ਰਤਵਾੜਾ ਸਾਹਿਬ ਵਿਖੇ ਸਾਲਾਨਾ ਚਾਰ ਰੋਜ਼ਾ ਗੁਰਮਤਿ ਸਮਾਗਮ ਸੰਬੰਧੀ ਬਾਬਾ ਲਖਬੀਰ ਸਿੰਘ ਦੀ ਅਗਵਾਈ ’ਚ ਸੰਗਤਾਂ ਦੀ ਹੋਈ ਭਰਵੀਂ ਮੀਟਿੰਗ
ਮੁੱਲਾਂਪੁਰ ਗਰੀਬਦਾਸ, 20 ਸਤੰਬਰ (ਦਿਲਬਰ ਸਿੰਘ ਖੈਰਪੁਰ) - ਗੁਰਦੁਆਰਾ ਈਸਰ ਪ੍ਰਕਾਸ਼ ਰਤਵਾੜਾ ਸਾਹਿਬ (ਨਿਊ ਚੰਡੀਗੜ੍ਹ) ਵਿਖੇ ਚਾਰ ਰੋਜ਼ਾ ਗੁਰਮਤਿ ਸਮਾਗਮ ਜੋ ਕਿ 30, 31 ਅਕਤੂਬਰ ਤੇ 1, 2 ਨਵੰਬਰ ਨੂੰ ਕਰਵਾਏ ਜਾ ਰਹੇ ਹਨ, ਸੰਬੰਧੀ ਸਮਾਗਮ ਦੀਆਂ ਤਿਆਰੀਆਂ ਦੇ ਸੰਦਰਭ ਵਿਚ ਮੀਟਿੰਗ ਕੀਤੀ ਗਈ। ਟਰੱਸਟ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਦੀ ਦੇਖ ਰੇਖ ਹੇਠ ਹੋਈ ਮੀਟਿੰਗ ਵਿਚ ਦੂਰੋਂ ਨੇੜਿਓਂ ਸੰਗਤਾਂ ਨੇ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ।
ਮੁੱਲਾਂਪੁਰ ਗਰੀਬਦਾਸ, 20 ਸਤੰਬਰ (ਦਿਲਬਰ ਸਿੰਘ ਖੈਰਪੁਰ) - ਗੁਰਦੁਆਰਾ ਈਸਰ ਪ੍ਰਕਾਸ਼ ਰਤਵਾੜਾ ਸਾਹਿਬ (ਨਿਊ ਚੰਡੀਗੜ੍ਹ) ਵਿਖੇ ਚਾਰ ਰੋਜ਼ਾ ਗੁਰਮਤਿ ਸਮਾਗਮ ਜੋ ਕਿ 30, 31 ਅਕਤੂਬਰ ਤੇ 1, 2 ਨਵੰਬਰ ਨੂੰ ਕਰਵਾਏ ਜਾ ਰਹੇ ਹਨ, ਸੰਬੰਧੀ ਸਮਾਗਮ ਦੀਆਂ ਤਿਆਰੀਆਂ ਦੇ ਸੰਦਰਭ ਵਿਚ ਮੀਟਿੰਗ ਕੀਤੀ ਗਈ। ਟਰੱਸਟ ਦੇ ਚੇਅਰਮੈਨ ਬਾਬਾ ਲਖਬੀਰ ਸਿੰਘ ਦੀ ਦੇਖ ਰੇਖ ਹੇਠ ਹੋਈ ਮੀਟਿੰਗ ਵਿਚ ਦੂਰੋਂ ਨੇੜਿਓਂ ਸੰਗਤਾਂ ਨੇ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ। ਮੀਟਿੰਗ ਤੋਂ ਪਹਿਲਾਂ ਬਾਬਾ ਲਖਬੀਰ ਸਿੰਘ ਨੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬਾਬਾ ਲਖਬੀਰ ਸਿੰਘ ਨੇ ਆਖਿਆ ਕਿ ਸਮਾਗਮ ਵਿਚ ਹਰ ਸਾਲ ਦੇਸ਼ ਵਿਦੇਸ਼ ਤੋਂ ਵੱਡੀ ਤਦਾਦ ਵਿਚ ਸੰਗਤਾਂ ਹਾਜ਼ਰੀ ਭਰਦੀਆਂ ਹਨ। ਇਸ ਤੋਂ ਇਲਾਵਾ ਸਮਾਗਮ ਦੀ ਸਫਲਤਾ ਲਈ ਸੇਵਾਦਾਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ। ਹਰ ਸਾਲ ਦੀ ਤਰ੍ਹਾਂ ਮੁਫਤ ਮੈਡੀਕਲ ਚੈੱਕਅੱਪ ਅਤੇ 1 ਨਵੰਬਰ ਨੂੰ ਅੰਮ੍ਰਿਤ ਸੰਚਾਰ ਹੋਵੇਗਾ। ਟਰੱਸਟ ਵਲੋਂ ਸੰਗਤਾਂ ਦੇ ਆਉਣ ਜਾਣ ਦੇ ਲਈ ਪੁਖਤਾ ਪ੍ਰਬੰਧ ਕੀਤੇ ਜਾਂਦੇ ਹਨ। ਧਾਰਮਿਕ ਸਮਾਗਮ ਵਿਚ ਪੰਥ ਦੇ ਪ੍ਰਸਿੱਧ ਰਾਗੀ, ਢਾਡੀ, ਕਥਾਵਾਚਕ, ਸਕੂਲੀ ਬੱਚੇ ਸੰਗਤਾਂ ਨੂੰ ਇਲਾਹੀ ਗੁਰਬਾਣੀ ਦੁਆਰਾ ਨਿਹਾਲ ਕਰਨਗੇ। ਇਸ ਮੌਕੇ ਭਾਈ ਸੁਖਵਿੰਦਰ ਸਿੰਘ, ਇੰਜ. ਜਸਵੰਤ ਸਿੰਘ, ਬਾਬਾ ਹਰਪਾਲ ਸਿੰਘ, ਭਾਈ ਕਰਨੈਲ ਸਿੰਘ ਤੇ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।