14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-10-2026

ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ‘ ਸੇਵਾ ਔਰ ਸਪਨੇ ’ ਮੁਕਾਬਲੇ ਦੇ ਜੇਤੂਆਂ ਨੂੰ ਸੈਕਰਡ ਸੋਲਜ਼ ਸਕੂਲ ਵਿਖੇ ਕੀਤਾ ਸਨਮਾਨਿਤ ਮੋਰਿੰਡਾ ਦੇ ਨਸ਼ਾ ਮੁਕਤੀ ਕੇਂਦਰ ਦਾ ਦੌਰਾ ਕਰਕੇ ‘ਸੇਵਾ ਸੰਕਲਪ ਅਭਿਆਨ’ ਤਹਿਤ ਲਗਭਗ 40 ਮਰੀਜ਼ਾਂ ਨੂੰ ਦਿੱਤਾ ਸਹਿਯੋਗ

ਐੱਸ. ਏ.

ਸੈਕਰਡ ਸੋਲਜ਼ ਸਕੂਲ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਆਰਟ ਗੈਲਰੀ ਦਾ ਦੌਰਾ ਕਰਨ ਮੌਕੇ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ। ਅਜੀਤ ਤਸਵੀਰ 14-10-2026
ਐੱਸ. ਏ. ਐੱਸ. ਨਗਰ, 13 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਦੇਸ਼ ਨਿਰਮਾਣ ‘ਚ ਜਨਤਕ ਸੇਵਾ, ਸਮਾਜਿਕ ਜ਼ਿੰਮੇਵਾਰੀ ਅਤੇ ਨਾਗਰਿਕਾਂ ਦੀ ਭਾਗੀਦਾਰੀ ਦੀ ਭਾਵਨਾ ਨੂੰ ਉਤਸ਼ਾਹਿਤ ਕਰਨ ਲਈ ਚਲਾਏ ਗਏ ਦੇਸ਼ ਵਿਆਪੀ ‘ਸੇਵਾ ਸੰਕਲਪ ਅਭਿਆਨ, ਸੇਵਾ ਮੇਰਾ ਯੋਗਦਾਨ’ ਤਹਿਤ ਪਿੰਡ ਘੜੂੰਆਂ ਸਥਿਤ ਸੈਕਰਡ ਸੋਲਜ਼ ਸਕੂਲ ਵਿਖੇ ‘ਸੇਵਾ ਔਰ ਸਪਨੇ’ ਵਿਸ਼ੇ ‘ਤੇ ਪੋਸਟਰ ਮੇਕਿੰਗ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ। ਇਸ ਦੇ ਨਾਲ ਹੀ ਮੋਰਿੰਡਾ ਦੇ ਪਿੰਡ ਮੌਲੀ ਕਲਾਂ ਸਥਿਤ ਵੀਰ ਫਾਊਂਡੇਸ਼ਨ ਨਸ਼ਾ ਛੁਡਾਊ ਕੇਂਦਰ ਵਿਖੇ ਮਰੀਜ਼ਾਂ ਦੀ ਸਹਾਇਤਾ ਵੀ ਕੀਤੀ ਗਈ। ਇਹ ਪਹਿਲਕਦਮੀਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਅਤੇ ਜਨਤਕ ਜੀਵਨ ‘ਚ ਉਨ੍ਹਾਂ ਦੇ 25 ਸਾਲ ਪੂਰੇ ਹੋਣ ਮੌਕੇ ਕਰਵਾਈਆਂ ਗਈਆਂ। ਇਨ੍ਹਾਂ ਸਮਾਗਮਾਂ ‘ਚ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਤੋਂ ਇਲਾਵਾ ਸੈਕਰਡ ਸੋਲਜ਼ ਸਕੂਲ ਘੜੂੰਆਂ ਦੇ ਡਾਇਰੈਕਟਰ ਡੀ. ਪੀ. ਸਿੰਘ ਅਤੇ ਸਕੂਲ ਪ੍ਰਿੰ. ਡਾ. ਸਿਮਰਨ ਕੌਰ ਢਿੱਲੋਂ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਰਹੇ। ਸੈਕਰਡ ਸੋਲਜ਼ ਸਕੂਲ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਆਰਟ ਗੈਲਰੀ ਦਾ ਦੌਰਾ ਕਰਕੇ ਵਿਦਿਆਰਥੀਆਂ ਵਲੋਂ ਤਿਆਰ ਕਲਾਕ੍ਰਿਤੀਆਂ ਦੇਖੀਆਂ ਅਤੇ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ। ਉਨ੍ਹਾਂ ਭਾਸ਼ਣ ਅਤੇ ਪੋਸਟਰ ਮੇਕਿੰਗ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਇਨਾਮਾਂ ਨਾਲ ਵੀ ਨਿਵਾਜਿਆ। ਇਸ ਤੋਂ ਬਾਅਦ ਰਾਜ ਸਪਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਵੀਰ ਫਾਊਂਡੇਸ਼ਨ ਦਾ ਦੌਰਾ ਕੀਤਾ, ਜਿਥੇ ਉਨ੍ਹਾਂ ਵਲੋਂ ਵੀਰ ਡਰੱਗ ਰੀਹੈਬਲੀਟੇਸ਼ਨ ਫਾਊਂਡੇਸ਼ਨ ਦੇ ਮੈਨੇਜ਼ਿੰਗ ਡਾਇਰੈਕਟਰ ਰਾਜਬੀਰ ਸਿੰਘ ਨੂੰ ਮਿਲਣ ਤੋਂ ਬਾਅਦ ਮਰੀਜ਼ਾਂ ਨਾਲ ਗੱਲਬਾਤ ਕੀਤੀ ਗਈ ਅਤੇ ਲਗਭਗ 40 ਮਰੀਜ਼ਾਂ ਲਈ ਬੈੱਡਸ਼ੀਟਾਂ ਦਾਨ ਕਰਕੇ ਸਹਾਇਤਾ ਪ੍ਰਦਾਨ ਕੀਤੀ ਗਈ। ਇਸ ਪਹਿਲਕਦਮੀ ਰਾਹੀਂ ਸਮਾਜ ਸੇਵਾ ਦੇ ਸੰਦੇਸ਼ ਨੂੰ ਸਿੱਧੇ ਤੌਰ ‘ਤੇ ਲੋੜਵੰਦਾਂ ਦੀ ਦੇਖਭਾਲ ਨਾਲ ਜੋੜਿਆ ਗਿਆ, ਜਦਕਿ ਸਕੂਲ ‘ਚ ਕਰਵਾਏ ਗਏ ਮੁਕਾਬਲਿਆਂ ਨੇ ਨੌਜਵਾਨਾਂ ‘ਚ ਹਮਦਰਦੀ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨ ‘ਤੇ ਜ਼ੋਰ ਦਿੱਤਾ। ਇਸ ਮੌਕੇ ਸੰਬੋਧਨ ਕਰਦਿਆਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਨੇ ਕਿਹਾ ਕਿ ਵਿਕਸਿਤ ਭਾਰਤ ਦਾ ਉਦੇਸ਼ ਸਿਰਫ਼ ਬੁਨਿਆਦੀ ਢਾਂਚੇ ਦਾ ਵਿਕਾਸ ਕਰਨਾ ਨਹੀਂ ਹੈ, ਸਗੋਂ ਇਹ ਟੀਚਾ ਉਦੋਂ ਹੀ ਪ੍ਰਾਪਤ ਹੋਵੇਗਾ ਜਦੋਂ ਲੋਕਾਂ ਦੇ ਜੀਵਨ ‘ਚ ਸੁਧਾਰ ਆਵੇਗਾ, ਸਾਡੇ ਘਰਾਂ, ਮੁਹੱਲਿਆਂ ਅਤੇ ਪਿੰਡਾਂ ‘ਚ ਰਹਿਣ ਵਾਲੇ ਲੋਕਾਂ ਦਾ ਜੀਵਨ ਪੱਧਰ ਉੱਚਾ ਹੋਵੇਗਾ ਅਤੇ ਹਰ ਕਿਸੇ ਨੂੰ ਚੰਗੀਆਂ ਸਹੂਲਤਾਂ ਤੇ ਮੌਕੇ ਮਿਲਣਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਲ 2047 ਤੱਕ ਭਾਰਤ ਨੂੰ ਵਿਕਸਿਤ ਦੇਸ਼ ਬਣਾਉਣ ਦਾ ਵਿਜ਼ਨ ਦਿੱਤਾ ਹੈ, ਜਿਸ ਵਾਸਤੇ ਸਾਨੂੰ ਸਾਰਿਆਂ ਨੂੰ ਮਿਲ ਕੇ ਕੰਮ ਕਰਨਾ ਪਵੇਗਾ।
ਪਿਛਲੀ ਖ਼ਬਰ ਵਿਦਿਆਰਥੀਆਂ ਲਈ ਮਾਡਲ ਯੂਨਾਈਟਿਡ ਨੇਸ਼ਨਜ਼ 2026 ਕਾਨਫ਼ਰੰਸ ਸਫ਼ਲਤਾਪੂਰਕ ਕਰਵਾਈ ਚੰਡੀਗੜ੍ਹ ਦੇ ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ... ਅਗਲੀ ਖ਼ਬਰ ਗੈਂਗਸਟਰਾਂ ’ ਤੇ ਵਾਰ ਦਾ 266 ਵਾਂ ਦਿਨ : ਪੰਜਾਬ ਪੁਲਿਸ ਵਲੋਂ 521 ਥਾਈਂ ਛਾਪੇਮਾਰੀ ; 188 ਕਾਬੂ ਯੁੱਧ ਨਸ਼ਿਆਂ ਵਿਰੁੱਧ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।