10-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-10-2026

ਖੇਡਾਂ ’ਚ ਕਥਿਤ ਬੇਨਿਯਮੀਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ - ਸਾਬਕਾ ਕੇਂਦਰੀ ਮੰਤਰੀ ਬਿੱਟੂ

ਚੰਡੀਗੜ੍ਹ, 9 ਅਕਤੂਬਰ (ਸੰਦੀਪ ਕੁਮਾਰ ਮਾਹਨਾ) –ਪੰਜਾਬ ਕ੍ਰਿਕਟ ਐਸੋਸੀਏਸ਼ਨ ਵਿਚ ਨਿਯੁਕਤੀਆਂ ਅਤੇ ਖਿਡਾਰੀਆਂ ਦੀ ਚੋਣ ਨੂੰ ਲੈ ਕੇ ਸਾਹਮਣੇ ਆ ਰਹੇ ਕਥਿਤ ਬੇਨਿਯਮੀਆਂ ਦੇ ਦੋਸ਼ਾਂ ’ਤੇ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ, ਆਜ਼ਾਦ ਅਤੇ ਸਮਾਂਬੱਧ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਖੇਡਾਂ ’ਚ ਆਪਣਾ ਭਵਿੱਖ ਬਣਾਉਣ ਵਾਲੇ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਹੋ ਸਕੇ।

