11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਅਜੀਤ, ਜਲੰਧਰ ਦਿਨ - ਦਿਹਾੜੇ ਮੋਟਰਸਾਈਕਲ ਚੋਰੀ ਵਾਰਦਾਤ ਸੀ . ਸੀ . ਟੀ . ਵੀ . ’ ਚ ਕੈਦ ਤਿੰਨ ਨੌਜਵਾਨਾਂ ਨੇ ਪਹਿਲਾਂ ਕੀਤੀ ਰੇਕੀ, ਮੌਕਾ ਮਿਲਦਿਆਂ ਹੀ ਮੋਟਰਸਾਈਕਲ ਲੈ ਕੇ ਫ਼ਰਾਰ

ਡੇਰਾਬੱਸੀ, 10 ਸਤੰਬਰ (ਗੁਰਮੀਤ ਸਿੰਘ)- ਡੇਰਾਬੱਸੀ ਦੇ ਰੌਣੀ ਮੁਹੱਲੇ ਵਿਚ ਦਿਨ-ਦਿਹਾੜੇ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰੀ ਦੀ ਪੂਰੀ ਵਾਰਦਾਤ ਨੇੜੇ ਲੱਗੇ ਸੀ.

ਸੀ.ਸੀ.ਟੀ.ਵੀ. ਵਿਚ ਕੈਦ ਮੋਟਰਸਾਈਕਲ ਚੋਰੀ ਕਰਨ ਵਾਲੇ ਨੌਜਵਾਨ। ਤਸਵੀਰ - ਗੁਰਮੀਤ ਸਿੰਘ 11-09-2026
ਡੇਰਾਬੱਸੀ, 10 ਸਤੰਬਰ (ਗੁਰਮੀਤ ਸਿੰਘ)- ਡੇਰਾਬੱਸੀ ਦੇ ਰੌਣੀ ਮੁਹੱਲੇ ਵਿਚ ਦਿਨ-ਦਿਹਾੜੇ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਚੋਰੀ ਦੀ ਪੂਰੀ ਵਾਰਦਾਤ ਨੇੜੇ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਵਿਚ ਕੈਦ ਹੋ ਗਈ। ਪੀੜਤ ਨੇ ਮਾਮਲੇ ਦੀ ਸੂਚਨਾ ਪੁਲਿਸ ਨੂੰ ਦੇ ਕੇ ਸੀ.ਸੀ.ਟੀ.ਵੀ. ਫੁਟੇਜ ਵੀ ਮੁਹੱਈਆ ਕਰਵਾਈ ਹੈ। ਮੋਟਰਸਾਈਕਲ ਮਾਲਕ ਸ਼ਫ਼ੀਕ ਮੁਹੰਮਦ, ਜੋ ਕਾਰਪੇਂਟਰ ਦਾ ਕੰਮ ਕਰਦੇ ਹਨ ਨੇ ਦੱਸਿਆ ਕਿ 8 ਸਤੰਬਰ ਨੂੰ ਦੁਪਹਿਰ ਸਮੇਂ ਉਹ ਖਾਣਾ ਖਾਣ ਲਈ ਘਰ ਆਏ ਸਨ। ਕੁਝ ਸਮੇਂ ਬਾਅਦ ਬਾਹਰ ਆਉਣ ’ਤੇ ਉਨ੍ਹਾਂ ਦੀ ਮੋਟਰਸਾਈਕਲ ਗਾਇਬ ਮਿਲੀ। ਸੀ.ਸੀ.ਟੀ.ਵੀ. ਫੁਟੇਜ ਵਿਚ ਤਿੰਨ ਨੌਜਵਾਨ ਮੋਟਰਸਾਈਕਲ ’ਤੇ ਆ ਕੇ ਪਹਿਲਾਂ ਇਲਾਕੇ ਦੀ ਰੇਕੀ ਕਰਦੇ ਅਤੇ ਬਾਅਦ ਵਿਚ ਮੌਕਾ ਮਿਲਣ ’ਤੇ ਮੋਟਰਸਾਈਕਲ ਚੋਰੀ ਕਰਕੇ ਫ਼ਰਾਰ ਹੁੰਦੇ ਦਿਖਾਈ ਦੇ ਰਹੇ ਹਨ। ਚੋਰੀ ਹੋਈ ਮੋਟਰਸਾਈਕਲ ਦਾ ਨੰਬਰ ਪੀ. ਬੀ. 70 ਐੱਚ 2125 ਹੈ। ਪੁਲਿਸ ਵਲੋਂ ਫੁਟੇਜ ਦੇ ਆਧਾਰ ’ਤੇ ਮੁਲਜ਼ਮਾਂ ਦੀ ਪਛਾਣ ਕਰਨ ਲਈ ਜਾਂਚ ਕੀਤੀ ਜਾ ਰਹੀ ਹੈ।
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 25 ਸਾਲਾ ਜਨ - ਸੇਵਾ ਅਤੇ ਜਨਮ ਦਿਨ ’ ਤੇ ਲਗਾਤਾਰ 1 ਮਹੀਨਾ ਹੋਣਗੇ ਵੱਖ - ਵੱਖ ਪ੍ਰੋਗਰ... ਅਗਲੀ ਖ਼ਬਰ ਮਹਿੰਗਾਈ ਭੱਤੇ ਦੇ ਬਕਾਏ ਲਈ ਮੁਲਾਜ਼ਮਾਂ ਨੂੰ ਕਿਉਂ ਤਰਸਾ ਰਹੀ ਹੈ ਮਾਨ ਸਰਕਾਰ - ਸਿੱਧੂ ਕਿਹਾ, ਕਿਸੇ ਵੀ ਮੁਲਾਜ਼ਮ ਨੂੰ ਡਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।