28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਚੰਡੀਗੜ੍ਹ ਨਿਗਮ ਚੋਣਾਂ ਲਈ ਕਾਂਗਰਸ ਦਾ ਐਕਸ਼ਨ ਪਲਾਨ ਤਿਆਰ ਜਨ ਸੰਪਰਕ ਵਧਾਉਣ ’ਤੇ ਸਥਾਨਕ ਮੁੱਦਿਆਂ ਨੂੰ ਕੇਂਦਰ ’ਚ ਰੱਖਣ ਦੀ ਤਿਆਰੀ

ਚੰਡੀਗੜ੍ਹ, 27 ਸਤੰਬਰ (ਸੰਦੀਪ ਕੁਮਾਰ ਮਾਹਨਾ)–ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਕਾਂਗਰਸ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰਦਿਆਂ ਚੋਣ ਤਿਆਰੀਆਂ ਦਾ ਖਾਕਾ ਤਿਆਰ ਕਰਨਾ ਸ਼ੁਰੂ ਕਰ ਦਿੱਤਾ ਹੈ। ਸੰਗਠਨ ਨੂੰ ਵਾਰਡ, ਬਲਾਕ ਅਤੇ ਬੂਥ ਪੱਧਰ ਤੱਕ ਮਜ਼ਬੂਤ ਕਰਨ ਦੇ ਨਾਲ-ਨਾਲ ਸ਼ਹਿਰ ਦੇ ਸਥਾਨਕ ਮੁੱਦਿਆਂ ਨੂੰ ਚੋਣ ਮੁਹਿੰਮ ਦੇ ਕੇਂਦਰ ਵਿਚ ਰੱਖਣ ਦੀ ਰਣਨੀਤੀ ’ਤੇ ਵਿਚਾਰ ਕੀਤਾ ਗਿਆ।

ਅਜੀਤ ਡੈਸਕ 28-09-2026
ਚੰਡੀਗੜ੍ਹ, 27 ਸਤੰਬਰ (ਸੰਦੀਪ ਕੁਮਾਰ ਮਾਹਨਾ)–ਨਗਰ ਨਿਗਮ ਚੋਣਾਂ ਨੂੰ ਲੈ ਕੇ ਚੰਡੀਗੜ੍ਹ ਕਾਂਗਰਸ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰਦਿਆਂ ਚੋਣ ਤਿਆਰੀਆਂ ਦਾ ਖਾਕਾ ਤਿਆਰ ਕਰਨਾ ਸ਼ੁਰੂ ਕਰ ਦਿੱਤਾ ਹੈ। ਸੰਗਠਨ ਨੂੰ ਵਾਰਡ, ਬਲਾਕ ਅਤੇ ਬੂਥ ਪੱਧਰ ਤੱਕ ਮਜ਼ਬੂਤ ਕਰਨ ਦੇ ਨਾਲ-ਨਾਲ ਸ਼ਹਿਰ ਦੇ ਸਥਾਨਕ ਮੁੱਦਿਆਂ ਨੂੰ ਚੋਣ ਮੁਹਿੰਮ ਦੇ ਕੇਂਦਰ ਵਿਚ ਰੱਖਣ ਦੀ ਰਣਨੀਤੀ ’ਤੇ ਵਿਚਾਰ ਕੀਤਾ ਗਿਆ। ਇਸ ਸਬੰਧੀ ਐਤਵਾਰ ਨੂੰ ਪਾਰਟੀ ਦੀਆਂ ਸਿਆਸੀ ਮਾਮਲਿਆਂ ਬਾਰੇ ਕਮੇਟੀ ਅਤੇ ਪ੍ਰਦੇਸ਼ ਚੋਣ ਕਮੇਟੀ ਦੀਆਂ ਦੋ ਅਹਿਮ ਬੈਠਕਾਂ ਹੋਈਆਂ। ਸਵੇਰੇ 11 ਵਜੇ ਹੋਈ ਸਿਆਸੀ ਮਾਮਲਿਆਂ ਬਾਰੇ ਕਮੇਟੀ ਦੀ ਬੈਠਕ ਅਤੇ ਦੁਪਹਿਰ 12.30 ਵਜੇ ਹੋਈ ਸੂਬਾ ਚੋਣ ਕਮੇਟੀ ਦੀ ਬੈਠਕ ਵਿਚ ਚੰਡੀਗੜ੍ਹ ਕਾਂਗਰਸ ਦੀ ਇੰਚਾਰਜ ਰਜਨੀ ਪਾਟਿਲ, ਪ੍ਰਦੇਸ਼ ਕਾਂਗਰਸ ਪ੍ਰਧਾਨ ਐੱਚ.ਐੱਸ. ਲੱਕੀ, ਸੰਸਦ ਮੈਂਬਰ ਮਨੀਸ਼ ਤਿਵਾੜੀ, ਆਲ ਇੰਡੀਆ ਕਾਂਗਰਸ ਦੇ ਸਕੱਤਰ ਚੇਤਨ ਚੌਹਾਨ ਤੇ ਵਿਦਿਤ ਚੌਧਰੀ ਸਮੇਤ ਦੋਵਾਂ ਕਮੇਟੀਆਂ ਦੇ ਮੈਂਬਰ ਅਤੇ ਪਾਰਟੀ ਦੇ ਸੀਨੀਅਰ ਆਗੂ ਮੌਜੂਦ ਰਹੇ। ਵਾਰਡ ਤੋਂ ਬੂਥ ਤੱਕ ਸੰਗਠਨ ਮਜ਼ਬੂਤ ਕਰਨ ’ ਤੇ ਜ਼ੋਰ ਬੈਠਕਾਂ ਦੌਰਾਨ ਆਗਾਮੀ ਨਗਰ ਨਿਗਮ ਚੋਣਾਂ ਲਈ ਸੰਗਠਨਾਤਮਕ ਤਿਆਰੀਆਂ ਦਾ ਜਾਇਜ਼ਾ ਲਿਆ ਗਿਆ। ਪਾਰਟੀ ਵਲੋਂ ਚੋਣ ਤਿਆਰੀ ਨੂੰ ਵਾਰਡ ਅਤੇ ਬਲਾਕ ਪੱਧਰ ਤੱਕ ਸੀਮਤ ਰੱਖਣ ਦੀ ਬਜਾਏ ਬੂਥ ਪੱਧਰ ਤੱਕ ਲਿਜਾਣ ’ਤੇ ਜ਼ੋਰ ਦਿੱਤਾ ਗਿਆ। ਹਰ ਵਾਰਡ ਵਿਚ ਪਾਰਟੀ ਦੀ ਮੌਜੂਦਗੀ ਮਜ਼ਬੂਤ ਕਰਨ ਅਤੇ ਵਰਕਰਾਂ ਨੂੰ ਸਰਗਰਮ ਕਰਨ ਸਬੰਧੀ ਵੀ ਵਿਚਾਰ-ਵਟਾਂਦਰਾ ਹੋਇਆ। ਕਾਂਗਰਸ ਵਲੋਂ ਆਉਣ ਵਾਲੇ ਦਿਨਾਂ ਵਿਚ ਜਨ ਸੰਪਰਕ ਮੁਹਿੰਮ ਨੂੰ ਹੋਰ ਤੇਜ਼ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਲੋੜ ਅਨੁਸਾਰ ਬਣਨਗੀਆਂ ਚੋਣ ਕਮੇਟੀਆਂ ਬੈਠਕ ’ਚ ਚੋਣ ਸਰਗਰਮੀਆਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਲੋੜ ਅਨੁਸਾਰ ਵੱਖ-ਵੱਖ ਚੋਣ ਕਮੇਟੀਆਂ ਦੇ ਗਠਨ ਬਾਰੇ ਵੀ ਵਿਚਾਰ ਕੀਤਾ ਗਿਆ। ਪਾਰਟੀ ਵਲੋਂ ਵਾਰਡ ਪੱਧਰ ’ਤੇ ਜ਼ਿੰਮੇਵਾਰੀਆਂ ਤੈਅ ਕਰਨ ਅਤੇ ਜ਼ਮੀਨੀ ਪੱਧਰ ’ਤੇ ਵਰਕਰਾਂ ਦੀ ਭੂਮਿਕਾ ਵਧਾਉਣ ’ਤੇ ਵੀ ਧਿਆਨ ਦਿੱਤਾ ਜਾਵੇਗਾ। ਚੰਡੀਗੜ੍ਹ ਕਾਂਗਰਸ ਦੀ ਇੰਚਾਰਜ ਰਜਨੀ ਪਾਟਿਲ ਨੇ ਆਗੂਆਂ ਅਤੇ ਵਰਕਰਾਂ ਨੂੰ ਪੂਰੀ ਗੰਭੀਰਤਾ ਨਾਲ ਚੋਣ ਤਿਆਰੀਆਂ ਵਿਚ ਜੁਟਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਹਰੇਕ ਵਰਕਰ ਲੋਕਾਂ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝੇ ਅਤੇ ਕਾਂਗਰਸ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਏ।
ਪਿਛਲੀ ਖ਼ਬਰ ‘ਆਪ’ ਆਗੂਆਂ ਨੇ ਪੂਰੇ ਪੰਜਾਬ ਵਿੱਚ ਫੈਲਾਇਆ ‘ ਮਾਨ ਦੇ ਮੁਨਾਫ਼ੇ ’ ਦਾ ਹੋਕਾ ਲੋਕਾਂ ਨੂੰ ਭਗਵੰਤ ਮਾਨ ਸਰਕਾਰ ਦੇ ਲੋਕ-ਹਿਤ... ਅਗਲੀ ਖ਼ਬਰ ਪ੍ਰੀਖਿਆ ਕੇਂਦਰ ’ ਚ ਸਿੱਖ ਬੱਚਿਆਂ ਦੇ ਧਾਰਮਿਕ ਚਿੰਨ੍ਹ ਉਤਾਰੇ ਜਾਣ ’ ਤੇ ਭਖਿਆ ਮਾਮਲਾ ਸੈਕਟਰ-23 ’ਚ ਪੰਜਾਬੀ ਲੈਕਚਰਾਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।