ਕਿਸੇ ਵੀ ਆਫ਼ਤ ਨਾਲ ਨਜਿੱਠਣ ਲਈ ਚੰਡੀਗੜ੍ਹ ’ਚ ਮਜ਼ਬੂਤ ਹੋਵੇਗਾ ਜਵਾਬੀ ਤੰਤਰ–ਡੀ.ਸੀ. ਨਿਸ਼ਾਂਤ ਕੁਮਾਰ ਯਾਦਵ
ਚੰਡੀਗੜ੍ਹ, 18 ਸਤੰਬਰ (ਸੰਦੀਪ ਕੁਮਾਰ ਮਾਹਨਾ)–ਕਿਸੇ ਵੀ ਆਫ਼ਤ ਦੀ ਸਥਿਤੀ ’ਚ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਤਿਆਰੀਆਂ ਨੂੰ ਹੋਰ ਪੁਖ਼ਤਾ ਕੀਤਾ ਜਾ ਰਿਹਾ ਹੈ। ਇਸੇ ਤਹਿਤ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਦੀ ਪ੍ਰਧਾਨਗੀ ਹੇਠ ਹੋਈ ਸਮੀਖਿਆ ਮੀਟਿੰਗ ਵਿਚ ਐੱਨ.
ਚ
ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਆਫ਼ਤ ਪ੍ਰਬੰਧਨ ਨਾਲ ਜੁੜੇ ਵੱਖ-ਵੱਖ ਪਹਿਲੂਆਂ ’ਤੇ ਯੂਟੀ ਪ੍ਰਸ਼ਾਸਨ, ਐੱਨ.ਡੀ.ਐੱਮ.ਏ.-ਐੱਨ.ਡੀ.ਆਰ.ਐੱਫ਼. ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ। ਤਸਵੀਰ : ਗੁਰਿੰਦਰ ਸਿੰਘ
19-09-2026
ਚੰਡੀਗੜ੍ਹ, 18 ਸਤੰਬਰ (ਸੰਦੀਪ ਕੁਮਾਰ ਮਾਹਨਾ)–ਕਿਸੇ ਵੀ ਆਫ਼ਤ ਦੀ ਸਥਿਤੀ ’ਚ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਉਣ ਲਈ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਤਿਆਰੀਆਂ ਨੂੰ ਹੋਰ ਪੁਖ਼ਤਾ ਕੀਤਾ ਜਾ ਰਿਹਾ ਹੈ। ਇਸੇ ਤਹਿਤ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ ਦੀ ਪ੍ਰਧਾਨਗੀ ਹੇਠ ਹੋਈ ਸਮੀਖਿਆ ਮੀਟਿੰਗ ਵਿਚ ਐੱਨ.ਡੀ.ਐੱਮ.ਏ., ਐੱਨ.ਡੀ.ਆਰ.ਐੱਫ਼., ਕੇਂਦਰੀ ਗ੍ਰਹਿ ਮੰਤਰਾਲੇ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਆਫ਼ਤ ਪ੍ਰਬੰਧਨ ਨਾਲ ਜੁੜੇ ਵੱਖ-ਵੱਖ ਪਹਿਲੂਆਂ ’ਤੇ ਵਿਚਾਰ ਕੀਤਾ। ਮੀਟਿੰਗ ਦੌਰਾਨ ਗਰਮੀ ਦੀ ਲਹਿਰ, ਸ਼ਹਿਰੀ ਹੜ੍ਹਾਂ ਤੇ ਪਾਣੀ ਭਰਨ, ਭੂਚਾਲ ਅਤੇ ਅੱਗ ਵਰਗੀਆਂ ਸੰਭਾਵਿਤ ਆਫ਼ਤਾਂ ਨਾਲ ਨਜਿੱਠਣ ਲਈ ਚੰਡੀਗੜ੍ਹ ਦੀਆਂ ਮੌਜੂਦਾ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਪੁਰਾਣੀਆਂ ਅਤੇ ਖ਼ਤਰੇ ਵਾਲੀਆਂ ਇਮਾਰਤਾਂ ਦੀ ਪਛਾਣ ਤੇ ਮੁਲਾਂਕਣ ਕਰਨ, ਫ਼ਾਇਰ ਅਤੇ ਐੱਮਰਜੈਂਸੀ ਸੇਵਾਵਾਂ ਦੀ ਸਮਰੱਥਾ ਵਧਾਉਣ ਅਤੇ ਆਫ਼ਤ ਦੀ ਸਥਿਤੀ ਵਿਚ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਯਕੀਨੀ ਬਣਾਉਣ ’ਤੇ ਜ਼ੋਰ ਦਿੱਤਾ ਗਿਆ। ਮੀਟਿੰਗ ’ਚ ਨੈਸ਼ਨਲ ਡਿਜ਼ਾਸਟਰ ਮੈਨੇਜਮੈਂਟ ਅਥਾਰਟੀ (ਐੱਨ.ਡੀ.ਐੱਮ.ਏ.) ਦੇ ਕਰਨਲ ਸੰਜੀਵ ਸ਼ਾਹੀ ਸਮੇਤ ਐੱਨ.ਡੀ.ਆਰ.ਐੱਫ਼. ਅਤੇ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨੇ ਵੀਡੀਓ ਕਾਨਫ਼ਰੰਸਿੰਗ ਰਾਹੀਂ ਸ਼ਮੂਲੀਅਤ ਕੀਤੀ। ਚੰਡੀਗੜ੍ਹ ਪ੍ਰਸ਼ਾਸਨ ਵਲੋਂ ਡਾ. ਇੰਦਰਜੀਤ, ਐਚ.ਸੀ.ਐਸ., ਮੁੱਖ ਫਾਇਰ ਅਫ਼ਸਰ, ਫ਼ਾਇਰ ਐਂਡ ਐੱਮਰਜੈਂਸੀ ਸਰਵਿਸਿਜ਼ ਦੇ ਸੀਨੀਅਰ ਅਧਿਕਾਰੀ ਅਤੇ ਡੀ.ਐਸ.ਪੀ. ਸੀਤਾ ਦੇਵੀ ਸਮੇਤ ਚੰਡੀਗੜ੍ਹ ਪੁਲਿਸ ਦੇ ਅਧਿਕਾਰੀ ਵੀ ਮੀਟਿੰਗ ਵਿਚ ਮੌਜੂਦ ਸਨ। ਮੀਟਿੰਗ ਦਾ ਮੁੱਖ ਕੇਂਦਰ ਚੰਡੀਗੜ੍ਹ ਲਈ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸ.ਡੀ.ਆਰ.ਐੱਫ਼.) ਦੇ ਗਠਨ ਨੂੰ ਲੈ ਕੇ ਰਿਹਾ। ਐੱਨ.ਡੀ.ਐੱਮ.ਏ. ਦੇ ਨੁਮਾਇੰਦੇ ਵਲੋਂ ਡਿਜ਼ਾਸਟਰ ਮੈਨੇਜਮੈਂਟ (ਸੋਧ) ਐਕਟ, 2025 ਦੇ ਮੱਦੇਨਜ਼ਰ ਐਸ.ਡੀ.ਆਰ.ਐੱਫ਼. ਦੇ ਗਠਨ ਦੀ ਪ੍ਰਕਿਰਿਆ ਨੂੰ ਜਲਦ ਅੱਗੇ ਵਧਾਉਣ ਦੀ ਲੋੜ ’ਤੇ ਜ਼ੋਰ ਦਿੱਤਾ ਗਿਆ। ਇਸ ਨੂੰ ਆਫ਼ਤਾਂ ਦੇ ਸਮੇਂ ਤੁਰੰਤ ਜਵਾਬ ਦੇਣ ਦੀ ਸਮਰੱਥਾ ਵਧਾਉਣ ਲਈ ਅਹਿਮ ਕਦਮ ਦੱਸਿਆ ਗਿਆ। ਇਸ ਦੇ ਨਾਲ ਹੀ ਐੱਮਰਜੈਂਸੀ ਆਪ੍ਰੇਸ਼ਨਜ਼ ਸੈਂਟਰ (ਈ.ਓ.ਸੀ./ਐਸ.ਈ.ਓ.ਸੀ.) ਦੇ ਆਧੁਨਿਕੀਕਰਨ ਬਾਰੇ ਵੀ ਵਿਚਾਰ-ਵਟਾਂਦਰਾ ਹੋਇਆ। ਇਸ ਨੂੰ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ (ਆਈ.ਸੀ.ਸੀ.ਸੀ.) ਨਾਲ ਜੋੜਨ ਦੀਆਂ ਸੰਭਾਵਨਾਵਾਂ ’ਤੇ ਚਰਚਾ ਕੀਤੀ ਗਈ ਤਾਂ ਜੋ ਆਫ਼ਤ ਦੀ ਸਥਿਤੀ ਵਿਚ ਜਾਣਕਾਰੀ ਇਕੱਠੀ ਕਰਨ, ਨਿਗਰਾਨੀ ਅਤੇ ਵੱਖ-ਵੱਖ ਏਜੰਸੀਆਂ ਵਿਚਕਾਰ ਤਾਲਮੇਲ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾ ਸਕੇ।