24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2026

ਥਾਪਰ ਕਾਲਜ ਵਿਖੇ ਨੈਸ਼ਨਲ ਡੈਂਟਲ ਕਾਲਜ ਨੇ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਕਰੀਬ 100 ਵਿਦਿਆਰਥੀਆਂ ਦੇ ਦੰਦਾਂ ਦੀ ਕੀਤੀ ਜਾਂਚ

ਡੇਰਾਬੱਸੀ, 23 ਸਤੰਬਰ (ਗੁਰਮੀਤ ਸਿੰਘ)-ਨੈਸ਼ਨਲ ਡੈਂਟਲ ਕਾਲਜ ਵਲੋਂ ਕਾਲਜ ਦੇ ਚੇਅਰਮੈਨ ਲੈਫ. ਕਰਨਲ ਗੁਰਬੀਰ ਸਿੰਘ ਸੰਧੂ ਦੇ ਮਾਰਗਦਰਸ਼ਨ ਅਤੇ ਪ੍ਰਿੰ.

ਅਜੀਤ ਡੈਸਕ 24-09-2026
ਡੇਰਾਬੱਸੀ, 23 ਸਤੰਬਰ (ਗੁਰਮੀਤ ਸਿੰਘ)-ਨੈਸ਼ਨਲ ਡੈਂਟਲ ਕਾਲਜ ਵਲੋਂ ਕਾਲਜ ਦੇ ਚੇਅਰਮੈਨ ਲੈਫ. ਕਰਨਲ ਗੁਰਬੀਰ ਸਿੰਘ ਸੰਧੂ ਦੇ ਮਾਰਗਦਰਸ਼ਨ ਅਤੇ ਪ੍ਰਿੰ. ਡਾ. ਵਿਨੇ ਦੂਆ ਦੀ ਅਗਵਾਈ ਹੇਠ ਐਲ.ਐਮ. ਥਾਪਰ ਸਕੂਲ ਆਫ਼ ਮੈਨੇਜਮੈਂਟ ਡੇਰਾਬੱਸੀ ਵਿਖੇ ਵਿਦਿਆਰਥੀਆਂ ਅਤੇ ਸਟਾਫ਼ ਲਈ ਦੰਦਾਂ ਦਾ ਮੁਫ਼ਤ ਜਾਂਚ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਦੌਰਾਨ ਮਾਹਿਰ ਡਾਕਟਰੀ ਟੀਮ ਵਲੋਂ ਕਰੀਬ 100 ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਕਰਦਿਆਂ ਉਨ੍ਹਾਂ ਨੂੰ ਮੂੰਹ ਦੀ ਸਫ਼ਾਈ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਦੰਦਾਂ ਦੀ ਸਹੀ ਸਫ਼ਾਈ ਅਤੇ ਬਰੱਸ਼ ਕਰਨ ਦੀ ਢੁਕਵੀਂ ਤਕਨੀਕ ਬਾਰੇ ਵਿਵਹਾਰਕ ਜਾਣਕਾਰੀ ਵੀ ਦਿੱਤੀ ਗਈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਦੰਦਾਂ ਦੀ ਨਿਯਮਿਤ ਸਫ਼ਾਈ, ਸਹੀ ਤਰੀਕੇ ਨਾਲ ਬਰੱਸ਼ ਕਰਨਾ ਅਤੇ ਸਮੇਂ-ਸਮੇਂ ‘ਤੇ ਦੰਦਾਂ ਦੀ ਜਾਂਚ ਕਰਵਾਉਣਾ ਬਹੁਤ ਜ਼ਰੂਰੀ ਹੈ। ਕਾਲਜ ਪ੍ਰਬੰਧਕਾਂ ਅਨੁਸਾਰ ਅਜਿਹੇ ਕੈਂਪਾਂ ਦਾ ਉਦੇਸ਼ ਦੰਦਾਂ ਦੀਆਂ ਬਿਮਾਰੀਆਂ ਤੋਂ ਬਚਾਅ ਅਤੇ ਸਮੇਂ ਸਿਰ ਉਨ੍ਹਾਂ ਦੀ ਪਛਾਣ ਕਰਨਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਕਾਲਜ ਵਲੋਂ ਭਵਿੱਖ ’ਚ ਵੀ ਅਜਿਹੇ ਕੈਂਪ ਲਗਾਏ ਜਾਣਗੇ।
ਪਿਛਲੀ ਖ਼ਬਰ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ ਦੇ ਪਾਵਨ ਅਸਥਾਨ ’ ਤੇ ਸ਼ਰਧਾ ਨਾਲ ਮਨਾਇਆ ਦਸਮੀ ਦਾ ਦਿਹਾੜਾ ਅਗਲੀ ਖ਼ਬਰ ਘੱਗਰ ਦਰਿਆ ’ ਤੇ ਬਣੇ ਕਾਜ਼ਵੇਅ ’ ਤੇ ਮੁੜ ਸ਼ੁਰੂ ਹੋਇਆ ਸੁਰੱਖਿਆ ਪਿੱਲਰ ਲਗਾਉਣ ਦਾ ਕੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।