ਗੁਰਸੇਵਕ ਸਿੰਘ ਪੁਆਧੀ ਵਲੋਂ ਸਾਧਾਂਪੁਰ ਦੇ ਨੌਜਵਾਨਾਂ ਨੂੰ ਵਾਲੀਬਾਲ ਕਿੱਟ ਭੇਟ
ਲਾਲੜੂ, 4 ਅਕਤੂਬਰ (ਰਾਜਬੀਰ ਸਿੰਘ)-ਪੰਜਾਬ ਸਰਕਾਰ ਵਲੋਂ ਪਿੰਡਾਂ ਵਿਚ ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪਿੰਡ ਸਾਧਾਂਪੁਰ ਵਿਖੇ ਨੌਜਵਾਨਾਂ ਨੂੰ ਵਾਲੀਬਾਲ ਕਿੱਟ ਭੇਟ ਕੀਤੀ ਗਈ। ਇਸ ਮੌਕੇ ਗੁਰਸੇਵਕ ਸਿੰਘ ਪੁਆਧੀ ਸੰਗਠਨ ਇੰਚਾਰਜ ਹਲਕਾ ਡੇਰਾਬੱਸੀ ਅਤੇ ਚੇਅਰਮੈਨ ਮਾਰਕਿਟ ਕਮੇਟੀ ਲਾਲੜੂ ਨੇ ਨੌਜਵਾਨਾਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਨੂੰ ਖੇਡਾਂ ਨਾਲ ਜੁੜਨ ਅਤੇ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ।
ਅਜੀਤ ਡੈਸਕ
05-10-2026