10-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-09-2026

ਹੈਰੋਇਨ ਸਮੇਤ ਔਰਤ ਕਾਬੂ

ਚੰਡੀਗੜ੍ਹ, 9 ਸਤੰਬਰ (ਕਪਿਲ ਵਧਵਾ)–ਥਾਣਾ ਮੌਲੀ ਜਾਗਰਾ ਦੀ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ 13. 60 ਗ੍ਰਾਮ ਹੈਰੋਇਨ (ਚਿੱਟੇ) ਸਮੇਤ ਇਕ ਔਰਤ ਨੂੰ ਕਾਬੂ ਕੀਤਾ ਹੈ।

ਥਾਣਾ ਮੌਲੀ ਜਾਗਰਾਂ ਦੀ ਪੁਲਿਸ ਵਲੋਂ ਨਸ਼ੀਲੇ ਪਦਾਰਥ ਸਣੇ ਗਿ੍ਰਫਤਾਰ ਮਹਿਲਾ ਮੁਲਜਮ ਪੁਲਿਸ ਹਿਰਾਸਤ ਦੌਰਾਨ। ਅਜੀਤ ਤਸਵੀਰ 10-09-2026
ਚੰਡੀਗੜ੍ਹ, 9 ਸਤੰਬਰ (ਕਪਿਲ ਵਧਵਾ)–ਥਾਣਾ ਮੌਲੀ ਜਾਗਰਾ ਦੀ ਪੁਲਿਸ ਨੇ ਨਸ਼ਾ ਤਸਕਰੀ ਵਿਰੁੱਧ ਕਾਰਵਾਈ ਕਰਦਿਆਂ 13.60 ਗ੍ਰਾਮ ਹੈਰੋਇਨ (ਚਿੱਟੇ) ਸਮੇਤ ਇਕ ਔਰਤ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਹਸੀਨਾ (37) ਵਾਸੀ ਬਾਪੂ ਧਾਮ ਕਾਲੋਨੀ, ਸੈਕਟਰ-26, ਚੰਡੀਗੜ੍ਹ ਵਜੋਂ ਹੋਈ ਹੈ। ਪੁਲਿਸ ਨੇ ਉਸ ਕੋਲੋਂ 13.60 ਗ੍ਰਾਮ ਹੈਰੋਇਨ ਤੋਂ ਇਲਾਵਾ 8300 ਰੁਪਏ ਨਕਦੀ ਬਰਾਮਦ ਕੀਤੀ ਹੈ। ਪੁਲਿਸ ਅਨੁਸਾਰ ਏ.ਐੱਸ.ਆਈ ਰਮੇਸ਼ ਕੁਮਾਰ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਸ਼ੱਕ ਪੈਣ ’ਤੇ ਇਕ ਮਹਿਲਾ ਜਿਸਦਾ ਹਸੀਨਾ ਵਜੋਂ ਮਾਲੂਮ ਹੋਇਆ, ਨੂੰ ਰੋਕ ਕੇ ਉਸਦੀ ਮਹਿਲਾ ਕਾਂਸਟੇਬਲ ਵਲੋਂ ਤਲਾਸ਼ੀ ਲਈ ਗਈ। ਨਿੱਜੀ ਤਲਾਸ਼ੀ ਦੌਰਾਨ ਨਸ਼ੀਲਾ ਪਦਾਰਥ ਬਰਾਮਦ ਹੋਣ ਤੇ ਮੋਬਾਈਲ ਫੋਰੈਂਸਿਕ ਵੈਨ ਟੈਸਟ ਨੂੰ ਮੌਕੇ ’ਤੇ ਬੁਲਾਇਆ ਗਿਆ, ਜਿਸ ਤੋਂ ਬਾਅਦ ਬਰਾਮਦ ਹੋਏ ਪਦਾਰਥ ਦੇ ਹੈਰੋਇਨ ਵਜੋਂ ਪੁਸ਼ਟੀ ਹੋਣ ’ਤੇ ਉਸ ਨੂੰ ਕਾਬੂ ਕੀਤਾ ਗਿਆ। ਇਸ ਮਾਮਲੇ ਸਬੰਧੀ ਥਾਣਾ ਮੌਲੀਜਾਗਰਾ ਵਿਖੇ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ 21 ਤਹਿਤ ਮਾਮਲਾ ਦਰਜ ਕੀਤਾ ਗਿਆ। ਮੁਲਜ਼ਮ ਮਹਿਲਾ ਨੂੰ ਅਦਾਲਤ ਵਿਚ ਪੇਸ਼ ਕਰਨ ਉਪਰੰਤ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਪੁਲਿਸ ਰਿਕਾਰਡ ਅਨੁਸਾਰ ਹਸੀਨਾ ਵਿਰੁੱਧ ਪਹਿਲਾਂ ਵੀ ਚੰਡੀਗੜ੍ਹ ਦੇ ਵੱਖ-ਵੱਖ ਥਾਣਿਆਂ ਵਿਚ ਚੋਰੀ ਅਤੇ ਚੋਰੀ ਦਾ ਸਮਾਨ ਰੱਖਣ ਦੇ ਦੋਸ਼ਾਂ ਤਹਿਤ ਚਾਰ ਮਾਮਲੇ ਦਰਜ ਹਨ। ਪੁਲਿਸ ਵਲੋਂ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਭਗਵੰਤ ਮਾਨ ਸਰਕਾਰ ਦੀ ਲਾਪ੍ਰਵਾਹੀ ਤੇ ਗ਼ਲਤ ਵਿਉਂਤਬੰਦੀ ਨੇ ਪੰਜਾਬ ਨੂੰ ਗੰਭੀਰ ਬਿਜਲੀ ਸੰਕਟ ’ ਚ ਧੱਕਿਆ - ਸਿੱਧੂ ਕਿਹਾ,... ਅਗਲੀ ਖ਼ਬਰ ਸੰਜੀਵ ਕੁਮਾਰ ਸਿੰਗਲਾ ਚੰਡੀਗੜ੍ਹ ਦੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।