04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-10-2026

ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ

ਮਾਜਰੀ, 3 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਗੁਰਦੁਆਰਾ ਗੜ੍ਹੀ ਭੋਰਖਾ ਸਾਹਿਬ ਬਲਾਕ ਮਾਜਰੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦਿਲਬਾਗ ਸਿੰਘ ਮੀਆਂਪੁਰ ਚੰਗਰ ਨੇ ਦੱਸਿਆ ਕਿ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਰਵਾਏ ਗਏ ਇਸ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਹਰਜੀਤ ਸਿੰਘ ਹਰਮਨ ਮੁੱਖ ਪ੍ਰਬੰਧਕ ਗੁਰਦੁਆਰਾ ਗੜ੍ਹੀ ਭੋਰਖਾ ਸਾਹਿਬ ਦੇ ਜਥੇ ਵਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

ਅਜੀਤ ਡੈਸਕ 04-10-2026
ਮਾਜਰੀ, 3 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਗੁਰਦੁਆਰਾ ਗੜ੍ਹੀ ਭੋਰਖਾ ਸਾਹਿਬ ਬਲਾਕ ਮਾਜਰੀ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦਿਲਬਾਗ ਸਿੰਘ ਮੀਆਂਪੁਰ ਚੰਗਰ ਨੇ ਦੱਸਿਆ ਕਿ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਕਰਵਾਏ ਗਏ ਇਸ ਸਮਾਗਮ ਦੌਰਾਨ ਸਭ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ, ਉਪਰੰਤ ਭਾਈ ਹਰਜੀਤ ਸਿੰਘ ਹਰਮਨ ਮੁੱਖ ਪ੍ਰਬੰਧਕ ਗੁਰਦੁਆਰਾ ਗੜ੍ਹੀ ਭੋਰਖਾ ਸਾਹਿਬ ਦੇ ਜਥੇ ਵਲੋਂ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਸਮਾਗਮ ਦੀ ਸਮਾਪਤੀ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਗਿਆ। ਸਮਾਗਮ ‘ਚ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਖਰੜ ਤੋਂ ਇੰਚਾਰਜ ਰਵਿੰਦਰ ਸਿੰਘ ਖੇੜਾ, ਬਲਕਾਰ ਸਿੰਘ, ਸੁਖਦੇਵ ਸਿੰਘ ਨੱਗਲ ਫੈਜ਼ਗੜ੍ਹ, ਹਰਦੀਪ ਸਿੰਘ ਖਿਜ਼ਰਾਬਾਦ, ਮਨਦੀਪ ਸਿੰਘ ਖਿਜ਼ਰਾਬਾਦ, ਮਨਜੀਤ ਸਿੰਘ ਖਿਜ਼ਰਾਬਾਦ, ਸੁਰਜੀਤ ਸਿੰਘ, ਬੀ. ਸੀ. ਵਿੰਗ ਦੇ ਪ੍ਰਧਾਨ ਸ਼ਿਆਮ ਲਾਲ ਗੂੜ੍ਹਾ, ਸ਼ਿੰਗਾਰਾ ਸਿੰਘ, ਬਲਵਿੰਦਰ ਸਿੰਘ, ਰਾਜਵੀਰ ਸਿੰਘ, ਮੇਜਰ ਸਿੰਘ ਖਰੜ, ਜਨਕ ਸਿੰਘ ਰਸਨਹੇੜੀ ਤੇ ਭਾਗ ਸਿੰਘ ਸਮੇਤ ਹੋਰ ਵੀ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਸੰਵਿਧਾਨਕ ਸੰਸਥਾਵਾਂ ’ ਤੇ ਕਬਜ਼ੇ ਕਰਕੇ ਲੋਕਤੰਤਰ ਦਾ ਘਾਣ ਕਰ ਰਹੀ ਹੈ ਭਾਜਪਾ - ਕਾਹਲੋਂ ਅਗਲੀ ਖ਼ਬਰ ਫਰਸਟ ਐੱਜ ਸਕੂਲ ਵਿਖੇ ਆਜ਼ਾਦੀ ਘੁਲਾਟੀਏ ਬਾਬਾ ਪ੍ਰਿਥਵੀ ਸਿੰਘ ਆਜ਼ਾਦ ਦੇ ਬੁੱਤ ਦਾ ਵਿਧਾਇਕ ਰੰਧਾਵਾ ਨੇ ਕੀਤਾ ਉਦਘਾਟਨ ਵਿਦਿ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।