12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਨਸ਼ਾ ਤਸਕਰੀ ਰੋਕਣ ਲਈ ਯੂ . ਟੀ . ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵਲੋਂ ਪੁਲਿਸ ਨੂੰ ਸਖ਼ਤ ਕਾਰਵਾਈ ਦੇ ਹੁਕਮ ਚੰਡੀਗੜ੍ਹ ’ਚ ਨਸ਼ਾ ਵੇਚਣ ਤੇ ਵਰਤੋਂ ਵਾਲੇ 58 ਹੌਟਸਪੋਟਸ ਦੀ ਪਛਾਣ

ਚੰਡੀਗੜ੍ਹ, 11 ਸਤੰਬਰ (ਕਪਿਲ ਵਧਵਾ)—ਪੰਜਾਬ ਦੇ ਰਾਜਪਾਲ ਤੇ ਯੂ. ਟੀ.

ਚੰਡੀਗੜ੍ਹ ਪੁਲਿਸ ਹੈੱਡਕੁਆਰਟਰ ਵਿਖੇ ਨਸ਼ਾ ਤਸਕਰੀ ਰੋਕਣ ਸਬੰਧੀ ਮੀਟਿੰਗ ਦੌਰਾਨ ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ, ਡੀ.ਜੀ.ਪੀ. ਡਾ. ਸਾਗਰ ਪ੍ਰੀਤ ਹੁੱਡਾ ਤੇ ਹੋਰ ਪੁਲਿਸ ਅਧਿਕਾਰੀ। ਤਸਵੀਰ ਗੁਰਿੰਦਰ ਸਿੰਘ 12-09-2026
ਚੰਡੀਗੜ੍ਹ, 11 ਸਤੰਬਰ (ਕਪਿਲ ਵਧਵਾ)—ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਅੱਜ ਚੰਡੀਗੜ੍ਹ ਪੁਲਿਸ ਨਾਲ ਸੈਕਟਰ-9 ਸਥਿਤ ਚੰਡੀਗੜ੍ਹ ਪੁਲਿਸ ਦੇ ਹੈਡਕੁਆਰਟਰ ਵਿਖੇ ਮੀਟਿੰਗ ਕਰਕੇ ਸ਼ਹਿਰ ਵਿਚ ਨਸ਼ਿਆਂ ਦੀ ਤਸਕਰੀ ਤੇ ਵਿਕਰੀ ਨੂੰ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਕੀਤੀ। ਉਨ੍ਹਾਂ ਪੁਲਿਸ ਨੂੰ ਨਸ਼ਾ ਸਪਲਾਈ ਕਰਨ ਵਾਲਿਆਂ, ਤਸਕਰਾਂ ਅਤੇ ਨਸ਼ਾ ਵਿਕਣ ਜਾਂ ਵਰਤੇ ਜਾਣ ਵਾਲੇ ਇਲਾਕਿਆਂ ਦੀ ਪਛਾਣ ਕਰਕੇ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ। ਪੁਲਿਸ ਹੈੱਡਕੁਆਰਟਰ ਵਿਖੇ ਹੋਈ ਮੀਟਿੰਗ ਦੌਰਾਨ ਪ੍ਰਸ਼ਾਸਕ ਨੇ ਕਿਹਾ ਕਿ ਚੰਡੀਗੜ੍ਹ ਵਿਚ ਨਸ਼ਿਆਂ ਦੀ ਸਪਲਾਈ ਤੇ ਵਿਕਰੀ ਰੋਕਣਾ ਪੁਲਿਸ ਦੀ ਪਹਿਲੀ ਤਰਜੀਹ ਹੋਣੀ ਚਾਹੀਦੀ ਹੈ। ਉਨ੍ਹਾਂ ਥਾਣਿਆਂ ਦੇ ਬੀਟ ਸਿਸਟਮ ਨੂੰ ਹੋਰ ਮਜ਼ਬੂਤ ਕਰਨ ਦੇ ਨਾਲ-ਨਾਲ ਸੰਵੇਦਨਸ਼ੀਲ ਇਲਾਕਿਆਂ ਵਿਚ ਪੈਦਲ ਗਸ਼ਤ ਅਤੇ ਅਚਨਚੇਤ ਜਾਂਚਾਂ ਵਧਾਉਣ ‘ਤੇ ਵੀ ਜ਼ੋਰ ਦਿੱਤਾ। ਮੀਟਿੰਗ ਦੌਰਾਨ ਪੁਲਿਸ ਅਧਿਕਾਰੀਆਂ ਵਲੋਂ ਪ੍ਰਸ਼ਾਸਨ ਕਟਾਰੀਆ ਨੂੰ ਜਾਣੂ ਕਰਵਾਇਆ ਗਿਆ ਕਿ ਸ਼ਹਿਰ ਵਿਚ ਨਸ਼ਾ ਤਸਕਰੀ ਜਾਂ ਵਰਤੋਂ ਨਾਲ ਸਬੰਧਤ 58 ਹੌਟਸਪੌਟਸ ਦੀ ਪਛਾਣ ਕੀਤੀ ਗਈ ਹੈ। ਇਨ੍ਹਾਂ ਇਲਾਕਿਆਂ ਵਿਚ ਪੁਲਿਸ ਵਲੋਂ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਪਹਿਲਾਂ ਨਸ਼ਾ ਤਸਕਰੀ ਵਿਚ ਸ਼ਾਮਿਲ ਰਹੇ ਮੁਲਜ਼ਮਾਂ ਦੀਆਂ ਗਤੀਵਿਧੀਆਂ ‘ਤੇ ਵੀ ਨਜ਼ਰ ਰੱਖੀ ਜਾ ਰਹੀ ਹੈ। ਕਈ ਮੁਲਜ਼ਮਾਂ ਵਿਰੁੱਧ ਐੱਨ.