ਅਜੀਤ ਡੈਸਕ 10-10-2026
ਚੰਡੀਗੜ੍ਹ, 9 ਅਕਤੂਬਰ (ਸੰਦੀਪ ਕੁਮਾਰ ਮਾਹਨਾ) –ਪੰਜਾਬ ਕ੍ਰਿਕਟ ਐਸੋਸੀਏਸ਼ਨ ਵਿਚ ਨਿਯੁਕਤੀਆਂ ਅਤੇ ਖਿਡਾਰੀਆਂ ਦੀ ਚੋਣ ਨੂੰ ਲੈ ਕੇ ਸਾਹਮਣੇ ਆ ਰਹੇ ਕਥਿਤ ਬੇਨਿਯਮੀਆਂ ਦੇ ਦੋਸ਼ਾਂ ’ਤੇ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਗੰਭੀਰ ਚਿੰਤਾ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ, ਆਜ਼ਾਦ ਅਤੇ ਸਮਾਂਬੱਧ ਜਾਂਚ ਹੋਣੀ ਚਾਹੀਦੀ ਹੈ ਤਾਂ ਜੋ ਖੇਡਾਂ ’ਚ ਆਪਣਾ ਭਵਿੱਖ ਬਣਾਉਣ ਵਾਲੇ ਨੌਜਵਾਨਾਂ ਦੇ ਹਿੱਤਾਂ ਦੀ ਰਾਖੀ ਹੋ ਸਕੇ। ਉਨ੍ਹਾਂ ਇਹ ਮੁੱਦਾ ਕੇਂਦਰੀ ਯੁਵਾ ਮਾਮਲੇ ਅਤੇ ਖੇਡ ਮੰਤਰੀ ਕੋਲ ਉਠਾਉਣ ਦਾ ਐਲਾਨ ਵੀ ਕੀਤਾ। ਬਿੱਟੂ ਨੇ ਦੋਸ਼ ਲਗਾਇਆ ਕਿ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਸਿੱਖਿਆ ਕ੍ਰਾਂਤੀ ਅਤੇ ਸਿਹਤ ਕ੍ਰਾਂਤੀ ਦੇ ਨਾਂ ’ਤੇ ਸੱਤਾ ਹਾਸਲ ਕੀਤੀ ਸੀ, ਪਰ ਹੁਣ ਖੇਡ ਖੇਤਰ ’ਚ ਵੀ ਕਥਿਤ ਬੇਨਿਯਮੀਆਂ ਨੂੰ ਲੈ ਕੇ ਸਵਾਲ ਉੱਠ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ ਵਿਚ ਨਿਯੁਕਤੀਆਂ ਤੋਂ ਲੈ ਕੇ ਖਿਡਾਰੀਆਂ ਦੀ ਚੋਣ ਤੱਕ ਪੈਸੇ ਮੰਗੇ ਜਾਣ ਦੇ ਗੰਭੀਰ ਦੋਸ਼ ਸਾਹਮਣੇ ਆ ਰਹੇ ਹਨ। ਜੇਕਰ ਇਹ ਦੋਸ਼ ਸਹੀ ਸਾਬਤ ਹੁੰਦੇ ਹਨ ਤਾਂ ਇਹ ਖੇਡਾਂ ਵਿਚ ਆਪਣਾ ਭਵਿੱਖ ਬਣਾਉਣ ਦੀ ਆਸ ਰੱਖਣ ਵਾਲੇ ਪੰਜਾਬ ਦੇ ਹੋਣਹਾਰ ਨੌਜਵਾਨਾਂ ਨਾਲ ਵੱਡਾ ਧੱਕਾ ਹੋਵੇਗਾ। ਉਨ੍ਹਾਂ ਕਿਹਾ ਕਿ ਖੇਡਾਂ ਵਿਚ ਖਿਡਾਰੀਆਂ ਦੀ ਚੋਣ ਉਨ੍ਹਾਂ ਦੀ ਯੋਗਤਾ, ਮਿਹਨਤ ਅਤੇ ਕਾਰਗੁਜ਼ਾਰੀ ਦੇ ਆਧਾਰ ’ਤੇ ਹੋਣੀ ਚਾਹੀਦੀ ਹੈ। ਕਿਸੇ ਵੀ ਤਰ੍ਹਾਂ ਦੇ ਕਥਿਤ ਲੈਣ-ਦੇਣ ਜਾਂ ਪੱਖਪਾਤ ਕਾਰਨ ਪ੍ਰਤੀਭਾਸ਼ਾਲੀ ਖਿਡਾਰੀਆਂ ਦੇ ਮੌਕੇ ਖੋਹੇ ਜਾਣਾ ਚਿੰਤਾਜਨਕ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਖੇਡ ਸੰਸਥਾਵਾਂ ਦੀ ਕਾਰਜਪ੍ਰਣਾਲੀ ਵਿਚ ਪਾਰਦਰਸ਼ਤਾ ਅਤੇ ਜਵਾਬਦੇਹੀ ਯਕੀਨੀ ਬਣਾਈ ਜਾਣੀ ਚਾਹੀਦੀ ਹੈ। ਬਿੱਟੂ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਕੇਂਦਰੀ ਖੇਡ ਮੰਤਰਾਲੇ ਕੋਲ ਉਠਾ ਕੇ ਨਿਰਪੱਖ ਜਾਂਚ ਦੀ ਮੰਗ ਕਰਨਗੇ ਤਾਂ ਜੋ ਤੱਥ ਸਾਹਮਣੇ ਆ ਸਕਣ ਅਤੇ ਜਾਂਚ ਦੌਰਾਨ ਦੋਸ਼ੀ ਪਾਏ ਜਾਣ ਵਾਲਿਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਖੇਡ ਖੇਤਰ ਵਿਚ ਕਿਸੇ ਵੀ ਤਰ੍ਹਾਂ ਦੀਆਂ ਬੇਨਿਯਮੀਆਂ ਨੂੰ ਅਣਡਿੱਠਾ ਨਹੀਂ ਕੀਤਾ ਜਾਣਾ ਚਾਹੀਦਾ, ਕਿਉਂਕਿ ਇਸ ਨਾਲ ਨੌਜਵਾਨਾਂ ਦਾ ਖੇਡ ਪ੍ਰਬੰਧ ’ਤੇ ਭਰੋਸਾ ਪ੍ਰਭਾਵਿਤ ਹੋ ਸਕਦਾ ਹੈ। ਉਨ੍ਹਾਂ ਇਸ ਮਾਮਲੇ ’ਤੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਵੀ ਜਵਾਬ ਮੰਗਿਆ। ਬਿੱਟੂ ਨੇ ਆਮ ਆਦਮੀ ਪਾਰਟੀ ਦੇ ਕੌਮੀ ਆਗੂ ਅਰਵਿੰਦ ਕੇਜਰੀਵਾਲ ਨੂੰ ਵੀ ਸਵਾਲ ਕੀਤਾ ਕਿ ਉਹ ਖੇਡ ਖੇਤਰ ਵਿਚ ਲੱਗ ਰਹੇ ਇਨ੍ਹਾਂ ਗੰਭੀਰ ਦੋਸ਼ਾਂ ਬਾਰੇ ਆਪਣਾ ਪੱਖ ਸਪੱਸ਼ਟ ਕਰਨ। 09 ਸੀਐਚਡੀ 64 ਸਾਬਕਾ ਕੇਂਦਰੀ ਮੰਤਰੀ ਤੇ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ।
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਗੁਰਮਤਿ ਸਮਾਗਮ ਅੱਜ ਅਗਲੀ ਖ਼ਬਰ ਘਰ ਦੇ ਬਾਹਰੋਂ ਟਰੈਕਟਰ - ਟਰਾਲੀ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।