16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-09-2026

ਗੈਂਗਸਟਰਾਂ ‘ ਤੇ ਵਾਰ ਦਾ 238 ਵਾਂ ਦਿਨ : ਪੰਜਾਬ ਪੁਲਿਸ ਵਲੋਂ 583 ਥਾਈਂਂ ਛਾਪੇਮਾਰੀ ; 264 ਕਾਬੂ ਯੁੱਧ ਨਸ਼ਿਆਂ ਵਿਰੁੱਧ ਦੇ 563ਵੇਂ ਦਿਨ 9.8 ਕਿਲੋ ਹੈਰੋਇਨ ਸਮੇਤ 94 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 15 ਸਤੰਬਰ (ਅਜੀਤ ਬਿਊਰੋ)– ਸੂਬੇ ਵਿਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 238ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 583 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵਲੋਂ ਸ਼ੁਰੂ ਕੀਤੀ ਗਈ ਸੀ।

ਅਜੀਤ ਡੈਸਕ 16-09-2026
ਚੰਡੀਗੜ੍ਹ, 15 ਸਤੰਬਰ (ਅਜੀਤ ਬਿਊਰੋ)– ਸੂਬੇ ਵਿਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ ‘ਤੇ ਵਾਰ’ ਦੇ 238ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 583 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 238ਵੇਂ ਦਿਨ, ਪੁਲਿਸ ਟੀਮਾਂ ਨੇ 9 ਹਥਿਆਰਾਂ ਸਮੇਤ 264 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 70,954 ਹੋ ਗਈਆਂ।ਇਸ ਤੋਂ ਇਲਾਵਾ 162 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 7 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਨੂੰ 563ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 94 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 9.8 ਕਿਲੋ ਹੈਰੋਇਨ, 5 ਕਿਲੋ ਅਫੀਮ, 9 ਕਿਲੋ ਭੁੱਕੀ, 313 ਨਸ਼ੀਲੀਆਂ ਗੋਲੀਆਂ ਅਤੇ 6720 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਨਾਲ, ਸਿਰਫ਼ 563 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 77,903 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 14 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
ਪਿਛਲੀ ਖ਼ਬਰ ਰੈਸਟੋਰੈਂਟ ’ ਚ ਖਾਣਾ ਖਾ ਰਹੇ ਬਜ਼ੁਰਗ ’ ਤੇ ਬੇਸਬਾਲ ਬੈਟ ਤੇ ਰਾਡ ਨਾਲ ਹਮਲਾ ਜਬਾੜੇ ਤੇ ਨੱਕ ਦੀ ਹੱਡੀ ਟੁੱਟੀ, ਦਰਜਨ ਭਰ... ਅਗਲੀ ਖ਼ਬਰ ਪਹਿਲਾਂ ਤੋਂ ਜੇਲ੍ਹ ’ ਚ ਬੰਦ ਮੁਲਜ਼ਮਾਂ ਨੇ ਹਮਲੇ ਦੀ ਦਿੱਤੀ ਸੀ ਧਮਕੀ , ਪੁਲਿਸ ਰਿਮਾਂਡ ਦੌਰਾਨ ਹੋਇਆ ਖੁਲਾਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।