ਨਾਬਾਲਗ ਨਾਲ ਜ਼ਬਰ-ਜਨਾਹ ਦੇ ਦੋਸ਼ ਹੇਠ ਸਹੇਲੀ ਸਮੇਤ ਤਿੰਨ ਖ਼ਿਲਾਫ਼ ਮਾਮਲਾ ਦਰਜ
ਡੇਰਾਬੱਸੀ, 18 ਸਤੰਬਰ (ਗੁਰਮੀਤ ਸਿੰਘ)-ਡੇਰਾਬੱਸੀ ਖੇਤਰ ਦੀ ਕਰੀਬ 16 ਸਾਲਾ ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਦੇ ਮਾਮਲੇ ‘ਚ ਪੁਲਿਸ ਨੇ ਦੋ ਨੌਜਵਾਨਾਂ ਅਤੇ ਇਕ ਲੜਕੀ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਿਕ ਮਾਮਲੇ ‘ਚ ਨਾਮਜ਼ਦ ਮੁੱਖ ਮੁਲਜ਼ਮ ਫ਼ਿਲਹਾਲ ਫ਼ਰਾਰ ਹੈ, ਜਿਸ ਦੀ ਕਿ ਭਾਲ ਕੀਤੀ ਜਾ ਰਹੀ ਹੈ।
ਅਜੀਤ ਡੈਸਕ
19-09-2026