19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ

ਜ਼ੀਰਕਪੁਰ, 18 ਸਤੰਬਰ (ਮਨਿੰਦਰ ਸਿੰਘ)-ਜ਼ੀਰਕਪੁਰ ਥਾਣੇ ਅਧੀਨ ਪੈਂਦੇ ਇਲਾਕੇ ‘ਚੋਂ ਪੁਲਿਸ ਨੂੰ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਉਮਰ ਲਗਭਗ 30 ਤੋਂ 35 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ।

ਅਜੀਤ ਡੈਸਕ 19-09-2026
ਜ਼ੀਰਕਪੁਰ, 18 ਸਤੰਬਰ (ਮਨਿੰਦਰ ਸਿੰਘ)-ਜ਼ੀਰਕਪੁਰ ਥਾਣੇ ਅਧੀਨ ਪੈਂਦੇ ਇਲਾਕੇ ‘ਚੋਂ ਪੁਲਿਸ ਨੂੰ ਇਕ ਅਣਪਛਾਤੇ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਉਮਰ ਲਗਭਗ 30 ਤੋਂ 35 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਪੁਲਿਸ ਅਧਿਕਾਰੀਆਂ ਤੋਂ ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਦੀ ਪਛਾਣ ਨਾ ਹੋਣ ਕਾਰਨ ਲਾਸ਼ ਨੂੰ ਜ਼ਰੂਰੀ ਕਾਰਵਾਈ ਤੋਂ ਬਾਅਦ ਜੀ. ਐਮ. ਸੀ. ਐਚ. ਸੈਕਟਰ-32 ਚੰਡੀਗੜ੍ਹ ਦੀ ਮੋਰਚਰੀ ਵਿਖੇ ਰਖਵਾ ਦਿੱਤਾ ਗਿਆ ਹੈ। ਜ਼ੀਰਕਪੁਰ ਪੁਲਿਸ ਨੇ ਜਨਤਕ ਸੂਚਨਾ ਜਾਰੀ ਕਰਦਿਆਂ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵੀ ਵਿਅਕਤੀ ਕੋਲ ਇਸ ਨੌਜਵਾਨ ਦੀ ਪਛਾਣ ਬਾਰੇ ਕੋਈ ਜਾਣਕਾਰੀ, ਲਾਪਤਾ ਹੋਣ ਦਾ ਸੁਰਾਗ ਜਾਂ ਹੋਰ ਕੋਈ ਵੇਰਵਾ ਹੋਵੇ ਤਾਂ ਉਹ ਤੁਰੰਤ ਥਾਣਾ ਜ਼ੀਰਕਪੁਰ ਜਾਂ ਆਪਣੇ ਨੇੜਲੇ ਪੁਲਿਸ ਥਾਣੇ ਨਾਲ ਸੰਪਰਕ ਕਰੇ। ਪੁਲਿਸ ਦਾ ਕਹਿਣਾ ਹੈ ਕਿ ਪਛਾਣ ਹੋਣ ਤੋਂ ਬਾਅਦ ਹੀ ਅਗਲੇਰੀ ਕਾਨੂੰਨੀ ਤੇ ਪੋਸਟਮਾਰਟਮ ਦੀ ਪ੍ਰਕਿਰਿਆ ਅਮਲ ‘ਚ ਲਿਆਂਦੀ ਜਾਵੇਗੀ।
ਪਿਛਲੀ ਖ਼ਬਰ ਅਣਅਧਿਕਾਰਤ ਟਰਾਂਜ਼ੈਕਸ਼ਨ ਰਾਹੀਂ 2.74 ਲੱਖ ਰੁਪਏ ਦੀ ਠੱਗੀ ਅਗਲੀ ਖ਼ਬਰ ਪੰਜਾਬੀ ਸ਼ਾਰਟਹੈਂਡ ਦੀ ਮੁੱਢਲੀ ਸਿਖਲਾਈ ਲਈ ਖਾਲੀ ਸੀਟਾਂ ਵਾਸਤੇ ਦਾਖ਼ਲਾ 5 ਅਕਤੂਬਰ ਤੱਕ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।