26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

‘ ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 248ਵਾਂ ਦਿਨ ਪੰਜਾਬ ਪੁਲਿਸ ਵੱਲੋਂ 578 ਥਾਈਂ ਛਾਪੇਮਾਰੀ 246 ਕਾਬੂ

ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ) - ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 248ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 578 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.

ਅਜੀਤ ਡੈਸਕ 26-09-2026
ਚੰਡੀਗੜ੍ਹ, 25 ਸਤੰਬਰ (ਅਜੀਤ ਬਿਊਰੋ) - ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 248ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 578 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਇਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਵਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏ.ਜੀ.ਟੀ.ਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 248ਵੇਂ ਦਿਨ, ਪੁਲਿਸ ਟੀਮਾਂ ਨੇ 246 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 73,661 ਹੋ ਗਈ ਹੈ। ਇਸ ਤੋਂ ਇਲਾਵਾ 197 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਪੰਜ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ।ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 573ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 135 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 2.3 ਕਿਲੋ ਹੈਰੋਇਨ, 375 ਨਸ਼ੀਲੀਆਂ ਗੋਲੀਆਂ ਅਤੇ 9,800 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 573 ਦਿਨਾਂ ਵਿਚ 80,053 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 13 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
ਪਿਛਲੀ ਖ਼ਬਰ ਹੋਟਲ ਦੇ ਕਮਰੇ ’ਚੋਂ ਹਰਿਆਣੇ ਦਾ ਪਟਵਾਰੀ ਮ੍ਰਿਤਕ ਹਾਲਤ ’ਚ ਮਿਲਿਆ ਅਗਲੀ ਖ਼ਬਰ ਸਵ . ਮਾਤਾ ਮਹਿੰਦਰ ਕੌਰ ਨਮਿਤ ਅਰਦਾਸ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।