‘ ਆਪ ’ ਦੇ ਹਲਕਾ ਇੰਚਾਰਜ ਗੋਲਡੀ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਵਿਖੇ ਨਤਮਸਤਕ ਹੋਣ ਲਈ ਪੁੱਜੇ
ਮਾਜਰੀ, 19 ਸਤੰਬਰ (ਕੁਲਵੰਤ ਸਿੰਘ ਧੀਮਾਨ)-ਹਲਕਾ ਖਰੜ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਅੱਜ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਨਤਮਸਤਕ ਹੋਣ ਲਈ ਪੁੱਜੇ। ਇਸ ਮੌਕੇ ਗੋਲਡੀ ਨੇ ਕਿਹਾ ਕਿ ਉਨ੍ਹਾਂ ਦੀ ਇਲਾਕੇ ਦੇ ਇਸ ਸਰਬ ਸਾਂਝੇ ਅਸਥਾਨ ਨਾਲ ਬਹੁਤ ਜ਼ਿਆਦਾ ਸ਼ਰਧਾ ਜੁੜੀ ਹੋਈ ਹੈ, ਲਿਹਾਜ਼ਾ ਹਲਕੇ ’ਚ ਚੋਣ ਮੁਹਿੰਮ ਦਾ ਆਗਾਜ਼ ਕਰਨ ਤੋਂ ਪਹਿਲਾਂ ਉਹ ਇਸ ਅਸਥਾਨ ‘ਤੇ ਗੁਰੂ ਮਹਾਰਾਜ ਦਾ ਸ਼ੁਕਰਾਨਾ ਕਰਨ ਅਤੇ ਅਸ਼ੀਰਵਾਦ ਲੈਣ ਲਈ ਪੁੱਜੇ ਹਨ।
ਅਜੀਤ ਡੈਸਕ
20-09-2026