03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਹਲਕਾ ਇੰਚਾਰਜ ਗੋਲਡੀ ਨੇ ਕੁਰਾਲੀ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕੁਰਾਲੀ, 2 ਅਕਤੂਬਰ (ਹਰਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਖਰੜ ਤੋਂ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਵਲੋਂ ਸਥਾਨਕ ਅਨਾਜ ਮੰਡੀ ਦਾ ਦੌਰਾ ਕਰਦਿਆਂ ਝੋਨੇ ਦੀ ਸਰਕਾਰੀ ਖ਼ਰੀਦ ਸੰਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਪਰਮਿੰਦਰ ਸਿੰਘ ਗੋਲਡੀ ਨੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਅਤੇ ਸਟਾਫ਼ ਨਾਲ ਗੱਲਬਾਤ ਕਰਕੇ ਝੋਨੇ ਦੀ ਆਮਦ, ਖ਼ਰੀਦ, ਤੋਲ, ਲਿਫ਼ਟਿੰਗ ਅਤੇ ਕਿਸਾਨਾਂ ਲਈ ਕੀਤੇ ਗਏ ਹੋਰਨਾਂ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਿਲ ਕੀਤੀ।

ਅਜੀਤ ਡੈਸਕ 03-10-2026
ਕੁਰਾਲੀ, 2 ਅਕਤੂਬਰ (ਹਰਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਖਰੜ ਤੋਂ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਵਲੋਂ ਸਥਾਨਕ ਅਨਾਜ ਮੰਡੀ ਦਾ ਦੌਰਾ ਕਰਦਿਆਂ ਝੋਨੇ ਦੀ ਸਰਕਾਰੀ ਖ਼ਰੀਦ ਸੰਬੰਧੀ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਪਰਮਿੰਦਰ ਸਿੰਘ ਗੋਲਡੀ ਨੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਅਤੇ ਸਟਾਫ਼ ਨਾਲ ਗੱਲਬਾਤ ਕਰਕੇ ਝੋਨੇ ਦੀ ਆਮਦ, ਖ਼ਰੀਦ, ਤੋਲ, ਲਿਫ਼ਟਿੰਗ ਅਤੇ ਕਿਸਾਨਾਂ ਲਈ ਕੀਤੇ ਗਏ ਹੋਰਨਾਂ ਪ੍ਰਬੰਧਾਂ ਬਾਰੇ ਜਾਣਕਾਰੀ ਹਾਸਿਲ ਕੀਤੀ। ਇਸ ਦੌਰਾਨ ਉਨ੍ਹਾਂ ਮੰਡੀ ‘ਚ ਮੌਜੂਦ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਝੋਨੇ ਦੀ ਖ਼ਰੀਦ ਸੰਬੰਧੀ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਸੁਣੇ। ਇਸ ਮੌਕੇ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਹਰ ਸੰਭਵ ਕਦਮ ਚੁੱਕਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ‘ਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਨ੍ਹਾਂ ਦੀ ਫ਼ਸਲ ਦੀ ਖ਼ਰੀਦ ਸਮੇਂ ਸਿਰ ਹੋਵੇ, ਇਸ ਲਈ ਸੰਬੰਧਿਤ ਅਧਿਕਾਰੀਆਂ ਨੂੰ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਾ ਹੋਣ ਸੰਬੰਧੀ ਅਧਿਕਾਰੀਆਂ ਨੂੰ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਸ ਮੌਕੇ ਨਗਰ ਕੌਂਸਲ ਕੁਰਾਲੀ ਦੇ ਪ੍ਰਧਾਨ ਬਹਾਦਰ ਸਿੰਘ ਓ. ਕੇ., ਮਾਰਕੀਟ ਕਮੇਟੀ ਦੇ ਚੇਅਰਮੈਨ ਕੁਸ਼ਲਪਾਲ ਰਾਣਾ ਤੇ ਕੁਲਬੀਰ ਸਿੰਘ ਬੈਂਸ ਕਾਲੇਵਾਲ ਸਮੇਤ ਮਾਰਕੀਟ ਕਮੇਟੀ ਦੇ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪਿੰਡ ਸਨੇਟਾ ਦੇ ਪ੍ਰਾਚੀਨ ਸ਼ਿਵ ਮੰਦਰ ਵਿਖੇ ਮੈਡੀਕਲ ਕੈਂਪ ਭਲਕੇ-ਬੇਦੀ ਅਗਲੀ ਖ਼ਬਰ ਗਾਂਧੀ ਜੈਅੰਤੀ ਮੌਕੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਸ਼ਰਧਾਂਜਲੀ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।