20-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2026

ਬਾਰ ਐਸੋਸੀਏਸ਼ਨ ਦੀ ਨਵੀਂ ਕਾਰਜਕਾਰਨੀ ਟੀਮ ਨੇ ਵਿਧਾਇਕ ਰੰਧਾਵਾ ਨਾਲ ਕੀਤੀ ਮੁਲਾਕਾਤ

ਡੇਰਾਬੱਸੀ, 19 ਸਤੰਬਰ (ਗੁਰਮੀਤ ਸਿੰਘ)-ਬਾਰ ਐਸੋਸੀਏਸ਼ਨ ਡੇਰਾਬੱਸੀ ਦੀ ਨਵ-ਨਿਯੁਕਤ ਕਾਰਜਕਾਰਨੀ ਵਲੋਂ ਪ੍ਰਧਾਨ ਐਡਵੋਕੇਟ ਵਿਕਰਮਜੀਤ ਸਿੰਘ ਦੱਪਰ ਦੀ ਅਗਵਾਈ ਹੇਠ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਪ੍ਰਧਾਨ ਵਿਕਰਮਜੀਤ ਸਿੰਘ ਦੱਪਰ ਨੇ ਵਿਧਾਇਕ ਨੂੰ ਗੁਲਦਸਤਾ ਭੇਟ ਕਰਕੇ ਬਾਰ ਐਸੋਸੀਏਸ਼ਨ ਨੂੰ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕੀਤਾ।

ਅਜੀਤ ਡੈਸਕ 20-09-2026
ਡੇਰਾਬੱਸੀ, 19 ਸਤੰਬਰ (ਗੁਰਮੀਤ ਸਿੰਘ)-ਬਾਰ ਐਸੋਸੀਏਸ਼ਨ ਡੇਰਾਬੱਸੀ ਦੀ ਨਵ-ਨਿਯੁਕਤ ਕਾਰਜਕਾਰਨੀ ਵਲੋਂ ਪ੍ਰਧਾਨ ਐਡਵੋਕੇਟ ਵਿਕਰਮਜੀਤ ਸਿੰਘ ਦੱਪਰ ਦੀ ਅਗਵਾਈ ਹੇਠ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨਾਲ ਮੁਲਾਕਾਤ ਕੀਤੀ ਗਈ। ਇਸ ਮੌਕੇ ਪ੍ਰਧਾਨ ਵਿਕਰਮਜੀਤ ਸਿੰਘ ਦੱਪਰ ਨੇ ਵਿਧਾਇਕ ਨੂੰ ਗੁਲਦਸਤਾ ਭੇਟ ਕਰਕੇ ਬਾਰ ਐਸੋਸੀਏਸ਼ਨ ਨੂੰ ਦਿੱਤੇ ਜਾ ਰਹੇ ਸਹਿਯੋਗ ਲਈ ਧੰਨਵਾਦ ਕੀਤਾ। ਮੁਲਾਕਾਤ ਦੌਰਾਨ ਵਕੀਲ ਭਾਈਚਾਰੇ ਨਾਲ ਸੰਬੰਧਿਤ ਵੱਖ-ਵੱਖ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਨਵਾਂ ਜੁਡੀਸ਼ੀਅਲ ਕੰਪਲੈਕਸ ਬਣਾਉਣ ਸੰਬੰਧੀ ਮਾਮਲੇ ’ਤੇ ਵੀ ਵਿਸਥਾਰ ਨਾਲ ਚਰਚਾ ਹੋਈ। ਇਸ ਤੋਂ ਇਲਾਵਾ ਮੌਜੂਦਾ ਕੋਰਟ ਕੰਪਲੈਕਸ ਦੀ ਪਾਰਕਿੰਗ ਨੂੰ ਪੱਕਾ ਕਰਨ ਅਤੇ ਲੋੜੀਂਦੀ ਰੋਸ਼ਨੀ ਲਈ ਲਾਈਟਾਂ ਦਾ ਪ੍ਰਬੰਧ ਕਰਨ ਦੀ ਮੰਗ ਵਿਧਾਇਕ ਦੇ ਧਿਆਨ ਵਿਚ ਲਿਆਂਦੀ ਗਈ। ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਕਾਰਜਕਾਰਨੀ ਨੂੰ ਭਰੋਸਾ ਦਿੱਤਾ ਕਿ ਵਕੀਲ ਭਾਈਚਾਰੇ ਦੀ ਭਲਾਈ ਅਤੇ ਜਾਇਜ਼ ਮੰਗਾਂ ਦੇ ਹੱਲ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਜਨਰਲ ਸਕੱਤਰ ਜਗਤਾਰ ਸਿੰਘ ਬਾਛਲ, ਵਾਈਸ ਪ੍ਰੈਜ਼ੀਡੈਂਟ ਸ਼ਿਵ ਸ਼ਰਮਾ, ਗੀਤਿਕਾ ਗੋਇਲ, ਜੁਆਇੰਟ ਸਕੱਤਰ ਸੁਮਨ ਚੌਹਾਨ, ਕੈਸ਼ੀਅਰ ਵਿਪਿਨ ਸ਼ਰਮਾ, ਅਨੁਭਵ ਸਿੰਗਲਾ, ਸੋਨੀਆ ਸਮੇਤ ਸਾਬਕਾ ਪ੍ਰਧਾਨ ਐਡਵੋਕੇਟ ਅਮਰਿੰਦਰ ਸਿੰਘ ਨਨਵਾ ਮੌਜੂਦ ਸਨ।
ਪਿਛਲੀ ਖ਼ਬਰ ਮੁਹਾਲੀ ਵਿਖੇ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਵਿਰੁੱਧ ਸਾਂਝੀ ਇਨਫੋਰਸਮੈਂਟ ਮੁਹਿੰਮ ਚਲਾਈ ਅਗਲੀ ਖ਼ਬਰ ਜੀ. ਟੀ. ਯੂ. ਵਲੋਂ ਡਰੱਗ ਸੈਂਸਿਸ ਸਰਵੇ ਦੀ ਡਿਊਟੀ ਨਿਭਾਉਣ ਵਾਲੇ ਕਰਮਚਾਰੀਆਂ ਤੇ ਅਧਿਆਪਕਾਂ ਨੂੰ ਤੁਰੰਤ ਮਿਹਨਤਾਨਾ ਜਾਰੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।