16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਮੁਹਾਲੀ ਦੇ ਵਾ . ਨੰ . 6 ‘ ਚ ਨਗਰ ਨਿਗਮ ਵਲੋਂ ਬਣਾਇਆ ਬੈਡਮਿੰਟਨ ਕੋਰਟ ਵਿਧਾਇਕ ਕੁਲਵੰਤ ਸਿੰਘ ਨੇ ਲੋਕਾਂ ਨੂੰ ਕੀਤਾ ਸਮਰਪਿਤ ਬੈਡਮਿੰਟਨ ਕੋਰਟ ਦੀ ਉਸਾਰੀ ਖਿਡਾਰੀਆਂ ਤੇ ਨੌਜਵਾਨਾਂ ਲਈ ਵਰਦਾਨ-ਡਾ. ਆਹਲੂਵਾਲੀਆ

ਐੱਸ. ਏ.

ਮੁਹਾਲੀ ਦੇ ਵਾ. ਨੰ. 6 ਵਿਖੇ ਬੈਡਮਿੰਟਨ ਕੋਰਟ ਦਾ ਉਦਘਾਟਨ ਕਰਦੇ ਹੋਏ ਵਿਧਾਇਕ ਕੁਲਵੰਤ ਸਿੰਘ ਤੇ ਨਾਲ ਹਾਜ਼ਰ ਕੌਂਸਲਰ ਡਾ. ਸੰਨੀ ਆਹਲੂਵਾਲੀਆ, ਗੁਰਪ੍ਰੀਤ ਸਿੰਘ ਜੀ. ਪੀ., ਰਾਜਾ ਆਹਲੂਵਾਲੀਆ ਅਤੇ ਹੋਰ। ਅਜੀਤ ਤਸਵੀਰ 16-09-2026
ਐੱਸ. ਏ. ਐੱਸ. ਨਗਰ, 15 ਸਤੰਬਰ (ਪ੍ਰੋ. ਅਵਤਾਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸੂਬੇ ‘ਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੱਡੇ ਪੱਧਰ ‘ਤੇ ਖੇਡ ਬੁਨਿਆਦੀ ਢਾਂਚਾ ਵਿਕਸਿਤ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਸੂਬੇ ‘ਚ 3100 ਦੇ ਕਰੀਬ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ, ਜਦਕਿ ਵਿਧਾਨ ਸਭਾ ਹਲਕਾ ਮੁਹਾਲੀ ‘ਚ 32 ਖੇਡ ਸਟੇਡੀਅਮ ਨਿਰਮਾਣ ਅਧੀਨ ਹਨ, ਜਿਨ੍ਹਾਂ ‘ਚੋਂ ਕਈ ਮੁਕੰਮਲ ਹੋ ਚੁੱਕੇ ਹਨ। ਇਹ ਪ੍ਰਗਟਾਵਾ ਵਿਧਾਇਕ ਕੁਲਵੰਤ ਸਿੰਘ ਨੇ ਸਥਾਨਕ ਵਾ. ਨੰ. 6 ਵਿਖੇ ਮੁਹਾਲੀ ਨਗਰ ਨਿਗਮ ਵਲੋਂ ਲਗਭਗ 13 ਲੱਖ ਰੁ. ਦੀ ਲਾਗਤ ਨਾਲ ਤਿਆਰ ਕੀਤੇ ਗਏ ਬੈਡਮਿੰਟਨ ਕੋਰਟ ਦਾ ਉਦਘਾਟਨ ਕਰਕੇ ਇਸ ਨੂੰ ਲੋਕਾਂ ਨੂੰ ਸਮਰਪਿਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਇਹ ਪ੍ਰਾਜੈਕਟ ਵਾਰਡ ਵਾਸੀਆਂ ਦੀ ਮੰਗ ‘ਤੇ ਪੰਜਾਬ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਚੇਅਰਮੈਨ ਤੇ ਕੌਂਸਲਰ ਡਾ. ਸੰਨੀ ਆਹਲੂਵਾਲੀਆ ਦੇ ਯਤਨਾਂ ਸਦਕਾ ਨੇਪਰੇ ਚੜ੍ਹਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਖੇਡਾਂ ਨਾਲ ਜੋੜ ਕੇ ਉਨ੍ਹਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਵੱਲ ਲੈ ਕੇ ਜਾਣਾ ਹੈ। ਉਨ੍ਹਾਂ ਕਿਹਾ ਕਿ ਖੇਡ ਸਹੂਲਤਾਂ ‘ਚ ਵਾਧੇ ਨਾਲ ਨੌਜਵਾਨ ਨਾ ਸਿਰਫ਼ ਤੰਦਰੁਸਤ ਰਹਿਣਗੇ, ਸਗੋਂ ਖੇਡਾਂ ਦੇ ਖੇਤਰ ‘ਚ ਵੀ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਸਕਣਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ‘ਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਸਾਰਥਿਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕੌਂਸਲਰ ਡਾ. ਸੰਨੀ ਆਹਲੂਵਾਲੀਆ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਹ ਲੋਕਾਂ ‘ਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਲੋੜਾਂ ਨੂੰ ਸਮਝਣ ਲਈ ਲਗਾਤਾਰ ਯਤਨਸ਼ੀਲ ਰਹਿੰਦੇ ਹਨ। ਇਸੇ ਦੌਰਾਨ ਡਾ. ਸੰਨੀ ਆਹਲੂਵਾਲੀਆ ਨੇ ਕਿਹਾ ਕਿ ਵਾਰਡ ਵਾਸੀਆਂ ਦੀ ਲੰਮੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਬੈਡਮਿੰਟਨ ਕੋਰਟ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਸਹੂਲਤ ਇਲਾਕੇ ਦੇ ਖਿਡਾਰੀਆਂ ਤੇ ਨੌਜਵਾਨਾਂ ਲਈ ਵਰਦਾਨ ਸਾਬਿਤ ਹੋਵੇਗੀ। ਇਸ ਮੌਕੇ ਆਮ ਆਦਮੀ ਪਾਰਟੀ ਦੇ ਐੱਸ. ਸੀ. ਵਿੰਗ ਦੇ ਸੂਬਾ ਪ੍ਰਧਾਨ ਗੁਰਪ੍ਰੀਤ ਸਿੰਘ ਜੀ. ਪੀ., ਮੁਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਰਾਜਿੰਦਰ ਪ੍ਰਸ਼ਾਦ ਸ਼ਰਮਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਪ੍ਰਸਿੱਧ ਸਮਾਜ ਸੇਵੀ ਗੁਰਦੀਪ ਸਿੰਘ ਰਾਜਾ ਆਹਲੂਵਾਲੀਆ, ਜਸਵੀਰ ਸਿੰਘ, ਸਵਰਨ ਚੌਧਰੀ, ਡਾ. ਚੰਡੋਕ, ਜਨਕ ਰਾਜ, ਨਛੱਤਰ ਸਿੰਘ ਭੰਗੂ, ਤੇਜਿੰਦਰ ਕੌਰ, ਵਿਸ਼ਵਾ ਮਿੱਤਰ ਵਧਵਾ, ਕੁਲਵਿੰਦਰਜੀਤ ਕੌਰ (ਵਾਰਡ ਇੰਚਾਰਜ ਨੰ. 7), ਹਰਿੰਦਰ ਸਿੰਘ, ਕੁਲਬੀਰ ਸਿੰਘ, ਨਿਰਵੈਰ ਸਿੰਘ, ਹਰਪ੍ਰੀਤ ਸਿੰਘ, ਬਲਜੀਤ ਸਿੰਘ ਹੈਪੀ ਤੇ ਪ੍ਰਗਟ ਸਿੰਘ ਰਾਏਪੁਰ ਕਲਾਂ ਸਮੇਤ ਵੱਡੀ ਗਿਣਤੀ ‘ਚ ਇਲਾਕਾ ਵਾਸੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰੀ ਕਾਲਜ-11 ‘ਚ ਕੂੜਾ ਪ੍ਰਬੰਧਨ ਬਾਰੇ ਜਾਗਰੂਕਤਾ ਸਮਾਗਮ ਅਤੇ ਪਲਾਸਟਿਕ ਇਕੱਤਰਤਾ ਮੁਹਿੰਮ ਚਲਾਈ ਅਗਲੀ ਖ਼ਬਰ ਵੱਖ - ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਡੀ . ਸੀ . ਨੂੰ ਮੰਗ ਪੱਤਰ ਸੌਂਪ ਕੇ ਝੋਨੇ ਦੀ ਸਰਕਾਰੀ ਖ਼ਰੀਦ ਤੁਰੰਤ ਸ਼ੁਰੂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।