26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਬਾਬਾ ਸ੍ਰੀਚੰਦ ਜੀ ਉਦਾਸੀਨ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ

ਐੱਸ. ਏ.

ਅਜੀਤ ਡੈਸਕ 26-09-2026
ਐੱਸ. ਏ. ਐੱਸ. ਨਗਰ, 25 ਸਤੰਬਰ (ਪ੍ਰੋ. ਅਵਤਾਰ ਸਿੰਘ)-ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਉਦਾਸੀਨ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸੰਬੰਧ ‘ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਉਪਰੰਤ ਸਾਰਾ ਦਿਨ ਚੱਲੇ ਗੁਰਮਤਿ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਭਾਈ ਨਵਰੰਗ ਸਿੰਘ ਮਲੇਰਕੋਟਲੇ ਵਾਲਿਆਂ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਬਾਬਾ ਸ੍ਰੀ ਚੰਦ ਜੀ ਉਦਾਸੀਨ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ‘ਚ ਵਿਸਥਾਰ ਸਹਿਤ ਸਰਵਣ ਕਰਵਾਇਆ। ਇਸ ਤੋਂ ਬਾਅਦ ਭਾਈ ਜਗਤਾਰ ਸਿੰਘ ਅੰਮ੍ਰਿਤਸਰ ਵਾਲਿਆਂ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨ ਦਾ ਉਪਰਾਲਾ ਕੀਤਾ, ਜਦਕਿ ਭਾਈ ਗੁਰਪਾਲ ਸਿੰਘ ਦਮਦਮੀ ਟਕਸਾਲ ਵਾਲਿਆਂ ਨੇ ਆਪਣੇ ਪ੍ਰਵਚਨਾਂ ਦੌਰਾਨ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦੇ ਹੋਏ ਸੰਗਤਾਂ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪ੍ਰੇਰਿਆ। ਇਸੇ ਦੌਰਾਨ ਬੀਬੀ ਮਨਜਿੰਦਰ ਕੌਰ ਫਗਵਾੜਾ, ਭਾਈ ਮਨਦੀਪ ਸਿੰਘ ਸੰਗਰੂਰ, ਭਾਈ ਪੂਰਨ ਸਿੰਘ ਜਵੱਦੀ ਟਕਸਾਲ ਵਾਲਿਆਂ, ਭਾਈ ਗੁਰਦੀਪ ਸਿੰਘ, ਭਾਈ ਨਿਸ਼ਾਨ ਸਿੰਘ, ਭਾਈ ਸੁਰਜੀਤ ਸਿੰਘ, ਭਾਈ ਬਹਾਦਰ ਸਿੰਘ, ਭਾਈ ਅਮਰਜੀਤ ਸਿੰਘ ਖ਼ਾਲਸਾ, ਸ਼ੇਰ-ਏ-ਪੰਜਾਬ ਕਵੀਸ਼ਰੀ ਜਥੇ ਅਤੇ ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ ਦੇ ਜਥੇ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਹਜ਼ੂਰੀ ਜਥੇ ਭਾਈ ਬਲਵਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਰੇ ਜਥਿਆਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਪਿਛਲੀ ਖ਼ਬਰ ਮੁਹਾਲੀ ਦੇ ਫੇਜ਼-7 ਅਤੇ ਫੇਜ਼-1 ਵਿਚਲੀ ਸਕੂਟਰ/ਮੋਟਰ ਮਾਰਕੀਟ ਨੂੰ ਨਿਰਧਾਰਤ ਸਥਾਨ ’ਤੇ ਤਬਦੀਲ ਕਰੇ ਪ੍ਰਸ਼ਾਸਨ-ਕਾਹਲੋਂ ਅਗਲੀ ਖ਼ਬਰ ਡੇਰਾਬੱਸੀ ਵਿਖੇ 11 ਸਾਲਾ ਬੱਚੇ ਨਾਲ ਜਿਣਸੀ ਸੋਸ਼ਣ ਕਰਨ ਦੇ ਦੋਸ਼ ਹੇਠ 4 ਨਾਬਾਲਗ ਲੜਕਿਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।