30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-09-2026

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਵਸ ਉਤਸ਼ਾਹ ਨਾਲ ਮਨਾਇਆ

ਮਾਜਰੀ, 29 ਸਤੰਬਰ (ਕੁਲਵੰਤ ਸਿੰਘ ਧੀਮਾਨ)-ਸ਼ਹੀਦ ਭਗਤ ਸਿੰਘ ਯੂਥ ਕਲੱਬ ਖਿਜ਼ਰਾਬਾਦ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ।

ਅਜੀਤ ਡੈਸਕ 30-09-2026
ਮਾਜਰੀ, 29 ਸਤੰਬਰ (ਕੁਲਵੰਤ ਸਿੰਘ ਧੀਮਾਨ)-ਸ਼ਹੀਦ ਭਗਤ ਸਿੰਘ ਯੂਥ ਕਲੱਬ ਖਿਜ਼ਰਾਬਾਦ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਸਾਬਕਾ ਸਰਪੰਚ ਤੇ ‘ਆਪ’ ਆਗੂ ਗੁਰਿੰਦਰ ਸਿੰਘ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਵਲੋਂ ਦਿੱਤੀ ਗਈ ਕੁਰਬਾਨੀ ‘ਤੇ ਸਾਨੂੰ ਮਾਣ ਹੈ ਕਿਉਂਕਿ ਉਨ੍ਹਾਂ ਦੀ ਬਦੌਲਤ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਸਾਨੂੰ ਸ਼ਹੀਦ ਭਗਤ ਸਿੰਘ ਦੇ ਜੀਵਨ ਤੋਂ ਸੇਧ ਲੈ ਕੇ ਦੇਸ਼ ਸੇਵਾ ਨਾਲ ਸੰਬੰਧਿਤ ਕਾਰਜਾਂ ‘ਚ ਹਿੱਸਾ ਲੈਣਾ ਚਾਹੀਦਾ ਹੈ ਤੇ ਸਮਾਜ ਸੇਵਾ ਕਰਨੀ ਚਾਹੀਦੀ ਹੈ। ਇਸ ਮੌਕੇ ਕਲੱਬ ਦੇ ਪ੍ਰਧਾਨ ਅਵਤਾਰ ਸਿੰਘ, ਨਿਰਪਾਲ ਸਿੰਘ ਖਿਜ਼ਰਾਬਾਦ, ਸੁਰਿੰਦਰ ਸਿੰਘ, ਜਗਦੀਸ਼ ਸਿੰਘ, ਗਿਆਨ ਸਿੰਘ, ਤੇਜਿੰਦਰ ਸਿੰਘ, ਬਲਬੀਰ ਸਿੰਘ ਮੰਗੀ, ਗੁਰਸ਼ਰਨ ਸਿੰਘ ਤੇ ਰਵਿੰਦਰ ਰਵੀ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਮਾਹਿਰਾ ਨੇ ਰੂਫਟਾਪ ਸੋਲਰ ਤੇ ਊਰਜਾ ਸਟੋਰੇਜ ਦੇ ਗਿਣਾਏ ਫਾਇਦੇ ਅਗਲੀ ਖ਼ਬਰ ਫਤਿਹਪੁਰ ਬੇਹੜਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਦੀ ਅਹਿਮ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।