28-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-09-2026

ਦਾਦਪੁਰ ਮੁਹੱਲੇ ਵਿਚ ਦਿਨ - ਦਿਹਾੜੇ ਨਕਾਬਪੋਸ਼ ਨੌਜਵਾਨਾਂ ਵਲੋਂ ਘਰ ’ ਤੇ ਹਮਲਾ

ਡੇਰਾਬੱਸੀ, 27 ਸਤੰਬਰ (ਗੁਰਮੀਤ ਸਿੰਘ)-ਡੇਰਾਬੱਸੀ ਦੇ ਦਾਦਪੁਰ ਮੁਹੱਲੇ ਵਿਚ ਐਤਵਾਰ ਸ਼ਾਮ ਕੁਝ ਨਕਾਬਪੋਸ਼ ਹਥਿਆਰਬੰਦ ਨੌਜਵਾਨਾਂ ਵਲੋਂ ਇਕ ਘਰ ਨੂੰ ਨਿਸ਼ਾਨਾ ਬਣਾ ਕੇ ਭੰਨਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਮੁਹੱਲੇ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ।

ਅਜੀਤ ਡੈਸਕ 28-09-2026
ਡੇਰਾਬੱਸੀ, 27 ਸਤੰਬਰ (ਗੁਰਮੀਤ ਸਿੰਘ)-ਡੇਰਾਬੱਸੀ ਦੇ ਦਾਦਪੁਰ ਮੁਹੱਲੇ ਵਿਚ ਐਤਵਾਰ ਸ਼ਾਮ ਕੁਝ ਨਕਾਬਪੋਸ਼ ਹਥਿਆਰਬੰਦ ਨੌਜਵਾਨਾਂ ਵਲੋਂ ਇਕ ਘਰ ਨੂੰ ਨਿਸ਼ਾਨਾ ਬਣਾ ਕੇ ਭੰਨਤੋੜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਤੋਂ ਬਾਅਦ ਮੁਹੱਲੇ ਦੇ ਲੋਕਾਂ ਵਿਚ ਦਹਿਸ਼ਤ ਦਾ ਮਾਹੌਲ ਹੈ। ਮਕਾਨ ਮਾਲਕ ਰਾਮ ਰਤਨ ਨੇ ਦੱਸਿਆ ਕਿ ਸ਼ਾਮ ਕਰੀਬ 5 ਵਜੇ ਕੁਝ ਨੌਜਵਾਨ ਅਚਾਨਕ ਉਸ ਦੇ ਘਰ ਬਾਹਰ ਪਹੁੰਚੇ ਅਤੇ ਮੁੱਖ ਗੇਟ ’ਤੇ ਡੰਡਿਆਂ ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਦਿਆਂ ਭੰਨਤੋੜ ਸ਼ੁਰੂ ਕਰ ਦਿੱਤੀ। ਮੁਲਜ਼ਮਾਂ ਨੇ ਘਰ ਬਾਹਰ ਖੜ੍ਹੀ ਐਕਟਿਵਾ ਅਤੇ ਕੂਲਰ ਨੂੰ ਵੀ ਨੁਕਸਾਨ ਪਹੁੰਚਾਇਆ। ਪਰਿਵਾਰਕ ਮੈਂਬਰ ਡਰ ਕਾਰਨ ਘਰ ਅੰਦਰ ਹੀ ਰਹੇ। ਰਾਮ ਰਤਨ ਮੁਤਾਬਿਕ ਉਸ ਦੀ ਕਿਸੇ ਨਾਲ ਕੋਈ ਰੰਜਿਸ਼ ਨਹੀਂ ਹੈ। ਏ. ਐੱਸ. ਆਈ. ਅਮਰਜੀਤ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਮਿਲ ਗਈ ਹੈ ਅਤੇ ਸੀ. ਸੀ. ਟੀ. ਵੀ. ਫੁਟੇਜ ਖੰਗਾਲ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਉਪਰੰਤ ਅਗਲੀ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ ਰਾਮਦਰਬਾਰ ’ ਚ ਨਸ਼ਾ ਤਸਕਰਾਂ ਦੀ ‘ ਕਮਰ ਤੋੜਨ ’ ਲਈ ਵੱਡੀ ਕਾਰਵਾਈ ਅਗਲੀ ਖ਼ਬਰ ਸ਼ਮਸ਼ਾਨਘਾਟ ਦੀ ਜ਼ਮੀਨ ’ ਤੇ ਖਸਤਾ ਹਾਲ ਗੱਡੀਆਂ ਖੜ੍ਹੀਆਂ ਕਰਨ ਦੇ ਦੋਸ਼ , ਪਿੰਡ ਵਾਸੀ ਪ੍ਰੇਸ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।