18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-09-2026

ਯੂਥ ਕਾਂਗਰਸ ਵਲੋਂ ਸਾਰੀਆਂ ਅਸਾਮੀਆਂ ਨੂੰ ਇਕ ਸਾਲ ਵਿਚ ਭਰਨ ਲਈ ਦੇਸ਼ ਵਿਆਪੀ ਮੁਹਿੰਮ ਦੀ ਸ਼ੁਰੂਆਤ

ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ)- ਦੇਸ਼ ਭਰ ਦੇ ਸਰਕਾਰੀ ਖੇਤਰਾਂ ’ਚ 50,05,850 ਤੋਂ ਵੱਧ ਮਨਜ਼ੂਰਸ਼ੁਦਾ ਅਸਾਮੀਆਂ ਖ਼ਾਲੀ ਹਨ ਅਤੇ ਇਨ੍ਹਾਂ ਖ਼ਾਲੀ ਅਸਾਮੀਆਂ ਨੂੰ ਭਰਨ ਦੀ ਮੰਗ ਨੂੰ ਲੈ ਕੇ ਭਾਰਤੀ ਯੂਥ ਕਾਂਗਰਸ ਵਲੋਂ ਸ਼ੁਰੂ ਕੀਤੀ ਗਈ ਦੇਸ਼ ਵਿਆਪੀ ਮੁਹਿੰਮ ‘ਮੇਰੀ ਡਿਗਰੀ ਦਾ ਕੀ?’ ਤਹਿਤ ਦੇਸ਼ ਪੱਧਰੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ।

ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ ਅਤੇ ਸਕੱਤਰ ਰਾਹੁਲ ਕਾਲੀਆ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ। ਤਸਵੀਰ : ਗੁਰਿੰਦਰ ਸਿੰਘ 18-09-2026
ਚੰਡੀਗੜ੍ਹ, 17 ਸਤੰਬਰ (ਵਿਕਰਮਜੀਤ ਸਿੰਘ ਮਾਨ)- ਦੇਸ਼ ਭਰ ਦੇ ਸਰਕਾਰੀ ਖੇਤਰਾਂ ’ਚ 50,05,850 ਤੋਂ ਵੱਧ ਮਨਜ਼ੂਰਸ਼ੁਦਾ ਅਸਾਮੀਆਂ ਖ਼ਾਲੀ ਹਨ ਅਤੇ ਇਨ੍ਹਾਂ ਖ਼ਾਲੀ ਅਸਾਮੀਆਂ ਨੂੰ ਭਰਨ ਦੀ ਮੰਗ ਨੂੰ ਲੈ ਕੇ ਭਾਰਤੀ ਯੂਥ ਕਾਂਗਰਸ ਵਲੋਂ ਸ਼ੁਰੂ ਕੀਤੀ ਗਈ ਦੇਸ਼ ਵਿਆਪੀ ਮੁਹਿੰਮ ‘ਮੇਰੀ ਡਿਗਰੀ ਦਾ ਕੀ?’ ਤਹਿਤ ਦੇਸ਼ ਪੱਧਰੀ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਇਸ ਗੱਲਬਾਤ ਦੀ ਜਾਣਕਾਰੀ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਯੂਥ ਕਾਂਗਰਸ ਦੇ ਮੀਤ ਪ੍ਰਧਾਨ ਕਰਨਵੀਰ ਸਿੰਘ ਢਿੱਲੋਂ ਅਤੇ ਸਕੱਤਰ ਰਾਹੁਲ ਕਾਲੀਆ ਨੇ ਦਿੰਦਿਆਂ ਦੱਸਿਆ ਕਿ ਦੇਸ਼ ਭਰ ਦੇ ਨਾਲ ਪੰਜਾਬ ਵਿਚ ਵੀ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਡੇ ਦੇਸ਼ ਦੇ ਨੌਜਵਾਨ ਬੇਰੁਜ਼ਗਾਰੀ ਕਾਰਨ ਪ੍ਰੇਸ਼ਾਨ ਹਨ ਅਤੇ ਘੱਟ ਨੌਕਰੀਆਂ ਦੇ ਮੌਕਿਆਂ ਨੇ ਉਨ੍ਹਾਂ ਨੂੰ ਨਿਰਾਸ਼ ਕਰ ਦਿੱਤਾ ਹੈ। ਨਿੱਜੀ ਖੇਤਰ ਵਿਚ ਨੌਕਰੀਆਂ ਲਗਾਤਾਰ ਘੱਟ ਰਹੀਆਂ ਹਨ, ਪਰ ਦੇਸ਼ ਭਰ ਦੇ ਸਰਕਾਰੀ ਖੇਤਰਾਂ ਵਿਚ 50,05,850 ਤੋਂ ਵੱਧ ਮਨਜ਼ੂਰਸ਼ੁਦਾ ਅਸਾਮੀਆਂ ਖ਼ਾਲੀ ਹੋਣ ਦੇ ਬਾਵਜੂਦ ਸਰਕਾਰ ਭਰਤੀ ਪ੍ਰਕਿਰਿਆ ਸ਼ੁਰੂ ਕਰਨ ਤੋਂ ਇਨਕਾਰ ਕਰ ਰਹੀ ਹੈ। ਇਨ੍ਹਾਂ 50 ਲੱਖ ਖ਼ਾਲੀ ਮਨਜ਼ੂਰਸ਼ੁਦਾ ਅਸਾਮੀਆਂ ਨੂੰ ਭਰਨ ਨਾਲ ਨਾ ਸਿਰਫ਼ ਸਾਡੇ ਨੌਜਵਾਨਾਂ ਨੂੰ ਰੁਜ਼ਗਾਰ ਮਿਲੇਗਾ, ਸਗੋਂ ਸਕੂਲਾਂ ਅਤੇ ਹਸਪਤਾਲਾਂ ਵਰਗੀਆਂ ਜਨਤਕ ਸੇਵਾਵਾਂ ਵਿਚ ਵੀ ਬੁਨਿਆਦੀ ਸੁਧਾਰ ਹੋਵੇਗਾ। ਪ੍ਰਧਾਨ ਮੰਤਰੀ ਦੇ ਜਨਮਦਿਨ ਮੌਕੇ ਇਹ ਮੁਹਿੰਮ ਸ਼ੁਰੂ ਕਰਦਿਆਂ ਯੂਥ ਕਾਂਗਰਸ ਤੇ ਆਗੂਆਂ ਨੇ ਕਿਹਾ ਕਿ ਜਿੱਥੇ ਇਕ ਪਾਸੇ ਪ੍ਰਧਾਨ ਮੰਤਰੀ ਆਪਣੀਆਂ ਡਿਗਰੀਆਂ ਲੁਕਾਉਂਦੇ ਫਿਰਦੇ ਹਨ, ਉੱਥੇ ਹੀ ਦੇਸ਼ ਦੇ ਨੌਜਵਾਨ ਕਈ-ਕਈ ਡਿਗਰੀਆਂ ਹੋਣ ਦੇ ਬਾਵਜੂਦ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ ਹਨ। ਇਕ ਆਮ ਪਰਿਵਾਰ ਆਪਣੀਆਂ ਰੋਜ਼ਾਨਾ ਦੀਆਂ ਲੋੜਾਂ ਵਿਚ ਕਟੌਤੀ ਕਰਕੇ ਅਤੇ ਕਰਜ਼ਾ ਚੁੱਕ ਕੇ ਆਪਣੇ ਬੱਚਿਆਂ ਦੀਆਂ ਫ਼ੀਸਾਂ ਭਰਦਾ ਹੈ, ਇਸ ਉਮੀਦ ਨਾਲ ਕਿ ਇਹ ਡਿਗਰੀਆਂ ਉਨ੍ਹਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨਗੀਆਂ ਅਤੇ ਬੁਢਾਪੇ ਦਾ ਸਹਾਰਾ ਬਣਨਗੀਆਂ, ਪਰ ਜਿਹੜੀਆਂ ਡਿਗਰੀਆਂ ਕਦੇ ਮਾਣ ਦਾ ਪ੍ਰਤੀਕ ਹੁੰਦੀਆਂ ਸਨ, ਉਹ ਅੱਜ ਭਾਜਪਾ ਸਰਕਾਰ ਦੀ ਨਾਕਾਮੀ ਦਾ ਪ੍ਰਤੀਕ ਬਣ ਚੁੱਕੀਆਂ ਹਨ। ਚਾਹੇ ਲਾਇਬ੍ਰੇਰੀ ਵਿਚ ਰਾਤ ਭਰ ਮਿਹਨਤ ਨਾਲ ਪੜ੍ਹਨ ਵਾਲਾ ਵਿਦਿਆਰਥੀ ਹੋਵੇ ਜਾਂ ਆਪਣੇ ਪਰਿਵਾਰ ਦਾ ਸਹਾਰਾ ਬਣਨ ਦਾ ਸੁਪਨਾ ਵੇਖਣ ਵਾਲਾ ਕੋਈ ਨੌਜਵਾਨ, ਸਭ ਆਪਣੇ ਆਪ ਨੂੰ ਸਰਕਾਰ ਦੇ ਲਾਰਿਆਂ ਵਿਚ ਆਇਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਕਿਹਾ ਹਰ ਸਾਲ 2 ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕਰਨ ਵਾਲੇ ਪ੍ਰਧਾਨ ਮੰਤਰੀ ਅੱਜ 50 ਲੱਖ ਖ਼ਾਲੀ ਅਸਾਮੀਆਂ ਭਰਨ ਦੇ ਵੀ ਅਸਮਰੱਥ ਹਨ।
ਪਿਛਲੀ ਖ਼ਬਰ ਡਾ . ਬਲਜੀਤ ਕੌਰ ਦੀ ਅਗਵਾਈ ਹੇਠ ਕਾਨੂੰਨੀ ਵਿਵਾਦਾਂ ’ ਚ ਫਸੇ ਬੱਚਿਆਂ ਨੂੰ ਹੁਨਰਮੰਦ ਬਣਾਉਣ ਵੱਲ ਪੰਜਾਬ ਸਰਕਾਰ ਦਾ ਅਹਿਮ... ਅਗਲੀ ਖ਼ਬਰ ਖੁੱਡਾ ਅਲੀਸ਼ੇਰ ’ ਚ ਸ਼ਰਾਬ ਦੇ ਠੇਕੇ ’ ਤੇ ਸੁੱਟਿਆ ਪਟਾਖਾ ਬੰਬ ਐਕਟਿਵਾ ਸਵਾਰ ਦੋ ਨੌਜਵਾਨਾਂ ਦੀ ਕਰਤੂਤ ਸੀ.ਸੀ.ਟੀ.ਵੀ....

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।