19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਟਰੈਕਟਰ-ਟਰਾਲੀਆਂ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼

ਖਰੜ, 18 ਸਤੰਬਰ (ਜੰਡਪੁਰੀ)-ਥਾਣਾ ਸਦਰ ਖਰੜ ਦੇ ਨਵ-ਨਿਯੁਕਤ ਇੰਚਾਰਜ ਸੁਨੀਲ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਟਰੈਕਟਰ-ਟਰਾਲੀਆਂ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ’ਚ ਪੁਲਿਸ ਨੇ ਸ਼ੇਰਾ ਪੁੱਤਰ ਰਾਜੂ ਵਾਸੀ ਪਿੰਡ ਸਾਹਿਬਾਜਪੁਰ ਰੋਡ ਰਾਏਕੋਟ, ਹਿਮਾਂਸ਼ੂ ਕੁਮਾਰ ਪੁੱਤਰ ਧਰਮਪਾਲ ਵਾਸੀ ਅਮਰੋਹਾ ਉੱਤਰ ਪ੍ਰਦੇਸ਼ ਅਤੇ ਸਮੀਰ ਪੁੱਤਰ ਹਾਮਦ ਅੰਸਾਰੀ ਵਾਸੀ ਨਿਊ ਸਲੇਮਪੁਰ ਬੈਂਡਬਾਜੇ ਵਾਲੀ ਗਲੀ ਦਿੱਲੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਚੋਰੀ ਦੇ 4 ਟਰੈਕਟਰ, 3 ਟਰਾਲੀਆਂ, ਇਕ ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਸਟਰੀਲ ਤਾਰ ਦੇ 8 ਰੋਲ ਬਰਾਮਦ ਕੀਤੇ ਹਨ।

ਅਜੀਤ ਡੈਸਕ 19-09-2026
ਖਰੜ, 18 ਸਤੰਬਰ (ਜੰਡਪੁਰੀ)-ਥਾਣਾ ਸਦਰ ਖਰੜ ਦੇ ਨਵ-ਨਿਯੁਕਤ ਇੰਚਾਰਜ ਸੁਨੀਲ ਕੁਮਾਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਨੇ ਟਰੈਕਟਰ-ਟਰਾਲੀਆਂ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼ ਕੀਤਾ ਹੈ। ਇਸ ਮਾਮਲੇ ’ਚ ਪੁਲਿਸ ਨੇ ਸ਼ੇਰਾ ਪੁੱਤਰ ਰਾਜੂ ਵਾਸੀ ਪਿੰਡ ਸਾਹਿਬਾਜਪੁਰ ਰੋਡ ਰਾਏਕੋਟ, ਹਿਮਾਂਸ਼ੂ ਕੁਮਾਰ ਪੁੱਤਰ ਧਰਮਪਾਲ ਵਾਸੀ ਅਮਰੋਹਾ ਉੱਤਰ ਪ੍ਰਦੇਸ਼ ਅਤੇ ਸਮੀਰ ਪੁੱਤਰ ਹਾਮਦ ਅੰਸਾਰੀ ਵਾਸੀ ਨਿਊ ਸਲੇਮਪੁਰ ਬੈਂਡਬਾਜੇ ਵਾਲੀ ਗਲੀ ਦਿੱਲੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ‘ਚੋਂ ਚੋਰੀ ਦੇ 4 ਟਰੈਕਟਰ, 3 ਟਰਾਲੀਆਂ, ਇਕ ਟੋਏ ਪੁੱਟਣ ਵਾਲੀ ਮਸ਼ੀਨ ਅਤੇ ਬਿਜਲੀ ਸਟਰੀਲ ਤਾਰ ਦੇ 8 ਰੋਲ ਬਰਾਮਦ ਕੀਤੇ ਹਨ। ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਖਰੜ ਇਸ਼ਾਨ ਸਿੰਗਲਾ ਨੇ ਦੱਸਿਆ ਕਿ ਖਰੜ ਪੁਲਿਸ ਤਕਨੀਕੀ ਸਾਧਨਾਂ ਅਤੇ ਸੀ.ਸੀ.ਟੀ.ਵੀ. ਕੈਮਰਿਆਂ ਰਾਹੀਂ ਜਾਂਚ ਕਰਦੀ ਹੋਈ ਬਲਾਚੌਰ ਪੁੱਜੀ, ਜਿਥੇ ਕਿ ਪੁਲਿਸ ਨੇ ਮੁਲਜ਼ਮ ਹਿਮਾਂਸ਼ੂ ਕੁਮਾਰ ਨੂੰ ਕਾਬੂ ਕਰਕੇ ਉਸ ਕੋਲੋਂ ਚੋਰੀ ਦੇ ਚਾਰ ਟਰੈਕਟਰ ਤੇ 3 ਟਰਾਲੀਆਂ ਬਰਾਮਦ ਕੀਤੀਆਂ। ਉਨ੍ਹਾਂ ਦੱਸਿਆ ਕਿ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਇੰਕਸਾਫ ਕੀਤਾ ਕਿ ਜਿਥੇ ਇਕ ਵਿਅਕਤੀ ਚੋਰੀ ਦੀਆਂ ਵਾਰਦਾਤਾਂ ‘ਚ ਉਸ ਦਾ ਸਾਥ ਦਿੰਦਾ ਹੈ, ਉਥੇ ਹੀ ਇਕ ਵਿਅਕਤੀ ਚੋਰੀ ਕੀਤੇ ਸਾਮਾਨ ਦੀ ਕੱਟ-ਵੱਢ ਕਰ ਦਿੰਦਾ ਹੈ। ਇਸ ਤੋਂ ਬਾਅਦ ਪੁਲਿਸ ਮੁਲਜ਼ਮ ਸ਼ੇਰਾ ਅਤੇ ਸਮੀਰ ਨੂੰ ਵੀ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਹਿਮਾਂਸ਼ੂ ਕੁਮਾਰ ਖ਼ਿਲਾਫ਼ ਪਹਿਲਾਂ ਵੀ ਚੋਰੀ ਦਾ ਮਾਮਲਾ ਦਰਜ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਖਰੜ ਦੀ ਮਾਣਯੋਗ ਅਦਾਲਤ ‘ਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕੀਤਾ ਗਿਆ ਸੀ ਅਤੇ ਉਨ੍ਹਾਂ ਤੋਂ ਹੋਰ ਸਾਮਾਨ ਬਰਾਮਦ ਹੋਣ ਉਪਰੰਤ ਅੱਜ ਮੁੜ ਤੋਂ ਉਨ੍ਹਾਂ ਨੂੰ ਮਾਣਯੋਗ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਭੇਜ ਦਿੱਤਾ ਗਿਆ।
ਪਿਛਲੀ ਖ਼ਬਰ ਚੰਡੀਗੜ੍ਹ ਦੇ ਬੁਨਿਆਦੀ ਢਾਂਚੇ ਨੂੰ ਮਿਲੇਗੀ ਮਜ਼ਬੂਤੀ, 6.20 ਕਰੋੜ ਦੇ ਵਿਕਾਸ ਕਾਰਜਾਂ ’ਤੇ ਵਿੱਤ ਤੇ ਠੇਕਾ ਕਮੇਟੀ ਦੀ ਮੋਹ... ਅਗਲੀ ਖ਼ਬਰ ਸ੍ਰੀ ਵਿਸ਼ਵਕਰਮਾ ਮੰਦਰ ਸਭਾ ਨੇ ਅੱਖਾਂ ਦੀ ਜਾਂਚ ਸੰਬੰਧੀ ਮੁਫ਼ਤ ਜਾਂਚ ਕੈਂਪ ਲਗਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।