14-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-09-2026

ਆਪ ਸਰਕਾਰ ਹਰ ਮੋਰਚੇ ’ ਤੇ ਫੇਲ੍ਹ , ਬਿਜਲੀ ਕੱਟਾਂ ਤੋਂ ਜਨਤਾ ਪ੍ਰੇਸ਼ਾਨ - ਬੰਨੀ ਸੰਧੂ

ਲਾਲੜੂ, 13 ਸਤੰਬਰ (ਰਾਜਬੀਰ ਸਿੰਘ)-ਭਾਜਪਾ ਮੰਡਲ ਡੇਰਾਬੱਸੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬੰਨੀ ਸੰਧੂ ਦੀ ਅਗਵਾਈ ਹੇਠ ਲਾਲੜੂ ਦੇ ਵਾਰਡ ਨੰਬਰ 14 ਵਿਖੇ ਪ੍ਰਦੀਪ ਸ਼ਰਮਾ ਅਤੇ ਸਾਥੀਆਂ ਦੇ ਸਹਿਯੋਗ ਨਾਲ ਜਨਸਭਾ ਕਰਵਾਈ ਗਈ। ਇਸ ਦੌਰਾਨ ਸਥਾਨਕ ਵਸਨੀਕਾਂ ਨਾਲ ਇਲਾਕੇ ਦੀਆਂ ਸਮਾਜਿਕ ਤੇ ਬੁਨਿਆਦੀ ਸਮੱਸਿਆਵਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।

ਅਜੀਤ ਡੈਸਕ 14-09-2026
ਲਾਲੜੂ, 13 ਸਤੰਬਰ (ਰਾਜਬੀਰ ਸਿੰਘ)-ਭਾਜਪਾ ਮੰਡਲ ਡੇਰਾਬੱਸੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬੰਨੀ ਸੰਧੂ ਦੀ ਅਗਵਾਈ ਹੇਠ ਲਾਲੜੂ ਦੇ ਵਾਰਡ ਨੰਬਰ 14 ਵਿਖੇ ਪ੍ਰਦੀਪ ਸ਼ਰਮਾ ਅਤੇ ਸਾਥੀਆਂ ਦੇ ਸਹਿਯੋਗ ਨਾਲ ਜਨਸਭਾ ਕਰਵਾਈ ਗਈ। ਇਸ ਦੌਰਾਨ ਸਥਾਨਕ ਵਸਨੀਕਾਂ ਨਾਲ ਇਲਾਕੇ ਦੀਆਂ ਸਮਾਜਿਕ ਤੇ ਬੁਨਿਆਦੀ ਸਮੱਸਿਆਵਾਂ ਸੰਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਸੰਧੂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਅਤੇ ਲੋਕ ਹਿੱਤ ਵਿਚ ਕੀਤੇ ਜਾ ਰਹੇ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਆਗਾਮੀ ਚੋਣਾਂ ਵਿਚ ਭਾਜਪਾ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੰਨੀ ਸੰਧੂ ਨੇ ਪੰਜਾਬ ਦੀ ਆਪ ਸਰਕਾਰ ਨੂੰ ਨਿਸ਼ਾਨੇ ’ਤੇ ਲੈਂਦਿਆਂ ਕਿਹਾ ਕਿ ਸਰਕਾਰ ਹਰ ਫਰੰਟ ’ਤੇ ਫੇਲ੍ਹ ਸਾਬਿਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਕਾਰਨ ਕਿਸਾਨ, ਵਪਾਰੀ ਅਤੇ ਆਮ ਲੋਕ ਬੇਹੱਦ ਪ੍ਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਖੇਤਾਂ ਦੀ ਬਿਜਲੀ ਤਾਂ ਕੀ ਆਉਣੀ ਸੀ, ਪਿੰਡਾਂ ਵਿਚ ਬਿਜਲੀ ਦੇ ਲੰਮੇ-ਲੰਮੇ ਕੱਟ ਲੱਗ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਭਾਜਪਾ ਵਲੋਂ ਲਗਾਤਾਰ ਆਵਾਜ਼ ਉਠਾਈ ਜਾਵੇਗੀ। ਇਸ ਮੌਕੇ ਕੁਲਦੀਪ ਰਾਣਾ, ਦਲੀਪ ਸ਼ਰਮਾ, ਬਲਵਿੰਦਰ ਰਾਣਾ ਸਮੇਤ ਵੱਡੀ ਗਿਣਤੀ ਵਿਚ ਵਸਨੀਕ ਹਾਜ਼ਰ ਸਨ।
ਪਿਛਲੀ ਖ਼ਬਰ ਚੰਡੀਗੜ੍ਹ ਵਿਖੇ ਸਪਲਾਈ ਦੇਣ ਜਾ ਰਹੀ ਗੱਡੀ ’ ਚੋਂ ਜ਼ਬਤ ਕੀਤਾ ਸ਼ੱਕੀ ਪਨੀਰ ਫ਼ੂਡ ਸੇਫ਼ਟੀ ਵਿਭਾਗ ਨੇ ਜਾਂਚ ਲਈ ਭੇਜੇ ਸੈਂਪਲ ਅਗਲੀ ਖ਼ਬਰ ਰੰਧਾਵਾ ਵਲੋਂ ਤੀਰਥ ਸਥਾਨਾਂ ਲਈ ਤਿੰਨ ਹੋਰ ਬੱਸਾਂ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।