19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਕੱਲ੍ਹ ਨੂੰ ਪੰਜਾਬ ਯੂਨੀਵਰਸਿਟੀ ਸੈਨੇਟ ਚੋਣ ਲਈ ਬਣਾਏ 271 ਪੋਲਿੰਗ ਬੂਥ, 1500 ਤੋਂ ਵੱਧ ਕਰਮਚਾਰੀ ਹੋਣਗੇ ਤਾਇਨਾਤ

ਚੰਡੀਗੜ੍ਹ, 18 ਸਤੰਬਰ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣ 20 ਸਤੰਬਰ ਦਿਨ ਐਤਵਾਰ ਨੂੰ ਹੋਣ ਜਾ ਰਹੀ ਹੈ। ਜਿਸ ਵਿਚ ਰਜਿਸਟਰਡ ਗ੍ਰੈਜੂਏਟ ਚੋਣ ਖੇਤਰ ਦੀ ਵੋਟਿੰਗ ਲਈ ਯੂਨੀਵਰਸਿਟੀ ਪ੍ਰਸਾਸ਼ਨ ਵਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ।

ਪੰਜਾਬ ਯੂਨੀਵਰਸਿਟੀ ਸਟੂਡੈਂਟ ਸੈਂਟਰ ਦੀ ਤਸਵੀਰ। 19-09-2026
ਚੰਡੀਗੜ੍ਹ, 18 ਸਤੰਬਰ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨੇਟ ਚੋਣ 20 ਸਤੰਬਰ ਦਿਨ ਐਤਵਾਰ ਨੂੰ ਹੋਣ ਜਾ ਰਹੀ ਹੈ। ਜਿਸ ਵਿਚ ਰਜਿਸਟਰਡ ਗ੍ਰੈਜੂਏਟ ਚੋਣ ਖੇਤਰ ਦੀ ਵੋਟਿੰਗ ਲਈ ਯੂਨੀਵਰਸਿਟੀ ਪ੍ਰਸਾਸ਼ਨ ਵਲੋਂ ਵਿਆਪਕ ਪ੍ਰਬੰਧ ਕੀਤੇ ਗਏ ਹਨ। ਇਸ ਵਾਰ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਇਲਾਵਾ ਪੰਜਾਬ ਤੋਂ ਬਾਹਰਲੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿਚ ਵੀ ਵੋਟਰਾਂ ਲਈ ਪੋਲਿੰਗ ਕੇਂਦਰ ਸਥਾਪਤ ਕੀਤੇ ਗਏ ਹਨ। ਕੁੱਲ 271 ਪੋਲਿੰਗ ਬੂਥਾਂ ’ਤੇ ਵੋਟਿੰਗ ਹੋਵੇਗੀ। ਪੰਜਾਬ ਯੂਨੀਵਰਸਿਟੀ ਸੈਨੇਟ ਦੇ ਰਜਿਸਟਰਡ ਗ੍ਰੈਜੂਏਟ ਦੀ ਕੁੱਲ ਸੰਖਿਆ ਕਰੀਬ 625784 ਹੈ। ਸੈਨੇਟ ਚੋਣ ਲਈ ਕੁੱਲ 15 ਸੈਨੇਟਰਾਂ ਦੀ ਚੋਣ 51 ਸੈਨੇਟਰਾਂ ਵਿਚੋਂ ਹੋਵੇਗੀ, ਜਿਨ੍ਹਾਂ ਵਿਚੋਂ ਇੱਕ ਚੰਡੀਗੜ੍ਹ, 2 ਪੰਜਾਬ ਤੋਂ ਰਿਜਰਵ ਅਤੇ 12 ਓਪਨ ਚੋਣਾ ਰਾਂਹੀ ਚੁਣੇ ਜਾਣਗੇ। ਇਨ੍ਹਾਂ ਦੀ ਗਿਣਤੀ 23 ਸਤੰਬਰ ਨੂੰ ਸ਼ੁਰੂ ਹੋਵੇਗੀ। ਪੰਜਾਬ ਤੋਂ ਬਾਹਰ ਹਰਿਆਣਾ, ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਦਿੱਲੀ, ਰਾਜਸਥਾਨ ਅਤੇ ਉੱਤਰਾਖੰਡ ਵਿਚ ਪੋਲਿੰਗ ਦੀ ਵਿਵਸਥਾ ਕੀਤੀ ਗਈ ਹੈ। ਅਧਿਕਾਰਤ ਜਾਣਕਾਰੀ ਅਨੁਸਾਰ ਹਰਿਆਣਾ ਦੇ ਅੰਬਾਲਾ, ਭਿਵਾਨੀ, ਫਰੀਦਾਬਾਦ, ਫਤਿਹਾਬਾਦ, ਗੁਰੂਗ੍ਰਾਮ, ਹਿਸਾਰ, ਝੱਜਰ, ਜੀਂਦ, ਕੈਥਲ, ਕਰਨਾਲ, ਕੁਰੂਕਸ਼ੇਤਰ, ਮਹਿੰਦਰਗੜ੍ਹ, ਪਾਣੀਪਤ, ਪੰਚਕੂਲਾ, ਰੇਵਾੜੀ, ਰੋਹਤਕ, ਸਿਰਸਾ, ਸੋਨੀਪਤ ਅਤੇ ਯਮੁਨਾਨਗਰ ਵਿਚ ਕੇਂਦਰ ਬਣਾਏ ਗਏ ਹਨ। ਇਸ ਤੋਂ ਇਲਾਵਾ ਦਿੱਲੀ, ਹਿਮਾਚਲ ਪ੍ਰਦੇਸ਼, ਜੰਮੂ, ਰਾਜਸਥਾਨ ਦੇ ਸ਼੍ਰੀ ਗੰਗਾਨਗਰ ਅਤੇ ਉੱਤਰਾਖੰਡ ਦੇ ਉਧਮ ਸਿੰਘ ਨਗਰ ਵਿਚ ਵੀ ਪੋਲਿੰਗ ਹੋਵੇਗੀ। ਪੰਜਾਬ ਦੇ ਲੁਧਿਆਣਾ ਵਿਚ ਸਭ ਤੋਂ ਵੱਧ 52 ਅਤੇ ਚੰਡੀਗੜ੍ਹ ਵਿਚ 33 ਬੂਥ ਹਨ। ਚੋਣ ਡਿਊਟੀ ਲਈ 1500 ਤੋਂ ਵੱਧ ਕਰਮਚਾਰੀ ਤਾਇਨਾਤ ਕੀਤੇ ਜਾਣਗੇ ਅਤੇ ਚੋਣ ’ਤੇ 2 ਕਰੋੜ ਰੁਪਏ ਤੋਂ ਵੱਧ ਖਰਚਾ ਆਉਣ ਦਾ ਅਨੁਮਾਨ ਹੈ। ਨਿਯਮਤ ਭੂਗੋਲਿਕ ਨੈੱਟਵਰਕ ਤੋਂ ਬਾਹਰਲੇ ਵੋਟਰਾਂ ਲਈ ਦਿੱਲੀ ਨੂੰ ਪੋਲਿੰਗ ਪੁਆਇੰਟ ਬਣਾਇਆ ਗਿਆ ਹੈ।
ਪਿਛਲੀ ਖ਼ਬਰ ਮਾਡਲ ਜੇਲ੍ਹ ’ਚ 552 ਕੈਦੀਆਂ ਲਈ ਵਧਣਗੀਆਂ ਸਹੂਲਤਾਂ, 26.73 ਕਰੋੜ ਨਾਲ ਬਣਨਗੀਆਂ ਨਵੀਆਂ ਬੈਰਕਾਂ ਅਗਲੀ ਖ਼ਬਰ ਡਿਊਟੀ ’ਤੇ ਤਾਇਨਾਤ ਏ.ਐੱਸ.ਆਈ ਦੇ ਕਤਲ ਨੇ ਕਾਨੂੰਨ ਵਿਵਸਥਾ ’ਤੇ ਖੜ੍ਹੇ ਕੀਤੇ ਸਵਾਲ, ਪੰਜਾਬ ’ਚ ਖਾਕੀ ਵੀ ਮਹਿਫੂਜ਼ ਨਹੀ-ਧ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।