ਭਾਜਪਾ ਦੀ ‘ ਨਸ਼ਾ ਮੁਕਤ ਪੰਜਾਬ ਯਾਤਰਾ ’ ਤਹਿਤ ਗਿੱਲ ਦੀ ਅਗਵਾਈ ਹੇਠ ਦੁਸਹਿਰਾ ਗਰਾਊਂਡ ਵਿਖੇ ਹੋਈ ਵਿਸ਼ਾਲ ਰੈਲੀ
ਖਰੜ, 22 ਸਤੰਬਰ (ਜੰਡਪੁਰੀ)-ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਖਰੜ ਦੇ ਦੁਸਹਿਰਾ ਗਰਾਊਂਡ ਵਿਖੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤਹਿਤ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਤੇ ਦਿੱਲੀ ਦੇ ਗ੍ਰਹਿ ਮੰਤਰੀ ਆਸ਼ੀਸ਼ ਸੂਦ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਜਵਾਨੀ ਤੇ ਮਾਣ-ਸਨਮਾਨ ਨੂੰ ਨਸ਼ਿਆਂ ਤੋਂ ਬਚਾਉਣ ਲਈ 2027 ਦੀਆਂ ਚੋਣਾਂ ‘ਚ ਸੂਬੇ ‘ਚ ਭਾਜਪਾ ਦੀ ਸਰਕਾਰ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ‘ਚ ਭਾਜਪਾ ਦੀ ਸਰਕਾਰ ਬਣਦੇ ਸਾਰ ਹੀ ਪੰਜਾਬ ‘ਚ ਫੈਲੇ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕਰ ਦਿੱਤਾ ਜਾਵੇਗਾ।
ਖਰੜ, 22 ਸਤੰਬਰ (ਜੰਡਪੁਰੀ)-ਭਾਜਪਾ ਪੰਜਾਬ ਦੇ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਦੀ ਅਗਵਾਈ ਹੇਠ ਖਰੜ ਦੇ ਦੁਸਹਿਰਾ ਗਰਾਊਂਡ ਵਿਖੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤਹਿਤ ਹੋਈ ਰੈਲੀ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਤੇ ਦਿੱਲੀ ਦੇ ਗ੍ਰਹਿ ਮੰਤਰੀ ਆਸ਼ੀਸ਼ ਸੂਦ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਦੀ ਜਵਾਨੀ ਤੇ ਮਾਣ-ਸਨਮਾਨ ਨੂੰ ਨਸ਼ਿਆਂ ਤੋਂ ਬਚਾਉਣ ਲਈ 2027 ਦੀਆਂ ਚੋਣਾਂ ‘ਚ ਸੂਬੇ ‘ਚ ਭਾਜਪਾ ਦੀ ਸਰਕਾਰ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸੂਬੇ ‘ਚ ਭਾਜਪਾ ਦੀ ਸਰਕਾਰ ਬਣਦੇ ਸਾਰ ਹੀ ਪੰਜਾਬ ‘ਚ ਫੈਲੇ ਨਸ਼ੇ ਦੇ ਕੋਹੜ ਨੂੰ ਜੜ੍ਹ ਤੋਂ ਖ਼ਤਮ ਕਰ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਨੂੰ ਸਹਿਯੋਗ ਦਿੰਦੇ ਹੋਏ ਪੰਜਾਬ ‘ਚ ਭਾਜਪਾ ਸਰਕਾਰ ਦੇ ਗਠਨ ਦਾ ਮੁੱਖ ਬੰਨ੍ਹਣ। ਇਸ ਮੌਕੇ ਡਾ. ਸੁਭਾਸ਼ ਸ਼ਰਮਾ, ਭਾਜਪਾ ਪੰਜਾਬ ਦੇ ਸਹਿ-ਖ਼ਜ਼ਾਨਚੀ ਸੁਖਵਿੰਦਰ ਸਿੰਘ ਗੋਲਡ, ਭਾਜਪਾ ਪੰਜਾਬ ਦੇ ਮੀਡੀਆ ਪ੍ਰਭਾਰੀ ਵਿਨੀਤ ਜੋਸ਼ੀ, ਫ਼ਿਲਮੀ ਅਦਾਕਾਰਾ ਸਤਿੰਦਰ ਸੱਤੀ ਅਤੇ ਸੀਨੀਅਰ ਭਾਜਪਾ ਆਗੂ ਨਰਿੰਦਰ ਰਾਣਾ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਪਰਮਿੰਦਰ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ, ਖੁਸ਼ਵੰਤ ਰਾਏ ਗੀਗਾ, ਐੱਸ. ਜੀ. ਪੀ. ਸੀ. ਮੈਂਬਰ ਚਰਨਜੀਤ ਸਿੰਘ ਕਾਲੇਵਾਲ, ਰਾਕੇਸ਼ ਗੁਪਤਾ ਮੰਡਲ ਪ੍ਰਧਾਨ, ਕੁਸ਼ ਰਾਣਾ ਮੰਡਲ ਪ੍ਰਧਾਨ, ਪ੍ਰਵੇਸ਼ ਭਾਰਤੀ, ਭਾਨੂੰ ਪ੍ਰਤਾਪ, ਐਡਵੋਕੇਟ ਦਵਿੰਦਰ ਗੁਪਤਾ, ਪ੍ਰੀਤੀ ਰਾਣਾ, ਪਵਨ ਮਨੋਚਾ, ਸੁਖਵਿੰਦਰ ਸਿੰਘ ਛਿੰਦੀ ਤੇ ਜਸਵੀਰ ਸਿੰਘ ਸਮੇਤ ਵੱਡੀ ਗਿਣਤੀ ਭਾਜਪਾ ਆਗੂ ਤੇ ਵਰਕਰ ਹਾਜ਼ਰ ਸਨ।