11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਕੱਲ੍ਹ ਨੂੰ ਜ਼ਿਲ੍ਹੇ ਦੀਆਂ ਅਦਾਲਤਾਂ ’ ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ ਰਾਜੀਨਾਮਾ ਯੋਗ ਫੌਜਦਾਰੀ, ਚੈੱਕ ਬਾਊਂਸ, ਬੈਂਕ ਰਿਕਵਰੀ, ਵਿਵਾਹਿਕ ਤੇ ਦੀਵਾਨੀ ਕੇਸਾਂ ਦਾ ਆਪਸੀ ਸਹਿਮਤੀ ਨਾਲ ਹੋਵੇਗਾ ਨਿਪਟਾਰਾ

ਐੱਸ. ਏ.

ਅਜੀਤ ਡੈਸਕ 11-09-2026
ਐੱਸ.ਏ.ਐੱਸ. ਨਗਰ, 10 ਸਤੰਬਰ (ਕਪਿਲ ਵਧਵਾ)–ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਵਲੋਂ ਜਾਰੀ ਸ਼ਡਿਊਲ ਅਨੁਸਾਰ 12 ਸਤੰਬਰ ਨੂੰ ਜ਼ਿਲ੍ਹਾ ਮੁਹਾਲੀ ਦੀਆਂ ਸਾਰੀਆਂ ਅਦਾਲਤਾਂ ਵਿਚ ਰਾਸ਼ਟਰੀ ਲੋਕ ਅਦਾਲਤ ਲਗਾਈ ਜਾ ਰਹੀ ਹੈ। ਇਹ ਲੋਕ ਅਦਾਲਤ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੁਲ ਕਸਾਨਾ ਦੀ ਅਗਵਾਈ ਹੇਠ ਲਗਾਈ ਜਾਵੇਗੀ। ਲੋਕ ਅਦਾਲਤ ਦੌਰਾਨ ਰਾਜ਼ੀਨਾਮਾ ਯੋਗ ਫੌਜਦਾਰੀ ਕੇਸਾਂ ਤੋਂ ਇਲਾਵਾ ਚੈੱਕ ਬਾਊਂਸ, ਬੈਂਕ ਰਿਕਵਰੀ, ਵਿਵਾਹਿਕ ਝਗੜਿਆਂ, ਐੱਮ. ਏ. ਸੀ. ਟੀ., ਕਿਰਤ ਸੰਬੰਧੀ ਝਗੜਿਆਂ, ਲੈਂਡ ਐਕਿਊਜ਼ੀਸ਼ਨ, ਪਾਣੀ ਦੇ ਬਿੱਲਾਂ, ਮਾਲ ਵਿਭਾਗ ਨਾਲ ਸੰਬੰਧਿਤ ਮਾਮਲਿਆਂ ਸਮੇਤ ਹਰ ਤਰ੍ਹਾਂ ਦੇ ਦੀਵਾਨੀ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕੀਤਾ ਜਾਵੇਗਾ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਮੇਘਾ ਧਾਲੀਵਾਲ ਨੇ ਦੱਸਿਆ ਕਿ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਕੇਂਦਰ ਤੇ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ, ਬੈਂਕਾਂ, ਬੀਮਾ ਕੰਪਨੀਆਂ, ਟੈਲੀਫੋਨ ਵਿਭਾਗ, ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਸਮੇਤ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਲੰਬਿਤ ਮਾਮਲਿਆਂ ਨੂੰ ਆਪਸੀ ਸਹਿਮਤੀ ਨਾਲ ਨਿਪਟਾਉਣ ਲਈ ਪ੍ਰੇਰਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਹੜੇ ਕੇਸ ਅਜੇ ਕਿਸੇ ਅਦਾਲਤ ਵਿਚ ਦਾਇਰ ਨਹੀਂ ਕੀਤੇ ਗਏ ਅਤੇ ਲੋਕ ਅਦਾਲਤ ਵਿਚ ਨ ਿਪਟਾਰੇ ਯੋਗ ਸ਼੍ਰੇਣੀਆਂ ਨਾਲ ਸੰਬੰਧਿਤ ਹਨ, ਉਹ ਵੀ ਨਿਪਟਾਰੇ ਲਈ ਲੋਕ ਅਦਾਲਤ ਵਿਚ ਲਿਆਂਦੇ ਜਾ ਸਕਦੇ ਹਨ। ਮੇਘਾ ਧਾਲੀਵਾਲ ਨੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਕੇਸ ਦਾ ਨਿਪਟਾਰਾ ਹੋਣ ਦੀ ਸੂਰਤ ਵਿਚ ਅਦਾ ਕੀਤੀ ਗਈ ਕੋਰਟ ਫੀਸ ਵਾਪਸ ਕਰ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਲੋਕ ਅਦਾਲਤ ਦੇ ਫੈਸਲੇ ਖ਼ਿਲਾਫ਼ ਆਮ ਤੌਰ ’ਤੇ ਅਪੀਲ ਨਹੀਂ ਹੁੰਦੀ, ਜਿਸ ਨਾਲ ਧਿਰਾਂ ਦੇ ਸਮੇਂ ਤੇ ਖਰਚੇ ਦੀ ਬੱਚਤ ਹੁੰਦੀ ਹੈ।
ਪਿਛਲੀ ਖ਼ਬਰ ਚੰਡੀਗੜ੍ਹ ’ ਚ ਚਾਰ ਕੈਬ ਕੰਪਨੀਆਂ ਬੰਦ ਕਰਵਾ ਕੇ ‘ ਭਾਰਤ ਟੈਕਸੀ ’ ਨੂੰ ਫ਼ਾਇਦਾ ਪਹੁੰਚਾਉਣ ਦੀ ਖੇਡੀ ਗਈ ਖੇਡ ? ਕੈਬ ਚਾਲਕ... ਅਗਲੀ ਖ਼ਬਰ ਡਾ . ਬਲਜੀਤ ਕੌਰ ਦੀ ਅਗਵਾਈ ਹੇਠ ‘ ਸਮਾਈਲ ਸਕੀਮ ’ ਬਣੀ ਭਿੱਖਿਆ ਤੋਂ ਸਨਮਾਨਜਨਕ ਜੀਵਨ ਵੱਲ ਨਵੀਂ ਉਮੀਦ ਮੁੱਖ ਮੰਤਰੀ ਭਗਵ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।