23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਚਤਾਮਲੀ ਵਿਖੇ 5 ਅਕਤੂਬਰ ਤੋਂ ਸ਼ੁਰੂ ਹੋਵੇਗਾ ਦੋ ਹਫ਼ਤਿਆਂ ਦਾ ਡੇਅਰੀ ਸਿਖਲਾਈ ਪ੍ਰੋਗਰਾਮ

ਐੱਸ. ਏ.

ਅਜੀਤ ਡੈਸਕ 23-09-2026
ਐੱਸ. ਏ. ਐੱਸ. ਨਗਰ, 22 ਸਤੰਬਰ (ਪ੍ਰੋ. ਅਵਤਾਰ ਸਿੰਘ)-ਡੇਅਰੀ ਵਿਕਾਸ ਵਿਭਾਗ ਪੰਜਾਬ ਵਲੋਂ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਚਤਾਮਲੀ ਵਿਖੇ 5 ਅਕਤੂਬਰ ਤੋਂ ਦੋ ਹਫ਼ਤਿਆਂ ਦਾ ਡੇਅਰੀ ਸਿਖਲਾਈ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਮੁਹਾਲੀ ਹਰਵੰਤ ਸਿੰਘ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੌਰਾਨ ਜ਼ਿਲ੍ਹਾ ਮੁਹਾਲੀ ਨਾਲ ਸੰਬੰਧਿਤ 18 ਤੋਂ 55 ਸਾਲ ਦੀ ਉਮਰ ਤੱਕ ਦੇ ਚਾਹਵਾਨ ਵਿਅਕਤੀਆਂ ਨੂੰ ਡੇਅਰੀ ਫਾਰਮਿੰਗ ਸੰਬੰਧੀ ਤਕਨੀਕੀ ਅਤੇ ਵਿਵਹਾਰਕ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚਾਹਵਾਨ ਵਿਅਕਤੀ ਵਧੇਰੇ ਜਾਣਕਾਰੀ ਲਈ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਮੁਹਾਲੀ ਵਿਖੇ ਸੰਪਰਕ ਕਰ ਸਕਦੇ ਹਨ।
ਪਿਛਲੀ ਖ਼ਬਰ ਪੀ.ਐੱਸ.ਯੂ ਲਲਕਾਰ ਵਿਦਿਆਰਥੀ ਇਕਾਈ ਦੀ ਹੋਈ ਚੋਣ, ਸਾਰਾਹ ਨੂੰ ਬਣਾਇਆ ਪ੍ਰਧਾਨ ਅਗਲੀ ਖ਼ਬਰ ਹਲਕਾ ਨਕੋਦਰ ਦੇ ਪਿੰਡ ਮੁਆਈ ਵਿਖੇ ਸਰਕਾਰੀ ਸਕੂਲ ਤੇ ਡਾਕਖਾਨੇ ਦੇ ਬਾਹਰ ਗੰਦਗੀ ਤੋਂ ਪਿੰਡ ਵਾਸੀ ਪ੍ਰੇਸ਼ਾਨ ਸਫ਼ਾਈ ਨਾ ਹ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।