08-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-10-2026

ਜਸਪਾਲ ਸਿੰਘ ਨੇ ਭਾਜਪਾ ਛੱਡ ਕੇ ਸ਼੍ਰੋਮਣੀ ਅਕਾਲੀ ਦਲ ’ ਚ ਕੀਤੀ ਘਰ ਵਾਪਸੀ

ਖਰੜ, 7 ਅਕਤੂਬਰ (ਗੁਰਮੁੱਖ ਸਿੰਘ ਮਾਨ)- ਭਾਜਪਾ ਨੂੰ ਖਰੜ ਸ਼ਹਿਰ ‘ਚ ਉਸ ਸਮੇਂ ਸਿਆਸੀ ਝਟਕਾ ਲੱਗਿਆ ਜਦੋਂ ਜਸਪਾਲ ਸਿੰਘ ਤਾਨ ਨੇ ਭਾਜਪਾ ਨੂੰ ਛੱਡ ਕੇ ਆਪਣੇ ਸਾਥੀਆਂ ਸਮੇਤ ਮੁੜ ਸ਼੍ਰੋਮਣੀ ਅਕਾਲੀ ਦਲ (ਬ) ‘ਚ ਘਰ ਵਾਪਸੀ ਕਰਨ ਦਾ ਐਲਾਨ ਕੀਤਾ। ਇਸ ਮੌਕੇ ਜਸਪਾਲ ਸਿੰਘ ਤਾਨ ਤੇ ਉਨ੍ਹਾਂ ਦੇ ਸਾਥੀਆਂ ਨੂੰ ਹਲਕਾ ਖਰੜ ਦੇ ਇੰਚਾਰਜ ਰਵਿੰਦਰ ਸਿੰਘ ਖੇੜਾ ਵਲੋਂ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਕਰਵਾਇਆ ਗਿਆ।

ਅਜੀਤ ਡੈਸਕ 08-10-2026
ਖਰੜ, 7 ਅਕਤੂਬਰ (ਗੁਰਮੁੱਖ ਸਿੰਘ ਮਾਨ)- ਭਾਜਪਾ ਨੂੰ ਖਰੜ ਸ਼ਹਿਰ ‘ਚ ਉਸ ਸਮੇਂ ਸਿਆਸੀ ਝਟਕਾ ਲੱਗਿਆ ਜਦੋਂ ਜਸਪਾਲ ਸਿੰਘ ਤਾਨ ਨੇ ਭਾਜਪਾ ਨੂੰ ਛੱਡ ਕੇ ਆਪਣੇ ਸਾਥੀਆਂ ਸਮੇਤ ਮੁੜ ਸ਼੍ਰੋਮਣੀ ਅਕਾਲੀ ਦਲ (ਬ) ‘ਚ ਘਰ ਵਾਪਸੀ ਕਰਨ ਦਾ ਐਲਾਨ ਕੀਤਾ। ਇਸ ਮੌਕੇ ਜਸਪਾਲ ਸਿੰਘ ਤਾਨ ਤੇ ਉਨ੍ਹਾਂ ਦੇ ਸਾਥੀਆਂ ਨੂੰ ਹਲਕਾ ਖਰੜ ਦੇ ਇੰਚਾਰਜ ਰਵਿੰਦਰ ਸਿੰਘ ਖੇੜਾ ਵਲੋਂ ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਿਲ ਕਰਵਾਇਆ ਗਿਆ। ਇਸ ਮੌਕੇ ਖੇੜਾ ਨੇ ਜਸਪਾਲ ਸਿੰਘ ਤਾਨ ਅਤੇ ਉਨ੍ਹਾਂ ਦੇ ਸਾਥੀਆਂ ਦਾ ਅਕਾਲੀ ਦਲ ‘ਚ ਘਰ ਵਾਪਸੀ ਕਰਨ ‘ਤੇ ਸਿਰੋਪਾਓ ਪਾ ਕੇ ਸਵਾਗਤ ਕਰਦਿਆਂ ਕਿਹਾ ਕਿ ਪਾਰਟੀ ‘ਚ ਹਰ ਵਰਗ ਦੇ ਲੋਕਾਂ ਨੂੰ ਬਣਦਾ ਮਾਣ-ਸਨਮਾਨ ਦਿੱਤਾ ਜਾਵੇਗਾ ਅਤੇ ਵਰਕਰਾਂ ਦੀ ਮਿਹਨਤ ਨੂੰ ਹਮੇਸ਼ਾ ਤਰਜ਼ੀਹ ਦਿੱਤੀ ਜਾਵੇਗੀ। ਇਸ ਮੌਕੇ ਜਸਪਾਲ ਸਿੰਘ ਤਾਨ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਤੋਂ ਸ਼ੁਰੂ ਤੋਂ ਹੀ ਪ੍ਰਭਾਵਿਤ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ ਅਤੇ ਪਾਰਟੀ ਦੀਆਂ ਗਤੀਵਿਧੀਆਂ ‘ਚ ਸਰਗਰਮ ਭੂਮਿਕਾ ਨਿਭਾਉਣਗੇ। ਜ਼ਿਕਰਯੋਗ ਹੈ ਕਿ ਜਸਪਾਲ ਸਿੰਘ ਤਾਨ ਦੇ ਪਿਤਾ ਗਿਆਨੀ ਜਸਵੰਤ ਸਿੰਘ ਤਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਟਕਸਾਲੀ ਅਕਾਲੀ ਆਗੂ ਸਨ। ਇਸ ਪਰਿਵਾਰ ਦੀ ਪੰਥ ਲਈ ਵੱਡੀ ਕੁਰਬਾਨੀ ਹੈ, ਪਰ ਕੁਝ ਕਾਰਨਾਂ ਕਰਕੇ ਪਿਛਲੇ ਦਿਨੀਂ ਜਸਪਾਲ ਸਿੰਘ ਤਾਨ ਦਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਭਾਜਪਾ ‘ਚ ਸ਼ਾਮਿਲ ਹੋ ਗਿਆ ਸੀ। ਇਸ ਮੌਕੇ ਉਨ੍ਹਾਂ ਨਾਲ ਪਟਵਾਰੀ ਬਲਵਿੰਦਰ ਸਿੰਘ, ਅਮਰਜੀਤ ਸਿੰਘ ਮਿੰਟਾ, ਜਸਪਾਲ ਸਿੰਘ ਲੱਕੀ ਮਾਵੀ, ਐਡਵੋਕੇਟ ਗੁਰਪ੍ਰੀਤ ਸਿੰਘ ਤੇ ਗਿਆਨੀ ਸੰਦੀਪ ਸਿੰਘ ਕਾਲੇਵਾਲ ਆਦਿ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਪੰਜਾਬੀ ਸਾਹਿਤ ਸਭਾ ਡੇਰਾਬੱਸੀ ਦੀ ਨਵੀਂ ਕਮੇਟੀ ਦਾ ਗਠਨ ਜ਼ੈਲਦਾਰ ਸਿੰਘ ਹੱਸਮੁਖ ਮੁੜ ਪ੍ਰਧਾਨ, ਲੈਕਚਰਾਰ ਜੈਪਾਲ ਬਣੇ ਜਨਰ... ਅਗਲੀ ਖ਼ਬਰ ਵਾਤਾਵਰਨ ਦੀ ਸ਼ੁੱਧਤਾ2 ਲਈ ਲਗਾਏ ਬੂਟਿਆਂ ਦੀ ਦੇਖਭਾਲ ਵੀ ਜ਼ਰੂਰੀ - ਗੁਰਮੀਤ ਸਿੰਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।