04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਸ਼ੁੱਧ ਆਤਮਾ ਨੰਦ ਪੁਰੀ ਜੀ ਦਾ ਸੱਤਵਾਂ ਨਿਰਵਾਣ ਦਿਵਸ ਸ਼ਰਧਾ ਨਾਲ ਮਨਾਇਆ

ਕੁਰਾਲੀ, 3 ਅਕਤੂਬਰ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਦੇ ਵਾ. ਨੰ.

ਅਜੀਤ ਡੈਸਕ 04-10-2026
ਕੁਰਾਲੀ, 3 ਅਕਤੂਬਰ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਦੇ ਵਾ. ਨੰ. 11 ਵਿਚਲੀ ਮਾਸਟਰ ਕਾਲੋਨੀ ਸਥਿਤ ਸ੍ਰੀ ਸਮੇਸ਼ਵਰਾ ਧਾਮ ਕੁਟੀਆ ਵਿਖੇ ਅੱਜ ਸ਼ੁੱਧ ਆਤਮਾ ਨੰਦ ਪੁਰੀ ਜੀ ਮਹਾਰਾਜ ਦਾ ਸੱਤਵਾਂ ਨਿਰਮਾਣ ਦਿਵਸ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ‘ਚ ਸ਼ਰਧਾਲੂਆਂ ਨੇ ਹਾਜ਼ਰੀ ਲੁਆਈ। ਵਾਸੂ ਦੇਵਾ ਨੰਦਪੁਰੀ ਮਹਾਰਾਜ ਦੀ ਅਗਵਾਈ ਹੇਠ ਕਰਵਾਏ ਗਏ ਇਸ ਧਾਰਮਿਕ ਸਮਾਗਮ ਦੇ ਪਹਿਲੇ ਚਰਨ ‘ਚ ਸ੍ਰੀ ਰਾਮ ਚਰਿਤ ਮਾਨਸ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਹਵਨ ਯੱਗ ਕਰਵਾਇਆ ਗਿਆ। ਸਮਾਗਮ ਦੌਰਾਨ ਨਗਰ ਕੌਂਸਲ ਦੇ ਪ੍ਰਧਾਨ ਬਹਾਦਰ ਸਿੰਘ ਓ. ਕੇ. ਨੇ ਆਪਣੇ ਸਾਥੀਆਂ ਸਮੇਤ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰਬੰਧਕਾਂ ਵਲੋਂ ਬਹਾਦਰ ਸਿੰਘ ਓ. ਕੇ ਅਤੇ ਉਨ੍ਹਾਂ ਦੇ ਸਾਥੀ ਕੌਂਸਲਰਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨੋਜ ਜੋਸ਼ੀ, ਕੌਂਸਲਰ ਡਾ. ਅਸ਼ਵਨੀ ਸ਼ਰਮਾ, ਰਮਾਕਾਂਤ ਕਾਲੀਆ, ਹੈਪੀ ਧੀਮਾਨ, ਰਾਜਦੀਪ ਸਿੰਘ ਹੈਪੀ ਤੇ ਸੁਮਿਤ ਸਾਮਰਾ ਸਮੇਤ ਹੋਰ ਸ਼ਰਧਾਲੂ ਵੀ ਹਾਜ਼ਰ ਸਨ। ਸਮਾਗਮ ਦੌਰਾਨ ਸ਼ਰਧਾਲੂਆਂ ਵਿਚਕਾਰ ਅਤੁੱਟ ਭੰਡਾਰਾ ਵੀ ਵਰਤਾਇਆ ਗਿਆ। ઠ
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ਦੀ ਉਪ ਕੁਲਪਤੀ ਨੂੰ ਅਰਥ - ਸ਼ਾਸਤਰ ਦੇ ਵਿਦਿਆਰਥੀਆਂ ਨੇ ਡਾ . ਮਨਮੋਹਨ ਸਿੰਘ ਦੇ ਜੀਵਨ ਅਤੇ ਕੰਮਾਂ ਨੂ... ਅਗਲੀ ਖ਼ਬਰ ਸਰਕਾਰੀ ਕਾਲਜ -11 ’ ਚ ‘ ਸਵੱਛਤਾ ਹੀ ਸੇਵਾ ’ ਮੁਹਿੰਮ ਤਹਿਤ ਸਫਾਈ ਅਭਿਆਨ ਚਲਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।