12-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-09-2026

ਪਾਰਕਿੰਗ ਨੂੰ ਲੈ ਕੇ ਦੋ ਪਰਿਵਾਰਾਂ ਵਿਚਾਲੇ ਝਗੜੇ ਤੋਂ ਬਾਅਦ ਦੋਵਾਂ ਨੇ ਇਕ - ਦੂਜੇ ’ ਤੇ ਲਾਏ ਕੁੱਟਮਾਰ ਤੇ ਭੰਨਤੋੜ ਦੇ ਦੋਸ਼

ਜ਼ੀਰਕਪੁਰ, 11 ਸਤੰਬਰ (ਮਨਿੰਦਰ ਸਿੰਘ)-ਬਾਦਲ ਕਾਲੋਨੀ ‘ਚ ਪਾਰਕਿੰਗ ਨੂੰ ਲੈ ਕੇ ਦੋ ਪਰਿਵਾਰਾਂ ਵਿਚਾਲੇ ਚੱਲ ਰਿਹਾ ਪੁਰਾਣਾ ਝਗੜਾ ਬੀਤੀ ਰਾਤ ਉਸ ਸਮੇਂ ਵਧ ਗਿਆ, ਜਦੋਂ ਗੱਡੀ ਹਟਾਉਣ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਲੜਾਈ ਅਤੇ ਭੰਨਤੋੜ ਹੋ ਗਈ। ਦੋਵਾਂ ਪੱਖਾਂ ਨੇ ਇਕ-ਦੂਜੇ ‘ਤੇ ਗਾਲੀ-ਗਲੋਚ, ਧੱਕਾ-ਮੁੱਕੀ ਅਤੇ ਕੁੱਟਮਾਰ ਕਰਨ ਦੇ ਦੋਸ਼ ਲਗਾਉਂਦਿਆਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ।

