10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਸਨੇਤਾ ਪੁਲਿਸ ਮੁਕਾਬਲੇ ’ ਚ ਫਿਰੌਤੀ ਲਈ ਵਾਰਦਾਤ ਨੂੰ ਅੰਜਾਮ ਦੇਣ ਜਾ ਰਿਹਾ ਨੌਜਵਾਨ ਜ਼ਖਮੀ ਹੇਅਰ ਮਾਸਟਰ

ਐੱਸ. ਏ.

ਪੁਲਿਸ ਮੁਕਾਬਲੇ ਵਾਲੀ ਥਾਂ ਤੋਂ ਬਰਾਮਦ ਹੋਇਆ ਮੁਲਜ਼ਮ ਵਲੋਂ ਵਰਤਿਆ ਗਿਆ ਗਲੋਕ ਪਿਸਤੌਲ। 10-09-2026

ਐੱਸ.ਏ.ਐੱਸ. ਨਗਰ, 9 ਸਤੰਬਰ (ਕਪਿਲ ਵਧਵਾ)- ਮੁਹਾਲੀ ਦੇ ਸਨੇਟਾ ਇਲਾਕੇ ਵਿਚ ਅੱਜ ਦੁਪਹਿਰ ਮੁਹਾਲੀ ਸੀ. ਆਈ. ਏ. ਸਟਾਫ਼ ਦੀ ਟੀਮ ਅਤੇ ਫਿਰੌਤੀ ਦੀਆਂ ਵਾਰਦਾਤਾਂ ਵਿਚ ਕਥਿਤ ਤੌਰ ’ਤੇ ਸ਼ਾਮਿਲ ਇਕ ਸ਼ੂਟਰ ਦਰਮਿਆਨ ਹੋਏ ਮੁਕਾਬਲੇ ਦੌਰਾਨ ਪੁਲਿਸ ਦੀ ਜਵਾਬੀ ਕਾਰਵਾਈ ਵਿਚ ਮੁਲਜ਼ਮ ਗੁਰਦਿੱਤ ਸਿੰਘ ਵਾਸੀ ਤਰਨ ਤਾਰਨ ਜ਼ਖ਼ਮੀ ਹੋ ਗਿਆ। ਮੁਲਜ਼ਮ ਦੀ ਲੱਤ ਵਿਚ ਗੋਲੀ ਲੱਗੀ, ਜਿਸ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਅਤੇ ਮੌਕੇ ਤੇ ਫੋਰੇਂਸਿਕ ਸਾਇੰਸ ਦੀਆਂ ਟੀਮਾਂ ਨੂੰ ਸਬੂਤ ਇਕੱਠੇ ਕਰਨ ਲਈ ਬੁਲਾਇਆ ਗਿਆ। ਇਸ ਪੂਰੇ ਮਾਮਲੇ ਸੰਬੰਧੀ ਐੱਸ.ਐੱਸ.ਪੀ. ਮੁਹਾਲੀ ਵਰੁਣ ਸ਼ਰਮਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਐੱਸ. ਪੀ. ਆਪ੍ਰੇਸ਼ਨ ਸੌਰਵ ਜਿੰਦਲ, ਐੱਸ. ਪੀ. ਆਕਾਸ਼ ਔਲਖ ਅਤੇ ਉਨ੍ਹਾਂ ਦੀ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਫਿਰੌਤੀ ਦੀਆਂ ਵਾਰਦਾਤਾਂ ਵਿਚ ਸ਼ਾਮਿਲ ਗੁਰਦਿੱਤ ਸਿੰਘ ਇਕ ਹੋਰ ਵਾਰਦਾਤ ਨੂੰ ਅੰਜਾਮ ਦੇਣ ਲਈ ਜਾ ਰਿਹਾ ਹੈ। ਇਸ ’ਤੇ ਪੁਲਿਸ ਪਾਰਟੀ ਨੇ ਉਸ ਦਾ ਪਿੱਛਾ ਕਰਨਾ ਸ਼ੁਰੂ ਕੀਤਾ। ਐੱਸ. ਐੱਸ. ਪੀ. ਅਨੁਸਾਰ ਜਦੋਂ ਪੁਲਿਸ ਪਾਰਟੀ ਮੁਲਜ਼ਮ ਦੇ ਨੇੜੇ ਪਹੁੰਚੀ ਤਾਂ ਘੇਰਾ ਪੈਂਦਾ ਵੇਖ ਉਸ ਨੇ ਪੁਲਿਸ ’ਤੇ ਕਰੀਬ ਦੋ ਤੋਂ ਤਿੰਨ ਗੋਲੀਆਂ ਚਲਾ ਦਿੱਤੀਆਂ। ਇਨ੍ਹਾਂ ਵਿਚੋਂ ਇਕ ਗੋਲੀ ਪੁਲਿਸ ਦੀ ਸਰਕਾਰੀ ਗੱਡੀ ਨੂੰ ਜਾ ਲੱਗੀ। ਪੁਲਿਸ ਵਲੋਂ ਜਵਾਬੀ ਕਾਰਵਾਈ ਕੀਤੀ ਗਈ, ਜਿਸ ਦੌਰਾਨ ਇਕ ਗੋਲੀ ਮੁਲਜ਼ਮ ਦੀ ਲੱਤ ਵਿਚ ਲੱਗ ਗਈ। ਇਸ ਤੋਂ ਬਾਅਦ ਪੁਲਿਸ ਨੇ ਉਸ ਨੂੰ ਕਾਬੂ ਕਰਕੇ ਇਲਾਜ ਲਈ ਹਸਪਤਾਲ ਪਹੁੰਚਾਇਆ। ਪੁਲਿਸ ਨੇ ਮੌਕੇ ਤੋਂ ਮੁਲਜ਼ਮ ਵਲੋਂ ਵਰਤੀ ਜਾ ਰਹੀ ਇਕ ਆਲਟੋ ਟੈਕਸੀ, ਇਕ ਗਲੌਕ ਪਿਸਤੌਲ, ਦੋ ਜਿੰਦਾ ਕਾਰਤੂਸ ਅਤੇ ਦੋ 9 ਐੱਮ. ਐੱਮ. ਪਿਸਤੌਲ ਬਰਾਮਦ ਕੀਤੇ ਹਨ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ। ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਮੁਲਜ਼ਮ ਨੇ ਪੁੱਛਗਿੱਛ ਦੌਰਾਨ ਆਪਣੇ ਦੋ ਹੋਰ ਸਾਥੀਆਂ ਬਾਰੇ ਵੀ ਪੁਲਿਸ ਨੂੰ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਪੁਲਿਸ ਦੀਆਂ ਟੀਮਾਂ ਰਵਾਨਾ ਹੋ ਚੁੱਕੀਆਂ ਹਨ। ਜ਼ਿਕਰਯੋਗ ਹੈ ਕਿ ਬੀਤੀ ਰਾਤ ਐੱਸ. ਐੱਸ. ਪੀ. ਮੁਹਾਲੀ ਵਰੁਣ ਸ਼ਰਮਾ ਨੇ ਸਪੱਸ਼ਟ ਕੀਤਾ ਸੀ ਕਿ ਅਪਰਾਧੀਆਂ ਵਲੋਂ ਜਿਸ ਤਰ੍ਹਾਂ ਦੀ ਕਾਰਵਾਈ ਕੀਤੀ ਜਾਵੇਗੀ, ਪੁਲਿਸ ਵਲੋਂ ਉਸੇ ਤਰ੍ਹਾਂ ਸਖ਼ਤੀ ਨਾਲ ਜਵਾਬ ਦਿੱਤਾ ਜਾਵੇਗਾ। ਇਸੇ ਲੜੀ ਤਹਿਤ ਸੈਕਟਰ-80 ਦੇ ਹੇਅਰ ਮਾਸਟਰ ਸਲੂਨ ਵਿਖੇ ਗੋਲੀ ਚਲਾਉਣ ਦੇ ਮਾਮਲੇ ਵਿਚ ਸ਼ੁਭਮ ਗਰੋਵਰ ਅਤੇ ਅਰਸ਼ਦ ਖ਼ਾਨ ਤੋਂ ਪੁਲਿਸ ਰਿਮਾਂਡ ਦੌਰਾਨ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲਿਸ ਟੀਮ ਨੇ ਗੁਰਦਿੱਤ ਸਿੰਘ ਤੋਂ ਹਥਿਆਰ ਹਾਸਿਲ ਕਰਨ ਵਾਲੇ ਗੌਰਵ ਕੁਮਾ ਰ ਵਾਸੀ ਮਾਨਸਾ ਹਾਲ ਵਾਸੀ ਜ਼ੀਰਕਪੁਰ ਅਤੇ ਦਵਿੰਦਰ ਗੁਪਤਾ ਵਾਸੀ ਕਪੂਰਥਲਾ ਹਾਲ ਵਾਸੀ ਜ਼ੀਰਕਪੁਰ ਨੂੰ ਗ੍ਰਿਫ਼ਤਾਰ ਕਰਕੇ ਅੱਜ ਅਦਾਲਤ ਵਿਚ ਦੋ ਦਿਨ ਦਾ ਪੁਲਿਸ ਰਿਮਾਂਡ ਹਾਸਿਲ ਕੀਤਾ ਹੈ। ਜਾਣਕਾਰੀ ਅਨੁਸਾਰ ਉਕਤ ਮੁਲਜ਼ਮਾਂ ਤੋਂ .30 ਬੋਰ ਅਤੇ . 32 ਬੋਰ ਦੇ ਪਿਸਤੌਲਾਂ ਸਣੇ ਕੁੱਲ 10 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ। ­

ਪਿਛਲੀ ਖ਼ਬਰ ਚੰਡੀਗੜ੍ਹ ’ ਚ ਨਵੀਆਂ ਉੱਦਮੀ ਇਕਾਈਆਂ ਨੂੰ ਵਿੱਤੀ ਹੁਲਾਰਾ , 12 ਇਕਾਈਆਂ ਨੂੰ 2.03 ਕਰੋੜ ਦੀ ਗ੍ਰਾਂਟ ਅਗਲੀ ਖ਼ਬਰ ਇਨਫਲੂਐਂਸਰ ਮਨਜੀਤ ਕੌਰ ਹੱਤਿਆ ਮਾਮਲਾ- ਮੁਲਜ਼ਮ ਪਰਮਿੰਦਰ ਸਿੰਘ ਉਰਫ ਪਿੰਦਾ ਦਾ 4 ਦਿਨਾ ਪੁਲਿਸ ਰਿਮਾਂਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।