11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-10-2026

‘ ਗੈਂਗਸਟਰਾਂ ’ ਤੇ ਵਾਰ ’ ਦਾ 263 ਵਾਂ ਦਿਨ ਪੰਜਾਬ ਪੁਲਿਸ ਵਲੋਂ 568 ਥਾਈਂ ਛਾਪੇਮਾਰੀ 218 ਕਾਬੂ ‘ਯੁੱਧ ਨਸ਼ਿਆਂ ਵਿਰੁੱਧ’ ਦੇ 588ਵੇਂ ਦਿਨ 104 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ) - ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 263ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 568 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.

ਅਜੀਤ ਡੈਸਕ 11-10-2026
ਚੰਡੀਗੜ੍ਹ, 10 ਅਕਤੂਬਰ (ਅਜੀਤ ਬਿਊਰੋ) - ਸੂਬੇ ਵਿਚ ਚੱਲ ਰਹੀ ਮੁਹਿੰਮ ‘ਗੈਂਗਸਟਰਾਂ ’ਤੇ ਵਾਰ’ ਦੇ 263ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 568 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀ.ਜੀ.ਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 263ਵੇਂ ਦਿਨ, ਪੁਲਿਸ ਟੀਮਾਂ ਨੇ 218 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 77,534 ਹੋ ਗਈ ਹੈ। ਇਸ ਤੋਂ ਇਲਾਵਾ 175 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 8 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 588ਵੇਂ ਦਿਨ ਵੀ ਜਾਰੀ ਰੱਖਦਿਆਂ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿਚੋਂ 563 ਗ੍ਰਾਮ ਹੈਰੋਇਨ, 202 ਕਿਲੋ ਭੁੱਕੀ, 1145 ਨਸ਼ੀਲੀਆਂ ਗੋਲੀਆਂ ਅਤੇ 7500 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ ਸਿਰਫ਼ 588 ਦਿਨਾਂ ਵਿਚ 83,936 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 22 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਤ ਕੀਤਾ ਹੈ।
ਪਿਛਲੀ ਖ਼ਬਰ ਸੈਕਟਰ -46 ’ ਚ ਬੰਦੂਕ ਦੀ ਨੋਕ ’ ਤੇ ਕਾਰ ਲੁੱਟਣ ਵਾਲੇ ਦੋ ਮੁਲਜ਼ਮ ਪਲਵਲ ਪੁਲਿਸ ਮੁਕਾਬਲੇ ’ ਚ ਜ਼ਖ਼ਮੀ 24 ਘੰਟਿਆਂ ਵਿਚ ਮਾ... ਅਗਲੀ ਖ਼ਬਰ ਮੁਹਾਲੀ ਵਿਖੇ ਸਾਈਬਰ ਠੱਗੀ ਦੇ ਪੰਜ ਮਾਮਲਿਆਂ ਦੌਰਾਨ 38.83 ਲੱਖ ਠੱਗੇ ਬੈਂਕ ਅਧਿਕਾਰੀ ਬਣ ਕੇ ਅਤੇ ਜਾਅਲੀ ਐਪ ’ਤੇ ਨਿਵੇਸ਼...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।