16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਕੱਲ੍ਹ ਤੋਂ 2 ਅਕਤੂਬਰ ਤੱਕ ਪੰਜਾਬ ਭਰ ਵਿਚ ਚਲਾਈ ਜਾਵੇਗੀ ‘ਸਵੱਛਤਾ ਹੀ ਸੇਵਾ-2026’ ਮੁਹਿੰਮ: ਹਰਦੀਪ ਸਿੰਘ ਮੁੰਡੀਆਂ

ਚੰਡੀਗੜ੍ਹ, 15 ਸਤੰਬਰ (ਅਜੀਤ ਬਿਊਰੋ)- ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸੂਬੇ ਵਿੱਚ ‘ਸਵੱਛਤਾ ਹੀ ਸੇਵਾ (ਐਸ. ਐਚ.

ਅਜੀਤ ਡੈਸਕ 16-09-2026
ਚੰਡੀਗੜ੍ਹ, 15 ਸਤੰਬਰ (ਅਜੀਤ ਬਿਊਰੋ)- ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸੂਬੇ ਵਿੱਚ ‘ਸਵੱਛਤਾ ਹੀ ਸੇਵਾ (ਐਸ.ਐਚ.ਐਸ.)–2026’ ਮੁਹਿੰਮ ਲਈ ਕੀਤੀਆਂ ਜਾ ਰਹੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਇਹ ਮੁਹਿੰਮ 17 ਸਤੰਬਰ ਤੋਂ 2 ਅਕਤੂਬਰ, 2026 ਤੱਕ ਪੰਜਾਬ ਭਰ ਵਿੱਚ “ ਸਵੱਛਤਾ ਵਿੱਚ ਭਾਗੀਦਾਰੀ, ਸਵੱਛ ਭਾਰਤ, ਵਿਕਸਿਤ ਭਾਰਤ” ਥੀਮ ਤਹਿਤ ਮਨਾਈ ਜਾਵੇਗੀ। ਕੈਬਨਿਟ ਮੰਤਰੀ ਨੇ ਭਾਰਤ ਸਰਕਾਰ ਦੇ ਜਲ ਸ਼ਕਤੀ ਮੰਤਰਾਲੇ ਅਤੇ ਕੇਂਦਰੀ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਅਹਿਮ ਮੀਟਿੰਗ ਵਿੱਚ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਖ਼ਾਸ ਤੌਰ ’ਤੇ ਪੇਂਡੂ ਖੇਤਰਾਂ ’ਤੇ ਧਿਆਨ ਕੇਂਦਰਿਤ ਕਰਦਿਆਂ ਐਸ.ਐਚ.ਐਸ.–2026 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਤਿਆਰੀਆਂ, ਯੋਜਨਾਬੰਦੀ ਅਤੇ ਪ੍ਰਸਤਾਵਿਤ ਗਤੀਵਿਧੀਆਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਗ੍ਰਾਮ ਪੰਚਾਇਤਾਂ ਲਈ “ਸਵੱਛ ਸੇਵਾ ਅਸੈਸਮੈਂਟ” ਵੀ ਸ਼ੁਰੂ ਕੀਤੀ ਗਈ। ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ‘ਸਵੱਛਤਾ ਹੀ ਸੇਵਾ–2026’ ਦੇ ਉਦੇਸ਼ਾਂ ਨੂੰ ਜ਼ਮੀਨੀ ਪੱਧਰ ’ਤੇ ਅਮਲੀ ਰੂਪ ਦੇਣ ਅਤੇ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਮੁਹਿੰਮ ਦੀ ਮਿਆਦ ਤੋਂ ਬਾਅਦ ਵੀ ਇਸ ਦਾ ਸਥਾਈ ਪ੍ਰਭਾਵ ਕਾਇਮ ਰਹੇ। ਉਨ੍ਹਾਂ ਕਿਹਾ ਕਿ ਸਫ਼ਾਈ, ਸੈਨੀਟੇਸ਼ਨ ਅਤੇ ਕੂੜਾ ਪ੍ਰਬੰਧਨ ਰੋਜ਼ਾਨਾ ਜੀਵਨ ਦਾ ਅਟੁੱਟ ਹਿੱਸਾ ਬਣਨਾ ਚਾਹੀਦਾ ਹੈ। ਉਨ੍ਹਾਂ ਕਿਹਾ, “ਆਓ ਪੰਜਾਬ ਨੂੰ ਸਾਫ਼-ਸੁਥਰਾ ਅਤੇ ਸਿਹਤਮੰਦ ਬਣਾਉਣ ਲਈ ਹੱਥ ਮਿਲਾਈਏ ਅਤੇ ਸਵੱਛ ਭਾਰਤ ਤੇ ਵਿਕਸਿਤ ਭਾਰਤ ਦੇ ਵੱਡੇ ਸੰਕਲਪ ਵਿੱਚ ਆਪਣਾ ਯੋਗਦਾਨ ਪਾਈਏ।” ਮੀਟਿੰਗ ਦੌਰਾਨ ਰਾਮਵੀਰ, ਪ੍ਰਮੁੱਖ ਸਕੱਤਰ, ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ; ਸ੍ਰੀਮਤੀ ਸਈਦ ਸਹਿਰਿਸ਼ ਅਸਗਰ, ਵਿਭਾਗ ਮੁਖੀ ਅਤੇ ਹੋਰ ਸੀਨੀਅਰ ਅਧਿਕਾਰੀ ਸ਼ਾਮਲ ਸਨ।
ਪਿਛਲੀ ਖ਼ਬਰ ਕ੍ਰੈਡਿਟ ਕਾਰਡ ਤੋਂ ਧੋਖਾਧੜੀ ਮਾਮਲੇ ’ ਚ ਇਕ ਲੜਕੀ ਸਣੇ 4 ਗ੍ਰਿਫ਼ਤਾਰ ਅਗਲੀ ਖ਼ਬਰ ਔਜਲਾ ਫਾਟਕ ਵਿਖੇ ਪੀਣ ਵਾਲੇ ਪਾਣੀ ਦੀ ਸਮੱਸਿਆ ਦੂਰ ਨਾ ਹੋਈ ਤਾਂ ਫਾਟਕ ਨੂੰ ਜਾਮ ਕੀਤਾ ਜਾਵੇਗਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।