ਪੰਜਾਬ ਯੂਨੀਵਰਸਿਟੀ ’ ਚ ਔਰਤ ਖ਼ਿਲਾਫ਼ ਮਾੜੀ ਸ਼ਬਦਾਵਲੀ ਵਰਤਣ ਵਿਰੁੱਧ ਸੁਖਪਾਲ ਸਿੰਘ ਖਹਿਰਾ ਦਾ ਪੁਤਲਾ ਫ਼ੂਕ ਕੇ ਕੀਤਾ ਰੋਸ ਪ੍ਰਦਰਸ਼ਨ
ਚੰਡੀਗੜ੍ਹ, 26 ਸਤੰਬਰ (ਮਾਰਕੰਡਾ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਵਿਦਿਆਰਥੀਆਂ ਵਲੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵਲੋਂ ਆਮ ਆਦਮੀ ਪਾਰਟੀ ਦੀ ਅਬਜ਼ਰਵਰ ਗਾਇਤਰੀ ਬਿਸ਼ਨੋਈ ਬਾਰੇ ਕੀਤੀ ਗਈ ਕਥਿਤ ਇਤਰਾਜ਼ਯੋਗ ਟਿੱਪਣੀ ਦੇ ਵਿਰੋਧ ਵਿਚ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ ਅਤੇ ਸੁਖਪਾਲ ਸਿੰਘ ਖਹਿਰਾ ਦਾ ਪੁਤਲਾ ਫੂਕਿਆ ਗਿਆ। ਵਿਦਿਆਰਥੀਆਂ ਨੇ ਦੋਸ਼ ਲਗਾਇਆ ਕਿ ਸੁਖਪਾਲ ਸਿੰਘ ਖਹਿਰਾ ਵਲੋਂ ਆਪਣੀ ਧੀ ਦੀ ਉਮਰ ਦੀ ਇਕ ਮਹਿਲਾ ਬਾਰੇ ਅਪਮਾਨਜਨਕ ਭਾਸ਼ਾ ਦੀ ਵਰਤੋਂ ਕੀਤੀ ਗਈ ਅਤੇ ਉਨ੍ਹਾਂ ’ਤੇ ਬੇਬੁਨਿਆਦ ਤੇ ਝੂਠੇ ਦੋਸ਼ ਲਗਾਏ ਗਏ।
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਖੇ ਸੁਖਪਾਲ ਸਿੰਘ ਖਹਿਰਾ ਦਾ ਪੁਤਲਾ ਫ਼ੂਕ ਰੋਸ ਪ੍ਰਦਰਸ਼ਨ ਕਰਦੇ ਹੋਏ ਵਿਦਿਆਰਥੀ। ਤਸਵੀਰ : ਰਾਕੇਸ਼ ਸ਼ਾਹ
27-09-2026