ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਸਹੌੜਾਂ ਦੇ ਵਸਨੀਕਾਂ ਵਲੋਂ ਦਿੱਲੀ ਦੇ ਕੈਬਨਿਟ ਮੰਤਰੀ ਸੂਦ ਦਾ ਸਨਮਾਨ
ਖਰੜ, 23 ਸਤੰਬਰ (ਜੰਡਪੁਰੀ)-ਦਿੱਲੀ ਦੇ ਕੈਬਨਿਟ ਮੰਤਰੀ ਆਸ਼ੀਸ਼ ਸੂਦ ਦਾ ਪਿੰਡ ਸਹੌੜਾਂ ਵਿਖੇ ਪੁੱਜਣ ‘ਤੇ ਭਾਜਪਾ ਆਗੂ ਚਰਨਜੀਤ ਸਿੰਘ ਕਾਲੇਵਾਲ (ਸ਼੍ਰੋਮਣੀ ਕਮੇਟੀ ਮੈਂਬਰ) ਅਤੇ ਪਿੰਡ ਵਾਸੀਆਂ ਵਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਚਰਨਜੀਤ ਸਿੰਘ ਕਾਲੇਵਾਲ ਤੇ ਪਿੰਡ ਦੇ ਮੁਹਤਬਰਾਂ ਨੇ ਕਿਹਾ ਕਿ ਭਾਜਪਾ ਵਲੋਂ ਪੰਜਾਬ ‘ਚ ਨਸ਼ਿਆਂ ਨੂੰ ਖ਼ਤਮ ਕਰਨ ਲਈ ਕੀਤੇ ਜਾ ਰਹੇ ਉਪਰਾਲੇ ਸ਼ਲਾਘਾਯੋਗ ਹਨ।
ਅਜੀਤ ਡੈਸਕ
24-09-2026