ਹਸਪਤਾਲ ਵਿਖੇ ਜ਼ੇਰੇ ਇਲਾਜ਼ ਅਵਤਾਰ ਸਿੰਘ ਅਤੇ ਕੌਸ਼ਲ ਸ਼ਰਮਾ। ਤਸਵੀਰਾਂ : ਮਨਿੰਦਰ ਸਿੰਘ 12-09-2026
ਜ਼ੀਰਕਪੁਰ, 11 ਸਤੰਬਰ (ਮਨਿੰਦਰ ਸਿੰਘ)-ਬਾਦਲ ਕਾਲੋਨੀ ‘ਚ ਪਾਰਕਿੰਗ ਨੂੰ ਲੈ ਕੇ ਦੋ ਪਰਿਵਾਰਾਂ ਵਿਚਾਲੇ ਚੱਲ ਰਿਹਾ ਪੁਰਾਣਾ ਝਗੜਾ ਬੀਤੀ ਰਾਤ ਉਸ ਸਮੇਂ ਵਧ ਗਿਆ, ਜਦੋਂ ਗੱਡੀ ਹਟਾਉਣ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਲੜਾਈ ਅਤੇ ਭੰਨਤੋੜ ਹੋ ਗਈ। ਦੋਵਾਂ ਪੱਖਾਂ ਨੇ ਇਕ-ਦੂਜੇ ‘ਤੇ ਗਾਲੀ-ਗਲੋਚ, ਧੱਕਾ-ਮੁੱਕੀ ਅਤੇ ਕੁੱਟਮਾਰ ਕਰਨ ਦੇ ਦੋਸ਼ ਲਗਾਉਂਦਿਆਂ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ। ਘਟਨਾ ਵਿਚ ਦੋਵਾਂ ਧਿਰਾਂ ਦੇ ਵਿਅਕਤੀਆਂ ਦੇ ਜ਼ਖ਼ਮੀ ਹੋਣ ਦੀ ਵੀ ਜਾਣਕਾਰੀ ਹੈ। ਇਕ ਧਿਰ ਦੇ ਅਵਤਾਰ ਸਿੰਘ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੇ ਮੋਟਰਸਾਈਕਲ ਘਰ ਤੋਂ ਬਾਹਰ ਕੱਢਣਾ ਸੀ। ਇਸ ਲਈ ਉਨ੍ਹਾਂ ਦੀ ਪਤਨੀ ਨੇ ਗੁਆਂਢੀਆਂ ਨੂੰ ਕੁਝ ਸਮੇਂ ਲਈ ਗੱਡੀ ਹਟਾਉਣ ਲਈ ਕਿਹਾ ਸੀ। ਇਸੇ ਦੌਰਾਨ ਗੁਆਂਢੀਆਂ ਵਲੋਂ ਉਸ ਨਾਲ ਧੱਕਾ-ਮੁੱਕੀ ਕੀਤੀ ਗਈ। ਜਦੋਂ ਉਹ ਬਚਾਅ ਲਈ ਅੱਗੇ ਆਏ ਤਾਂ ਉਨ੍ਹਾਂ ਨਾਲ ਵੀ ਕੁੱਟਮਾਰ ਕਰਦਿਆਂ ਦਾੜ੍ਹੀ ਤੇ ਵਾਲ ਖਿੱਚੇ ਗਏ। ਇਸ ਦੌਰਾਨ ਉਨ੍ਹਾਂ ਦੇ ਪੁੱਤਰ ਨਾਲ ਵੀ ਕੁੱਟਮਾਰ ਕੀਤੀ ਗਈ ਅਤੇ ਲੋਹੇ ਦੀ ਰਾਡ ਨਾਲ ਗੱਡੀ ਦੀ ਭੰਨਤੋੜ ਕੀਤੀ ਗਈ। ਉਧਰ ਦੂਜੀ ਧਿਰ ਦੇ ਕੌਸ਼ਲ ਸ਼ਰਮਾ ਨੇ ਦੋਸ਼ਾਂ ਨੂੰ ਨਕਾਰਦਿਆਂ ਕਿਹਾ ਕਿ ਉਨ੍ਹਾਂ ਨੇ ਘਰ ਦੇ ਬਾਹਰ ਗੱਡੀ ਖੜ੍ਹੀ ਕੀਤੀ ਹੋਈ ਸੀ। ਰਾਤ ਦੇ ਕਰੀਬ ਪੌਣੇ 9 ਵਜੇ ਜਦੋਂ ਗੁਆਂਢੀ ਗੱਡੀ ਹਟਾਉਣ ਲਈ ਕਹਿਣ ਆਏ ਤਾਂ ਉਨ੍ਹਾਂ ਨੇ ਪਤਨੀ ਵਲੋਂ ਬੱਚੀ ਨੂੰ ਦੁੱਧ ਪਿਲਾਏ ਜਾਣ ਦਾ ਕਾਰਨ ਦੱਸਦੇ ਹੋਏ ਦੋ-ਤਿੰਨ ਮਿੰਟ ਉਡੀਕ ਕਰਨ ਲਈ ਕਿਹਾ। ਉਨ੍ਹਾਂ ਦੋਸ਼ ਲਗਾਇਆ ਕਿ ਇਸ ਤੋਂ ਬਾਅਦ ਅਵਤਾਰ ਸਿੰਘ ਦੇ ਪਰਿਵਾਰ ਵਲੋਂ ਗਾਲੀ-ਗਲੋਚ ਕਰਨ ਉਪਰੰਤ ਉਨ੍ਹਾਂ ਦੀ ਗੱਡੀ ਦੀ ਭੰਨਤੋੜ ਕੀਤੀ ਗਈ ਅਤੇ ਉਨ੍ਹਾਂ ਦੇ ਸਿਰ ‘ਤੇ ਵਾਰ ਕੀਤਾ ਗਿਆ, ਜਿਸ ਕਾਰਨ 5 ਟਾਂਕੇ ਲੱਗੇ ਹਨ। ਉਨ੍ਹਾਂ ਅਵਤਾਰ ਸਿੰਘ ‘ਤੇ ਗੱਡੀ ਦੀ ਚਾਬੀ ਖੋਹਣ ਦੇ ਦੋਸ਼ ਵੀ ਲਗਾਏ। ਉਧਰ ਮਾਮਲੇ ਸੰਬੰਧੀ ਪੜਤਾਲੀਆ ਅਫ਼ਸਰ ਏ. ਐਸ. ਆਈ. ਰਵਿੰਦਰ ਸਿੰਘ ਨੇ ਦੱਸਿਆ ਕਿ ਦੋਵਾਂ ਧਿਰਾਂ ਵਲੋਂ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਸਬੂਤਾਂ ਦੀ ਜਾਂਚ ਉਪਰੰਤ ਬਣਦੀ ਕਾਨੂੰਨੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ‘ ਗੈਂਗਸਟਰਾਂ ’ ਤੇ ਵਾਰ ’ ਦਾ 234 ਵਾਂ ਦਿਨ : ਪੰਜਾਬ ਪੁਲਿਸ ਵਲੋਂ 601 ਥਾਈਂ ਛਾਪੇਮਾਰੀ 261 ਕਾਬੂ ‘ਯੁੱਧ ਨਸ਼ਿਆਂ ਵਿਰੁ... ਅਗਲੀ ਖ਼ਬਰ ਨਸ਼ਿਆਂ ਖ਼ਿਲਾਫ਼ ਆਵਾਜ਼ ਚੁੱਕਣ ਵਾਲੇ ਗੁਲਜ਼ਾਰ ਸਿੰਘ ਦੀ ਮੌਤ ਨੇ ਸੂਬਾ ਸਰਕਾਰ ਦੀ ਕਾਰਗੁਜ਼ਾਰੀ ’ ਤੇ ਖੜ੍ਹੇ ਕੀਤੇ ਗੰਭੀਰ ਸਵਾਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।