24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਡਾ . ਜਗਤਾਰ ਸਿੰਘ ਕੁਰਾਲੀ ਲਗਾਤਾਰ ਦੂਜੀ ਵਾਰ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਚੋਣ ਜਿੱਤੇ

ਕੁਰਾਲੀ, 23 ਸਤੰਬਰ(ਹਰਪ੍ਰੀਤ ਸਿੰਘ )-ਸਥਾਨਕ ਸ਼ਹਿਰ ਦੇ ਵਾਰਡ ਨੰ. 10 ਦੇ ਵਸਨੀਕ ਡਾ.

ਅਜੀਤ ਡੈਸਕ 24-09-2026
ਕੁਰਾਲੀ, 23 ਸਤੰਬਰ(ਹਰਪ੍ਰੀਤ ਸਿੰਘ )-ਸਥਾਨਕ ਸ਼ਹਿਰ ਦੇ ਵਾਰਡ ਨੰ. 10 ਦੇ ਵਸਨੀਕ ਡਾ. ਜਗਤਾਰ ਸਿੰਘ ਅਸਿਸਟੈਂਟ ਪ੍ਰੋਫੈਸਰ ਫਿਜੀਕਲ ਐਜੂਕੇਸ਼ਨ ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਚੰਡੀਗੜ੍ਹ ਲਗਾਤਾਰ ਦੂਜੀ ਵਾਰ ਪੰਜਾਬ ਯੂਨੀਵਰਸਿਟੀ ਦੀਆਂ ਸੈਨੇਟ ਚੋਣਾਂ ਟੀਚਰ ਕੋਨਸੀਚਿਓਨੈਸੀ (ਅਧਿਆਪਕ ਹਲਕਾ) ਵਿਚ ਜੇਤੂ ਰਹੇ ਹਨ। ਇਸੇ ਦੌਰਾਨ ਉਨ੍ਹਾਂ ਦੇ ਘਰ ਡਾ. ਜਗਤਾਰ ਸਿੰਘ ਨੂੰ ਮੁਬਾਰਕਾਂ ਦੇਣ ਵਾਲੇ ਲੋਕਾਂ ਦਾ ਤਾਂਤਾ ਲੱਗਿਆ ਹੋਇਆ ਹੈ। ਇਸੇ ਦੌਰਾਨ ਡਾ. ਜਗਤਾਰ ਸਿੰਘ ਨੇ ਚੋਣਾਂ ਦੌਰਾਨ ਸਹਿਯੋਗ ਦੇਣ ਵਾਲੇ ਸਾਥੀਆਂ ਦਾ ਧੰਨਵਾਦ ਕਰਦੇ ਹਾਂ ਹੋਏ ਕਿਹਾ ਕਿ ਸੀਨੀਅਰ ਸਾਥੀਆਂ ਵਲੋਂ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਹ ਆਪਣੀ ਜਿੰਮੇਵਾਰੀ ਨੂੰ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਅਧਿਆਪਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਤੱਤਪਰ ਰਹਿਣਗੇ ਤਾਂ ਜੋ ਅਧਿਆਪਕਾਂ ਨੂੰ ਉਨ੍ਹਾਂ ਦੇ ਹੱਕ ਮਿਲ ਸਕਣ। ਇਸੇ ਦੌਰਾਨ ਨਗਰ ਕੌਂਸਲ ਦੇ ਪ੍ਰਧਾਨ ਬਹਾਦਰ ਸਿੰਘ ਓ. ਕੇ. ਤੇ ਵਾਰਡ ਦੇ ਕੌਂਸਲਰ ਡਾ. ਅਸ਼ਵਨੀ ਕੁਮਾਰ ਸ਼ਰਮਾ ਨੇ ਡਾ. ਜਗਤਾਰ ਸਿੰਘ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਡਾ. ਜਗਤਾਰ ਸਿੰਘ ਨੇ ਹਮੇਸ਼ਾ ਮੁਲਾਜ਼ਮਾਂ ਦੇ ਹੱਕਾਂ ਲਈ ਲੜਾਈ ਲੜੀ ਹੈ। ਉਨ੍ਹਾਂ ਕਿਹਾ ਕਿ ਡਾਕਟਰ ਜਗਤਾਰ ਸਿੰਘ ਦੀ ਜਿੱਤ ਨਾਲ ਸ਼ਹਿਰ ਦਾ ਨਾਂਅ ਰੌਸ਼ਨ ਹੋਇਆ ਹੈ।
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਵਲੋਂ ਲਾਲੜੂ ਤੋਂ ਤਿੰਨ ਬੱਸਾਂ ਸ੍ਰੀ ਅੰਮ੍ਰਿਤਸਰ ਲਈ ਰਵਾਨਾ ਅਗਲੀ ਖ਼ਬਰ ਮਾਡਲ ਕਰੀਅਰ ਸੈਂਟਰ ਵਲੋਂ ਪਲੇਸਮੈਂਟ ਕੈਂਪ ਅੱਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।