09-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-09-2026

ਕੌਂਸਲ ਵਲੋਂ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ ’ਤੇ ਲਿਆਉਣ ਸਮੇਤ 2.06 ਕਰੋੜ ਦੇ ਪ੍ਰਾਜੈਕਟਾਂ ਸਮੇਤ ਕਈ ਅਹਿਮ ਪਾਸ

ਕੁਰਾਲੀ, 8 ਸਤੰਬਰ (ਹਰਪ੍ਰੀਤ ਸਿੰਘ)- ਸਥਾਨਕ ਨਗਰ ਕੌਂਸਲ ਦੀ ਇਕ ਵਿਸ਼ੇਸ਼ ਮੀਟਿੰਗ ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ, ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਸੰਬੰਧੀ ਕਈ ਅਹਿਮ ਮਤਿਆਂ ’ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ।

ਕੁਰਾਲੀ ਨਗਰ ਕੌਂਸਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਧਾਨ ਬਹਾਦਰ ਸਿੰਘ ਓਕੇ ਅਤੇ ਹਾਜ਼ਰ ਕੌਂਸਲਰ ਤੇ ਅਧਿਕਾਰੀ। ਤਸਵੀਰ: ਹਰਪ੍ਰੀਤ ਸਿੰਘ 09-09-2026
ਕੁਰਾਲੀ, 8 ਸਤੰਬਰ (ਹਰਪ੍ਰੀਤ ਸਿੰਘ)- ਸਥਾਨਕ ਨਗਰ ਕੌਂਸਲ ਦੀ ਇਕ ਵਿਸ਼ੇਸ਼ ਮੀਟਿੰਗ ਕੌਂਸਲ ਪ੍ਰਧਾਨ ਬਹਾਦਰ ਸਿੰਘ ਓਕੇ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਤੇਜ਼ ਕਰਨ, ਮੁਲਾਜ਼ਮਾਂ ਦੀਆਂ ਮੰਗਾਂ ਅਤੇ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਸੰਬੰਧੀ ਕਈ ਅਹਿਮ ਮਤਿਆਂ ’ਤੇ ਗੰਭੀਰ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਨੋਟੀਫਿਕੇਸ਼ਨ ਐਕਟ 2006 ਅਨੁਸਾਰ ਕੰਮ ਕਰ ਰਹੇ ਆਊਟਸੋਰਸ ਕਰਮਚਾਰੀਆਂ ਸਫ਼ਾਈ ਸੇਵਕ, ਸੀਵਰਮੈਨ, ਫਾਇਰਮੈਨ ਆਦਿ ਨੂੰ ਸਿੱਧੇ ਨਗਰ ਕੌਂਸਲ ਦੇ ਠੇਕੇ ਅਧੀਨ ਲਿਆਉਣ ਦਾ ਮਤਾ ਪੇਸ਼ ਕੀਤਾ ਗਿਆ। ਇਸੇ ਦੌਰਾਨ ਸ਼ਹਿਰ ਵਿਚ ਕੂੜੇ ਦੀ ਸਮੱਸਿਆ ਦੇ ਸਥਾਈ ਹੱਲ ਲਈ ਪਿੰਡ ਸਮਗੌਲੀ ਵਿਖੇ ਐਚ. ਪੀ. ਸੀ. ਐਲ. ਰੀਨਿਊਏਬਲ ਐਂਡ ਗ੍ਰੀਨ ਐਨਰਜੀ ਲਿਮਟਿਡ ਵਲੋਂ ਸਥਾਪਿਤ ਕੀਤੇ ਜਾ ਰਹੇ 300 ਟੀ. ਪੀ. ਡੀ. ਸਮਰੱਥਾ ਵਾਲੇ ਕੰਪ੍ਰੈਸਡ ਬਾਇਓ-ਗੈਸ (ਸੀ. ਬੀ. ਜੀ.) ਪਲਾਂਟ ਲਈ ਨਗਰ ਕੌਂਸਲ ਵਲੋਂ ਰੋਜ਼ਾਨਾ 5 ਮੀਟ੍ਰਿਕ ਟਨ ਗਿੱਲਾ ਕੂੜਾ ਅਤੇ ਗੋਬਰ ਮੁਹੱਈਆ ਕਰਵਾਉਣ ਦੇ ਮਤੇ ’ਤੇ ਸਹਿਮਤੀ ਜਤਾਈ ਗਈ। ਪੀਣ ਵਾਲੇ ਪਾਣੀ ਦੀ ਸਮੱਸਿਆ ਦੀ ਕਿੱਲਤ ਤੋਂ ਨਿਜਾਤ ਦਿਵਾਉਣ ਲਈ ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਵਲੋਂ 2.06 ਕਰੋੜ ਰੁਪਏ ਦੀ ਲਾਗਤ ਨਾਲ 4 ਨਵੇਂ ਟਿਊਬਵੈੱਲ ਲਗਾਉਣ ਦੇ ਤਖਮੀਨੇ ਪਾਸ ਕੀਤੇ ਗਏ ਹਨ। ਇਸ ਤੋਂ ਇਲਾਵਾ ਧਾਰਮਿਕ ਤੇ ਸਮਾਜਿਕ ਮੰਗਾਂ ਨੂੰ ਮੁੱਖ ਰੱਖਦਿਆਂ ਸ੍ਰੀ ਬ੍ਰਾਹਮਣ ਸਭਾ ਦੀ ਮੰਗ ’ਤੇ ਮੋਰਿੰਡਾ ਰੋਡ ਤੋਂ ਸਿੰਘਪੁਰਾ ਜਾਣ ਵਾਲੀ ਸੜਕ ਦਾ ਨਾਮ ‘ਭਗਵਾਨ ਸ੍ਰੀ ਪਰਸ਼ੂਰਾਮ ਮਾਰਗ’ ਰੱਖਣ ਅਤੇ ਰਾਮਗੜ੍ਹੀਆ ਜਥੇਬੰਦੀਆਂ ਦੀ ਮੰਗ ’ਤੇ ਚੰਡੀਗੜ੍ਹ ਵਾਲੇ ਐਂਟਰੀ ਪੁਆਇੰਟ ’ਤੇ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦਾ ਬੁੱਤ ਲਗਾਉਣ ਲਈ ਜਗ੍ਹਾ ਨਿਸ਼ਚਿਤ ਕਰਨ ਸੰਬੰਧੀ ਉਪਰੋਕਤ ਸਾਰੇ ਮਤੇ ਸਰਬ ਸੰਮਤੀ ਨਾਲ ਪਾਸ ਕੀਤੇ ਗਏ। ਇਸ ਮੌਕੇ ਕਾਰਜ ਸਾਧਕ ਅਫ਼ਸਰ ਰਜਨੀਸ਼ ਸੂਦ, ਮੀਤ ਪ੍ਰਧਾਨ ਸ਼ਮਾ ਕਾਲੀਆ, ਦਨੇਸ਼ ਗੋਤਮ, ਸ਼ਾਲੂ ਧੀਮਾਨ, ਡਾ. ਅਸ਼ਵਨੀ ਸ਼ਰਮਾ, ਪ੍ਰਦੀਪ ਕੁਮਾਰ ਰੂੜਾ, ਰਾਜੇਸ਼ ਰਠੌਰ, ਭਾਰਤ ਭੂਸ਼ਨ ਵਰਮਾ, ਆਸ਼ੂ ਰਾਣਾ, ਕੁਲਵੰਤ ਕੌਰ ਪਾਬਲਾ, ਜੀਤਾ, ਖੁਸ਼ਬੀਰ ਸਿੰਘ ਹੈਪੀ (ਸਾਰੇ ਕੌਂਸਲਰ) ਆਦਿ ਕੌਂਸਲਰ ਤੇ ਕੌਂਸਲ ਅਧਿਕਾਰੀ ਹਾਜ਼ਰ ਸਨ।
ਪਿਛਲੀ ਖ਼ਬਰ ਬਿਜਲੀ ਬੋਰਡ ਦੇ ਕਰਮਚਾਰੀਆਂ ਵਲੋਂ ਕਲਮਛੋੜ ਹੜਤਾਲ ਦੇ ਸਮਰਥਨ ’ਚ ਰੋਸ ਰੈਲੀ ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਪੁਲਿਸ ਨੇ ‘ਵਿਲੇਜ ਡਿਫੈਂਸ ਕਮੇਟੀਆਂ’ ਨਾਲ ਕੀਤੀ ਮੀਟਿੰਗ ਨਸ਼ੇ ਦੀ ਵਿਕਰੀ ਜਾਂ ਸਪਲਾਈ ਦੀ ਸੂਚਨਾ ਤੁਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।