ਵਿੱਤ ਮੰਤਰੀ ਚੀਮਾ ਵਲੋਂ ਸਿਹਤ ਵਿਭਾਗ ਦੇ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਹੱਲ ਕਰਨ ਦੇ ਨਿਰਦੇਸ਼ , 11 ਯੂਨੀਅਨਾਂ ਨਾਲ ਕੀਤੀਆਂ ਮੀਟਿੰਗਾਂ
ਚੰਡੀਗੜ੍ਹ, 14 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਸਿਹਤ ਸੰਭਾਲ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਅਤੇ ਮੰਗਾਂ ਦੇ ਹੱਲ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਧੀਨ ਕੰਮ ਕਰਦੀਆਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਵਿਆਪਕ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੌਰਾਨ ਮੁਲਾਜ਼ਮਾਂ ਦੀਆਂ ਕੰਮਕਾਜੀ ਸਮੱਸਿਆਵਾਂ, ਤਨਖ਼ਾਹਾਂ, ਛੁੱਟੀਆਂ, ਨੌਕਰੀਆਂ ਨੂੰ ਪੱਕਾ ਕਰਨ ਅਤੇ ਬਦਲੀਆਂ ਸਬੰਧੀ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ।
ਪ
ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਧੀਨ ਆਉਂਦੀਆਂ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ। ਅਜੀਤ ਤਸਵੀਰ
15-10-2026
ਚੰਡੀਗੜ੍ਹ, 14 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸੂਬੇ ਦੇ ਸਿਹਤ ਸੰਭਾਲ ਮੁਲਾਜ਼ਮਾਂ ਦੀਆਂ ਸ਼ਿਕਾਇਤਾਂ ਅਤੇ ਮੰਗਾਂ ਦੇ ਹੱਲ ਲਈ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਧੀਨ ਕੰਮ ਕਰਦੀਆਂ ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਨਾਲ ਵਿਆਪਕ ਮੀਟਿੰਗਾਂ ਕੀਤੀਆਂ। ਇਨ੍ਹਾਂ ਮੀਟਿੰਗਾਂ ਦੌਰਾਨ ਮੁਲਾਜ਼ਮਾਂ ਦੀਆਂ ਕੰਮਕਾਜੀ ਸਮੱਸਿਆਵਾਂ, ਤਨਖ਼ਾਹਾਂ, ਛੁੱਟੀਆਂ, ਨੌਕਰੀਆਂ ਨੂੰ ਪੱਕਾ ਕਰਨ ਅਤੇ ਬਦਲੀਆਂ ਸਬੰਧੀ ਮੁੱਦਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਗਿਆ। ਫਰੰਟਲਾਈਨ ਸਿਹਤ ਮੁਲਾਜ਼ਮਾਂ ਦੀਆਂ ਲੋੜਾਂ ਨੂੰ ਧਿਆਨ ਵਿਚ ਰੱਖਦਿਆਂ ਵਿੱਤ ਮੰਤਰੀ ਨੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੂੰ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਲਈ ਢੁੱਕਵੇਂ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ । ਇਸ ਤਹਿਤ ਪੰਚਾਇਤ ਘਰਾਂ ਜਾਂ ਹੋਰ ਢੁੱਕਵੀਆਂ ਪੰਚਾਇਤੀ ਇਮਾਰਤਾਂ ਵਿਚ ਇਕ ਦਿਨ ਛੱਡ ਕੇ ਟੀਕਾਕਰਨ ਮੁਹਿੰਮ ਚਲਾਉਣ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਕਿਹਾ ਗਿਆ। ਚੀਮਾ ਨੇ ਸਾਰੇ ਜਾਇਜ਼ ਮੁੱਦੇ ਅੰਤਰ-ਵਿਭਾਗੀ ਕਮੇਟੀ ਕੋਲ ਭੇਜਣ ਅਤੇ ਬਿਨਾਂ ਦੇਰੀ ਨਿਪਟਾਰੇ ਲਈ ਕਮੇਟੀ ਦੀ ਹਫ਼ਤਾਵਾਰੀ ਮੀਟਿੰਗ ਯਕੀਨੀ ਬਣਾਉਣ ਦੀ ਹਦਾਇਤ ਕੀਤੀ । ਮੀਟਿੰਗਾਂ ਵਿੱਚ ਆਸ਼ਾ ਵਰਕਰਾਂ, ਐੱਨ.ਐੱਚ.ਐੱਮ. ਮੁਲਾਜ਼ਮਾਂ, ਕਮਿਊਨਿਟੀ ਹੈਲਥ ਅਫ਼ਸਰਾਂ, ਫਾਰਮੇਸੀ ਅਫ਼ਸਰਾਂ, ਡੀ-ਐਡਿਕਸ਼ਨ ਸਟਾਫ਼, ਏਡਜ਼ ਕੰਟਰੋਲ ਮੁਲਾਜ਼ਮਾਂ ਅਤੇ ਡੈਂਟਲ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੇ ਆਪਣੇ ਮੰਗ-ਪੱਤਰ ਸੌਂਪੇ। ਮੁਲਾਜ਼ਮਾਂ ਨੇ ਬਰਾਬਰ ਕੰਮ ਲਈ ਬਰਾਬਰ ਤਨਖ਼ਾਹ, ਰੈਗੂਲਰਾਈਜ਼ੇਸ਼ਨ, ਤਨਖ਼ਾਹ ਵਾਧੇ ਅਤੇ ਪਾਰਦਰਸ਼ੀ ਛੁੱਟੀ ਤੇ ਤਬਾਦਲਾ ਨੀਤੀਆਂ ਵਰਗੇ ਮੁੱਦੇ ਉਠਾਏ। ਸਰਕਾਰ ਨੇ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਵਿਭਾਗੀ ਪੱਧਰ ’ਤੇ ਕਾਰਵਾਈ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਇਨ੍ਹਾਂ ਮੀਟਿੰਗਾਂ ਦੌਰਾਨ ਆਲ ਇੰਡੀਆ ਆਸ਼ਾ ਵਰਕਰਜ਼ ਐਂਡ ਫੈਸੀਲੀਟੇਟਰਜ਼ ਯੂਨੀਅਨ ਵੱਲੋਂ ਦੁਰਗੋ ਬਾਈ, ਬਲਵੀਰ ਕੌਰ, ਰਜਿੰਦਰ ਕੌਰ ਤੇ ਸਵਰਨ ਕੌਰ; ਆਸ਼ਾ ਵਰਕਰਜ਼ ਐਂਡ ਫੈਸੀਲੀਟੇਟਰ ਯੂਨੀਅਨ ਪੰਜਾਬ (ਸੀਟੂ) ਵੱਲੋਂ ਸਰੋਜ ਬਾਲਾ, ਸੀਮਾ ਰਾਣੀ, ਜੋਗਿੰਦਰ ਕੌਰ ਤੇ ਪਰਮਿੰਦਰ ਕੌਰ; ਆਸ਼ਾ ਵਰਕਰਜ਼ ਐਂਡ ਫੈਸੀਲੀਟੇਟਰ ਨਰੋਲ ਯੂਨੀਅਨ ਵੱਲੋਂ ਕਿਰਨਦੀਪ ਕੌਰ, ਪਵਨਪ੍ਰੀਤ ਕੌਰ ਤੇ ਮਨਦੀਪ ਕੌਰ; ਐੱਨ.ਐੱਚ.ਐੱਮ. ਇੰਪਲਾਈਜ਼ ਯੂਨੀਅਨ ਵੱਲੋਂ ਸੰਦੀਪ ਕੌਰ, ਅਮਨਦੀਪ ਸਿੰਘ, ਦਿਨੇਸ਼ ਗਰਗ ਤੇ ਸੁਖਜੀਤ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਰੱਖੀਆਂ।