07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਨੈਸ਼ਨਲ ਪਬਲਿਕ ਸਕੂਲ ਦੇ ਸੀਨੀਅਰ ਵਿਦਿਆਰਥੀਆਂ ਨੇ ਨੈਨੀਤਾਲ ਤੇ ਜਿਮ ਕਾਰਬੇਟ ਦਾ ਕੀਤਾ ਵਿੱਦਿਅਕ ਦੌਰਾ

ਕੁਰਾਲੀ, 6 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਮੋਰਿੰਡਾ ਰੋਡ ਤੇ ਸਥਿਤ ਨੈਸ਼ਨਲ ਪਬਲਿਕ ਸਕੂਲ ਵਲੋਂ ਸੀਨੀਅਰ ਵਿਦਿਆਰਥੀਆਂ ਲਈ ਵਿੱਦਿਅਕ ਤੇ ਮਨੋਰੰਜਕ ਦੌਰੇ ਦਾ ਪ੍ਰੋਗਰਾਮ ਕੀਤਾ ਗਿਆ। ਸਕੂਲ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਸੰਤੋਸ਼ ਸ਼ਰਮਾ, ਮੈਨੇਜਰ ਅਮਨ ਸ਼ਰਮਾ ਅਤੇ ਖ਼ਜ਼ਾਨਚੀ ਈਸ਼ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਅਧਿਆਪਕਾ ਡਾ.

ਅਜੀਤ ਡੈਸਕ 07-10-2026
ਕੁਰਾਲੀ, 6 ਅਕਤੂਬਰ (ਬਿੱਲਾ ਅਕਾਲਗੜ੍ਹੀਆ)-ਸਥਾਨਕ ਸ਼ਹਿਰ ਦੇ ਮੋਰਿੰਡਾ ਰੋਡ ਤੇ ਸਥਿਤ ਨੈਸ਼ਨਲ ਪਬਲਿਕ ਸਕੂਲ ਵਲੋਂ ਸੀਨੀਅਰ ਵਿਦਿਆਰਥੀਆਂ ਲਈ ਵਿੱਦਿਅਕ ਤੇ ਮਨੋਰੰਜਕ ਦੌਰੇ ਦਾ ਪ੍ਰੋਗਰਾਮ ਕੀਤਾ ਗਿਆ। ਸਕੂਲ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਸੰਤੋਸ਼ ਸ਼ਰਮਾ, ਮੈਨੇਜਰ ਅਮਨ ਸ਼ਰਮਾ ਅਤੇ ਖ਼ਜ਼ਾਨਚੀ ਈਸ਼ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਅਧਿਆਪਕਾ ਡਾ. ਕਵਿਤਾ ਕੁੰਦਰਾ ਦੀ ਦੇਖ-ਰੇਖ ਹੇਠ ਕਲਾਸ 11ਵੀਂ ਅਤੇ 12ਵੀਂ ਦੇ ਵਿਦਿਆਰਥੀਆਂ ਨੇ 29 ਸਤੰਬਰ ਤੋਂ 3 ਅਕਤੂਬਰ ਤੱਕ ਨੈਨੀਤਾਲ ਅਤੇ ਜਿਮ ਕਾਰਬੇਟ ਦਾ ਦੌਰਾ ਕੀਤਾ। ਦੌਰੇ ਦੌਰਾਨ ਵਿਦਿਆਰਥੀਆਂ ਨੇ ਪਹਾੜੀ ਵਾਤਾਵਰਨ, ਕੁਦਰਤੀ ਸੁੰਦਰਤਾ, ਜੰਗਲੀ ਜੀਵਨ ਅਤੇ ਵਾਤਾਵਰਨ ਸੰਭਾਲ ਸੰਬੰਧੀ ਮਹੱਤਵਪੂਰਨ ਜਾਣਕਾਰੀ ਹਾਸਿਲ ਕੀਤੀ। ਵਿਦਿਆਰਥੀਆਂ ਨੇ ਕੁਦਰਤ ਨੂੰ ਨੇੜਿਓਂ ਦੇਖਣ ਦੇ ਨਾਲ-ਨਾਲ ਆਪਣੇ ਸਾਥੀਆਂ ਅਤੇ ਅਧਿਆਪਕਾਂ ਨਾਲ ਯਾਦਗਾਰ ਸਮਾਂ ਬਿਤਾਇਆ। ਇਸ ਦੌਰੇ ਨੇ ਵਿਦਿਆਰਥੀਆਂ ਵਿਚ ਟੀਮ ਵਰਕ, ਅਨੁਸ਼ਾਸਨ, ਆਤਮ-ਨਿਰਭਰਤਾ ਅਤੇ ਕੁਦਰਤ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਨੂੰ ਹੋਰ ਮਜ਼ਬੂਤ ਕੀਤਾ। ਸਕੂਲ ਪ੍ਰਬੰਧਕ ਕਮੇਟੀ ਅਤੇ ਡਾ. ਕਵਿਤਾ ਕੁੰਦਰਾ ਨੇ ਸਫ਼ਲ ਅਤੇ ਸੁਰੱਖਿਅਤ ਦੌਰੇ ਲਈ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅਜਿਹੀਆਂ ਯਾਤਰਾਵਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ।
ਪਿਛਲੀ ਖ਼ਬਰ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਪੰਜਾਬ ਕਾਂਗਰਸ ਦੇ ਇੰਚਾਰਜ ਸਚਿਨ ਪਾਇਲਟ ਨਾਲ ਮੁਲਾਕਾਤ ਮੁਹਾਲੀ ’ਚ ਕਾਂਗਰ... ਅਗਲੀ ਖ਼ਬਰ ਪੰਜਾਬ ਨੂੰ ਸਿਆਸੀ ਮੋਹਰਿਆਂ ਦੀ ਨਹੀਂ , ਸਗੋਂ ਆਪਣੇ ਹੱਕਾਂ ਦੀ ਲੜਾਈ ਦੀ ਲੋੜ - ਅਜੇਪਾਲ ਸਿੰਘ ਬਰਾੜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।