15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-10-2026

6 ਮੁਲਜ਼ਮਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਖਾਰਜ , ਜਾਨੋਂ ਮਾਰਨ ਦੀ ਕੋਸ਼ਿਸ਼ ਸਮੇਤ ਹੋਰ ਧਾਰਾਵਾਂ ਤਹਿਤ ਦਰਜ ਹੈ ਮਾਮਲਾ

ਐੱਸ. ਏ.

ਅਜੀਤ ਡੈਸਕ 15-10-2026
ਐੱਸ. ਏ. ਐੱਸ. ਨਗਰ, 14 ਅਕਤੂਬਰ (ਕਪਿਲ ਵਧਵਾ)-ਪਿੰਡ ਜੰਗਪੁਰਾ ਦੇ ਗੁਰਦੁਆਰਾ ਸ੍ਰੀ ਦੁੱਖ ਭੰਜਨ ਸਾਹਿਬ ਦੀ ਕਮੇਟੀ ਦੇ ਵਿਵਾਦ ਨਾਲ ਜੁੜੇ ਝਗੜੇ ਦੇ ਮਾਮਲੇ ਵਿਚ ਮੁਹਾਲੀ ਦੀ ਵਧੀਕ ਸੈਸ਼ਨ ਜੱਜ ਹਰਦੀਪ ਸਿੰਘ ਦੀ ਅਦਾਲਤ ਨੇ 6 ਮੁਲਜ਼ਮਾਂ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ਼ ਕਰ ਦਿੱਤੀ ਹੈ। ਅਦਾਲਤ ਨੇ ਮਾਮਲੇ ਦੇ ਗੰਭੀਰ ਦੋਸ਼ਾਂ ਅਤੇ ਜਾਂਚ ਲਈ ਮੁਲਜ਼ਮਾਂ ਤੋਂ ਹਿਰਾਸਤ ਵਿਚ ਪੁੱਛਗਿੱਛ ਦੀ ਲੋੜ ਨੂੰ ਧਿਆਨ ਵਿਚ ਰੱਖਦਿਆਂ ਇਹ ਫ਼ੈਸਲਾ ਸੁਣਾਇਆ ਹੈ। ਥਾਣਾ ਬਨੂੰੜ ਦੀ ਪੁਲਿਸ ਵਲੋਂ ਦਰਜ ਐੱਫ. ਆਈ. ਆਰ. ਅਨੁਸਾਰ ਬੀਤੀ 30 ਅਗਸਤ ਨੂੰ ਗੁਰਦੁਆਰਾ ਸਾਹਿਬ ਦੀ ਪੁਰਾਣੀ ਅਤੇ ਨਵੀਂ ਕਮੇਟੀ ਵਿਚਾਲੇ ਵਿਵਾਦ ਦੇ ਚਲਦਿਆਂ ਝਗੜਾ ਹੋ ਗਿਆ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਇਸ ਦੌਰਾਨ ਮਿਰਚਾਂ ਵਾਲੀ ਸਪਰੇਅ ਸੁੱਟੀ ਗਈ ਅਤੇ ਲੋਹੇ ਦੀਆਂ ਰਾਡਾਂ ਤੇ ਕ੍ਰਿਪਾਨ ਨਾਲ ਹਮਲਾ ਕਰਕੇ ਉਸ ਸਮੇਤ ਹੋਰਨਾਂ ਵਿਅਕਤੀਆਂ ਨੂੰ ਜ਼ਖ਼ਮੀ ਕਰ ਦਿੱਤਾ ਗਿਆ। ਮਾਮਲੇ ਵਿਚ ਜਾਨੋਂ ਮਾਰਨ ਦੀ ਕੋਸ਼ਿਸ਼ ਸਮੇਤ ਭਾਰਤੀ ਨਿਆਂ ਸੰਹਿਤਾ ਦੀਆਂ ਵੱਖ-ਵੱਖ ਧਾਰਾਵਾਂ ਤਹਿਤਥਾਣਾ ਬਨੂੰੜ ਵਿਖੇ ਮਾਮਲਾ ਦਰਜ ਹੈ। ਅਦਾਲਤ ਨੇ ਆਪਣੇ ਹੁਕਮਾਂ ਵਿਚ ਕਿਹਾ ਕਿ ਮੁਲਜ਼ਮਾਂ ‘ਤੇ ਗੰਭੀਰ ਦੋਸ਼ ਹਨ ਅਤੇ ਕਥਿਤ ਘਟਨਾ ਵਿਚ ਉਨ੍ਹਾਂ ਦੀ ਭੂਮਿਕਾ ਵੀ ਦਰਸਾਈ ਗਈ ਹੈ। ਇਸ ਲਈ ਅਗਾਊਂ ਜ਼ਮਾਨਤ ਦੇਣ ਦਾ ਕੋਈ ਆਧਾਰ ਨਹੀਂ ਬਣਦਾ। ਸੁਣਵਾਈ ਦੌਰਾਨ ਸਰਕਾਰੀ ਧਿਰ ਨੇ ਜ਼ਮਾਨਤ ਦਾ ਵਿਰੋਧ ਕੀਤਾ ਸੀ। ਅਦਾਲਤੀ ਰਿਕਾਰਡ ਅਨੁਸਾਰ ਮੁਲਜ਼ਮ ਜਗਪਾਲ ਸਿੰਘ, ਜਗਨਜੋਤ ਸਿੰਘ, ਜਸਵੀਰ ਸਿੰਘ, ਹਰਜਿੰਦਰ ਸਿੰਘ ਅਤੇ ਸੁਖਦੇਵ ਸਿੰਘ ਦੀ ਅਰਜ਼ੀ ਤੋਂ ਇਲਾਵਾ ਮੁਲਜ਼ਮ ਗੁਰਜੰਟ ਸਿੰਘ ਦੀ ਗ੍ਰਿਫ਼ਤਾਰੀ ਦੀ ਜਾਣਕਾਰੀ ਸਾਹਮਣੇ ਆਉਣ ਮਗਰੋਂ ਇਨ੍ਹਾਂ ਮੁਲਜ਼ਮਾਂ ਦੀਆਂ ਜ਼ਮਾਨਤ ਅਰਜ਼ੀਆਂ ਖਾਰਜ਼ ਕਰ ਦਿੱਤੀਆਂ ਗਈਆਂ ਹਨ।
ਪਿਛਲੀ ਖ਼ਬਰ ਪਿਸਤੌਲ ਦਿਖਾ ਕੇ ਵਿਦਿਆਰਥੀ ਤੋਂ ਸੋਨੇ ਦੀ ਮੁੰਦਰੀ ਖੋਹਣ ਉਪਰੰਤ ਗੋਲੀ ਮਾਰ ਕੇ ਕੀਤਾ ਜ਼ਖ਼ਮੀ ਅਗਲੀ ਖ਼ਬਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਝੋਟਾ ਦਾ ਕਤਲ ਪੰਜਾਬ ਦੀ ਕਾਨੂੰਨ-ਵਿਵਸਥਾ ’ਤੇ ਗੰਭੀਰ ਸਵਾਲ-ਤਰੁਣ ਚੁੱਘ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।