11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 25 ਸਾਲਾ ਜਨ - ਸੇਵਾ ਅਤੇ ਜਨਮ ਦਿਨ ’ ਤੇ ਲਗਾਤਾਰ 1 ਮਹੀਨਾ ਹੋਣਗੇ ਵੱਖ - ਵੱਖ ਪ੍ਰੋਗਰਾਮ - ਗੋਲਡੀ

ਖਰੜ, 10 ਸਤੰਬਰ (ਜੰਡਪੁਰੀ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੁਹਾਲੀ ਦੇ ਸਰਕਲ ਪ੍ਰਧਾਨਾਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਬੀ ਤੇ ਸਮਰਪਿਤ ਜਨ-ਸੇਵਾ ਦੇ 25 ਸਾਲ ਪੂਰੇ ਹੋਣ ‘ਤੇ ‘ਸੇਵਾ ਸੰਕਲਪ ਅਭਿਆਨ’ ਅਤੇ ਜਨਮ ਦਿਨ ਨੂੰ ਮੁੱਖ ਰੱਖਦਿਆਂ 17 ਸਤੰਬਰ ਤੋਂ ਲੈ ਕੇ 17 ਅਕਤੂਬਰ ਤੱਕ ਵੱਖ-ਵੱਖ ਸਮਾਜ ਸੇਵੀ ਕਾਰਜ ਕਰਨ ਦਾ ਫ਼ੈਸਲਾ ਲਿਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੂਬਾਈ ਖ਼ਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਸੇਵਾ ਕਾਰਜ, ਸਿਹਤ ਜਾਂਚ ਕੈਂਪ, ਸਫ਼ਾਈ ਮੁਹਿੰਮ, ਰੁੱਖ ਲਗਾਉਣਾ, ਸਕੂਲਾਂ ‘ਚ ਸੇਵਾ ਕਾਰਜ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਪ੍ਰੋਗਰਾਮ ਕਰਵਾਏ ਜਾਣਗੇ।

ਅਜੀਤ ਡੈਸਕ 11-09-2026
ਖਰੜ, 10 ਸਤੰਬਰ (ਜੰਡਪੁਰੀ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਮੁਹਾਲੀ ਦੇ ਸਰਕਲ ਪ੍ਰਧਾਨਾਂ ਦੀ ਇਕ ਅਹਿਮ ਮੀਟਿੰਗ ਹੋਈ, ਜਿਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਲੰਬੀ ਤੇ ਸਮਰਪਿਤ ਜਨ-ਸੇਵਾ ਦੇ 25 ਸਾਲ ਪੂਰੇ ਹੋਣ ‘ਤੇ ‘ਸੇਵਾ ਸੰਕਲਪ ਅਭਿਆਨ’ ਅਤੇ ਜਨਮ ਦਿਨ ਨੂੰ ਮੁੱਖ ਰੱਖਦਿਆਂ 17 ਸਤੰਬਰ ਤੋਂ ਲੈ ਕੇ 17 ਅਕਤੂਬਰ ਤੱਕ ਵੱਖ-ਵੱਖ ਸਮਾਜ ਸੇਵੀ ਕਾਰਜ ਕਰਨ ਦਾ ਫ਼ੈਸਲਾ ਲਿਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਭਾਜਪਾ ਦੇ ਸੂਬਾਈ ਖ਼ਜ਼ਾਨਚੀ ਸੁਖਵਿੰਦਰ ਸਿੰਘ ਗੋਲਡੀ ਨੇ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਸੇਵਾ ਕਾਰਜ, ਸਿਹਤ ਜਾਂਚ ਕੈਂਪ, ਸਫ਼ਾਈ ਮੁਹਿੰਮ, ਰੁੱਖ ਲਗਾਉਣਾ, ਸਕੂਲਾਂ ‘ਚ ਸੇਵਾ ਕਾਰਜ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਪ੍ਰੋਗਰਾਮ ਕਰਵਾਏ ਜਾਣਗੇ। ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ‘ਵਿਕਸਿਤ ਭਾਰਤ-2047’ ਦੇ ਸੰਕਲਪ ਨੂੰ ਵੀ ਲੋਕਾਂ ਤੱਕ ਪਹੁੰਚਾਇਆ ਜਾਵੇਗਾ। ਇਸੇ ਦੌਰਾਨ ਉਨ੍ਹਾਂ ਸਰਕਲ ਪ੍ਰਧਾਨਾਂ ਅਤੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਇਸ ‘ਸੇਵਾ ਸੰਕਲਪ ਅਭਿਆਨ’ ਨੂੰ ਹਰ ਪਿੰਡ ਅਤੇ ਹਰ ਵਾਰਡ ਤੱਕ ਲੈ ਕੇ ਜਾਣ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਸੇਵਾ ਕਾਰਜਾਂ ਨਾਲ ਜੋੜਨ। ਇਸ ਮੌਕੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਭਾਨੂੰ ਪ੍ਰਤਾਪ ਰਾਣਾ, ਐਨ. ਕੇ. ਵਰਮਾ, ਜਗਦੀਪ ਸਿੰਘ ਔਜਲਾ ਤੇ ਅਵਸ਼ੇਖ ਠਾਕੁਰ ਸਮੇਤ ਸਾਰੇ ਸਰਕਲਾਂ ਦੇ ਪ੍ਰਧਾਨ ਹਾਜ਼ਰ ਸਨ।
ਪਿਛਲੀ ਖ਼ਬਰ ਆਈਸੀਆਈਸੀਆਈ ਪਰੂਡੈਂਸ਼ੀਅਲ ਲਾਈਫ ਇੰਸ਼ੋਰੈਂਸ ਨੇ ਵਿੱਤੀ ਸਾਲ 2027 ਦੀ ਪਹਿਲੀ ਤਿਮਾਹੀ ਦੌਰਾਨ ਪੰਜਾਬ ’ ਚ ਟਰਮ ਪਲਾਨ ਕਾਰ... ਅਗਲੀ ਖ਼ਬਰ ਅਜੀਤ, ਜਲੰਧਰ ਦਿਨ - ਦਿਹਾੜੇ ਮੋਟਰਸਾਈਕਲ ਚੋਰੀ ਵਾਰਦਾਤ ਸੀ . ਸੀ . ਟੀ . ਵੀ . ’ ਚ ਕੈਦ ਤਿੰਨ ਨੌਜਵਾਨਾਂ ਨੇ ਪਹਿਲਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।