ਵਜ਼ੀਫ਼ੇ ਨਾਲ ਸਫ਼ਾਈ ਕਰਮਚਾਰੀਆਂ ਦੇ ਬੱਚਿਆਂ ਲਈ ਖੁੱਲ੍ਹਣਗੇ ਸਿੱਖਿਆ ਦੇ ਰਾਹ - ਸਾਂਪਲਾ ਕੇਂਦਰ ਦੇ ਫ਼ੈਸਲੇ ਦਾ ਸਵਾਗਤ, ਪੰਜਾਬ ਸਰਕਾਰ ਯੋਗ ਬੱਚਿਆਂ ਦੀਆਂ ਅਰਜ਼ੀਆਂ ਕਰੇ ਯਕੀਨੀ
ਚੰਡੀਗੜ੍ਹ, 16 ਸਤੰਬਰ (ਸੰਦੀਪ ਕੁਮਾਰ ਮਾਹਨਾ) –ਸਫ਼ਾਈ ਕਰਮਚਾਰੀਆਂ ਅਤੇ ਕੂੜਾ ਚੁਗਣ ਵਾਲੇ ਪਰਿਵਾਰਾਂ ਦੇ ਬੱਚਿਆਂ ਨੂੰ ਸਿੱਖਿਆ ਲਈ ਵਜ਼ੀਫ਼ਾ ਦੇਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਸੀਨੀਅਰ ਭਾਜਪਾ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨੇ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕੇਂਦਰ ਵਲੋਂ ਭੇਜੇ ਯੋਗ ਵਿਦਿਆਰਥੀਆਂ ਦੇ ਡਾਟੇ ਦੀ ਤੁਰੰਤ ਤਸਦੀਕ ਕਰਕੇ ਹਰ ਹੱਕਦਾਰ ਬੱਚੇ ਦੀ ਵਜ਼ੀਫ਼ੇ ਲਈ ਅਰਜ਼ੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਜਾਣਕਾਰੀ ਜਾਂ ਸਰਕਾਰੀ ਪ੍ਰਕਿਰਿਆ ਦੀ ਘਾਟ ਕਾਰਨ ਕੋਈ ਵੀ ਯੋਗ ਵਿਦਿਆਰਥੀ ਇਸ ਸਹੂਲਤ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ।
ਅਜੀਤ ਡੈਸਕ
17-09-2026