03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਡੇਰਾਬੱਸੀ ਹਲਕੇ ਦੀਆਂ ਮੰਡੀਆਂ ’ਚ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ

ਡੇਰਾਬੱਸੀ, 2 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਝੋਨੇ ਦੇ ਖ਼ਰੀਦ ਸੀਜ਼ਨ ਦੀ ਸ਼ੁਰੂਆਤ ਦੇ ਨਾਲ ਹੀ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਸਮਗੌਲੀ, ਧਨੌਨੀ ਅਤੇ ਅਮਲਾਲਾ ਦੀਆਂ ਅਨਾਜ ਮੰਡੀਆਂ ‘ਚ ਪਹੁੰਚ ਕੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਦੌਰਾਨ ਉਨ੍ਹਾਂ ਮੰਡੀਆਂ ‘ਚ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ ਖ਼ਰੀਦ ਪ੍ਰਬੰਧਾਂ ਸੰਬੰਧੀ ਜਾਣਕਾਰੀ ਵੀ ਹਾਸਿਲ ਕੀਤੀ।

ਵਿਧਾਇਕ ਰੰਧਾਵਾ ਨੇ ਸਮਗੌਲੀ, ਧਨੌਨੀ ਤੇ ਅਮਲਾਲਾ ਮੰਡੀਆਂ ’ਚ ਪਹੁੰਚ ਕੇ ਪ੍ਰਬੰਧਾਂ ਦਾ ਲਿਆ ਜਾਇਜ਼ਾ 03-10-2026
ਡੇਰਾਬੱਸੀ, 2 ਅਕਤੂਬਰ (ਰਣਬੀਰ ਸਿੰਘ ਪੜ੍ਹੀ)-ਝੋਨੇ ਦੇ ਖ਼ਰੀਦ ਸੀਜ਼ਨ ਦੀ ਸ਼ੁਰੂਆਤ ਦੇ ਨਾਲ ਹੀ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਸਮਗੌਲੀ, ਧਨੌਨੀ ਅਤੇ ਅਮਲਾਲਾ ਦੀਆਂ ਅਨਾਜ ਮੰਡੀਆਂ ‘ਚ ਪਹੁੰਚ ਕੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਗਈ। ਇਸ ਦੌਰਾਨ ਉਨ੍ਹਾਂ ਮੰਡੀਆਂ ‘ਚ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਦੇ ਨਾਲ-ਨਾਲ ਕਿਸਾਨਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕਰਕੇ ਖ਼ਰੀਦ ਪ੍ਰਬੰਧਾਂ ਸੰਬੰਧੀ ਜਾਣਕਾਰੀ ਵੀ ਹਾਸਿਲ ਕੀਤੀ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਝੋਨੇ ਦੀ ਫ਼ਸਲ ਕਿਸਾਨਾਂ ਦੀ ਮਹੀਨਿਆਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ, ਇਸ ਲਈ ਮੰਡੀਆਂ ‘ਚ ਫ਼ਸਲ ਲੈ ਕੇ ਪਹੁੰਚਣ ਵਾਲੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦੀ ਨਿਰਵਿਘਨ ਖ਼ਰੀਦ ਅਤੇ ਸਮੇਂ ਸਿਰ ਅਦਾਇਗੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ। ਉਨ੍ਹਾਂ ਸੰਬੰਧਿਤ ਅਧਿਕਾਰੀਆਂ ਨੂੰ ਮੰਡੀਆਂ ‘ਚ ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਦੇ ਪੁਖ਼ਤਾ ਪ੍ਰਬੰਧ ਕਰਨ ਲਈ ਕਿਹਾ। ਇਸੇ ਦੌਰਾਨ ਵਿਧਾਇਕ ਰੰਧਾਵਾ ਵਲੋਂ ਧਨੌਨੀ ਮੰਡੀ ਵਿਖੇ ਪਿੰਡ ਕਾਰਕੌਰ ਦੇ ਕਿਸਾਨ ਮਲਕੀਤ ਸਿੰਘ ਪੁੱਤਰ ਗੁਰਬਚਨ ਸਿੰਘ, ਸਮਗੌਲੀ ਮੰਡੀ ਵਿਖੇ ਪਿੰਡ ਪੁਨਸਰ ਦੇ ਕਿਸਾਨ ਗਿਆਨ ਸਿੰਘ ਪੁੱਤਰ ਮਾੜਾ ਰਾਮ ਅਤੇ ਅਮਲਾਲਾ ਮੰਡੀ ਵਿਖੇ ਕਿਸਾਨ ਹਰਭਜਨ ਸਿੰਘ ਪੁੱਤਰ ਜਵਾਲਾ ਸਿੰਘ ਦੀ ਝੋਨੇ ਦੀ ਢੇਰੀ ਦੀ ਵਿਕਰੀ ਕਰਵਾ ਕੇ ਸਰਕਾਰੀ ਖ਼ਰੀਦ ਦੀ ਪ੍ਰਕਿਰਿਆ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਕੁਲਦੀਪ ਸਿੰਘ, ਨਗਰ ਕੌਂਸਲ ਦੇ ਪ੍ਰਧਾਨ ਆਸ਼ੂ ਉਪਨੇਜਾ ਤੇ ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸੈਣੀ ਤੋਂ ਇਲਾਵਾ ਕੌਂਸਲਰ, ਵਾਰਡ ਇੰਚਾਰਜ, ਪੰਚ-ਸਰਪੰਚ, ਪਾਰਟੀ ਵਰਕਰ, ਆੜ੍ਹਤੀ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਸਰਕਾਰ ਨੇ ਕਣਕ ਦੇ ਰੇਟ ’ਚ 25 ਰੁ. ਦਾ ਵਾਧਾ ਕਰਕੇ ਕਿਸਾਨਾਂ ਨਾਲ ਕੋਝਾ ਮਜ਼ਾਕ ਕੀਤਾ : ਕਿਸਾਨ ਆਗੂ ਅਗਲੀ ਖ਼ਬਰ ਖਰੜ ਦੇ ਵਾ. ਨੰ. 6 ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।