ਡੀ.ਪੀ.ਐੱਸ. ਐਕਟ ਤਹਿਤ ਕਾਰਵਾਈ ਚੱਲ ਰਹੀ ਹੈ ਅਤੇ ਉਹ ਨਿਆਂਇਕ ਹਿਰਾਸਤ ਵਿਚ ਹਨ। ਪੁਲਿਸ ਦੀ ਲਾਪ੍ਰਵਾਹੀ ਵੀ ਬਰਦਾਸ਼ਤ ਨਹੀਂ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਨੇ ਸਪੱਸ਼ਟ ਕੀਤਾ ਕਿ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ ਜੇਕਰ ਕਿਸੇ ਪੁਲਿਸ ਅਧਿਕਾਰੀ ਜਾਂ ਕਰਮਚਾਰੀ ਦੀ ਲਾਪ੍ਰਵਾਹੀ ਸਾਹਮਣੇ ਆਉਂਦੀ ਹੈ ਤਾਂ ਉਸ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇ। ਡੀ.ਜੀ.ਪੀ. ਯੂ.ਟੀ. ਡਾ. ਸਾਗਰ ਪ੍ਰੀਤ ਹੁੱਡਾ ਨੇ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐੱਨ.ਟੀ.ਐੱਫ.) ਨੂੰ ਹੋਰ ਮਜ਼ਬੂਤ ਕਰਨ ਲਈ ਪੁਲਿਸ ਮੁਲਾਜ਼ਮਾਂ ਦੇ ਨਾਲ ਸਾਈਬਰ ਤੇ ਕਾਨੂੰਨੀ ਮਾਹਿਰਾਂ ਅਤੇ ਤਜਰਬੇਕਾਰ ਅਧਿਕਾਰੀਆਂ ਦੀ ਗਿਣਤੀ ਵਧਾਉਣ ‘ਤੇ ਜ਼ੋਰ ਦਿੱਤਾ। ਮੈਡੀਕਲ ਸਟੋਰਾਂ ਦੀ ਵੀ ਹੋਵੇਗੀ ਨਿਗਰਾਨੀ ਗੁਲਾਬ ਚੰਦ ਕਟਾਰੀਆ ਨੇ ਮੈਡੀਕਲ ਸਟੋਰਾਂ ਦੀ ਨਿਗਰਾਨੀ ਵਧਾਉਣ ਦੇ ਹੁਕਮ ਦਿੰਦਿਆਂ ਕਿਹਾ ਕਿ ਨਸ਼ੇ ਵਾਲੇ ਜਾਂ ਕੰਟਰੋਲਡ ਦਵਾਈਆਂ ਬਿਨਾਂ ਯੋਗ ਡਾਕਟਰੀ ਪਰਚੀ ਤੋਂ ਵੇਚਣ ‘ਤੇ ਰੋਕ ਲਾਈ ਜਾਵੇ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ ਨਸ਼ਾ ਮੁਕਤ ਬਣਾਉਣ ਲਈ ਪੁਲਿਸ ਕਾਰਵਾਈ ਦੇ ਨਾਲ ਨਸ਼ਾ ਛੁਡਾਊ ਤੇ ਪੁਨਰਵਾਸ ਪ੍ਰਬੰਧ, ਪਰਿਵਾਰਾਂ ਅਤੇ ਸਮਾਜ ਦੀ ਸਰਗਰਮ ਭੂਮਿਕਾ ਵੀ ਜ਼ਰੂਰੀ ਹੈ। ਮੀਟਿੰਗ ਵਿਚ ਗ੍ਰਹਿ ਸਕੱਤਰ ਮੰਦੀਪ ਸਿੰਘ ਬਰਾੜ, ਡੀ.ਜੀ.ਪੀ. ਡਾ. ਸਾਗਰ ਪ੍ਰੀਤ ਹੁੱਡਾ, ਆਈ.ਜੀ. ਪੁਲਿਸ ਪੁਸ਼ਪੇਂਦਰ ਕੁਮਾਰ ਸਮੇਤ ਸਾਰੇ ਐੱਸ.ਐੱਸ.ਪੀਜ਼/ਐੱਸ.ਪੀਜ਼, ਡੀ.ਐੱਸ.ਪੀਜ਼ ਅਤੇ ਥਾਣਾ ਮੁਖੀ ਹਾਜ਼ਰ ਸਨ।
ਪਿਛਲੀ ਖ਼ਬਰ ਮੈਡੀਕਲ ਦੌਰਾਨ ਹਸਪਤਾਲ ਵਿਚੋਂ ਪੁਲਿਸ ਦੀ ਗ੍ਰਿਫ਼ਤ ਤੋਂ ਭੱਜਿਆ ਮੁਲਜ਼ਮ ਲੋਕਾਂ ਦੀ ਮਦਦ ਨਾਲ ਮੁੜ ਕਾਬੂ, ਪੁਲਿਸ ਨੇ ਲਿਆ... ਅਗਲੀ ਖ਼ਬਰ ਫੈਕਟਰੀ ਵਿਚ ਕੰਮ ਕਰਨ ਲਈ ਕਹਿਣ ’ ਤੇ ਦੋਸਤਾਂ ਕੋਲੋ ਆਪਣੇ ਬੋਸ ’ ਤੇ ਕਰਵਾਇਆ ਹਮਲਾ ਦੋ ਹਮਲਾਵਰ ਕਾਬੂ, ਮੋਬਾਈਲ ਵਿਚੋਂ ਫ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।