ਪੰਜਾਬ ਬੰਦ ਨੂੰ ਲੈ ਕੇ ਮੁੱਲਾਂਪੁਰ ਬੈਰੀਅਰ ਵਿਖੇ ਮੁੱਖ ਮਾਰਗ ਜਾਮ ਕੀਤਾ ਜਾਵੇਗਾ- ਬੈਨੀਪਾਲ
ਮੁੱਲਾਂਪੁਰ ਗਰੀਬਦਾਸ, 14 ਅਕਤੂਬਰ (ਦਿਲਬਰ ਸਿੰਘ ਖੈਰਪੁਰ)-ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਪੰਜਾਬ ਵਿਚ ਉਦੋਂ ਫੇਲ੍ਹ ਹੋ ਗਈ, ਜਦੋਂ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਯੋਧੇ ਭਾਈ ਪਰਵਿੰਦਰ ਸਿੰਘ ਝੋਟੇ ਦਾ ਨਸ਼ਾ ਤਸਕਰਾਂ ਵਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਜਿਸ ਦੇ ਰੋਸ ਵਜੋਂ ਪੰਜਾਬ ਬੰਦ ਦੀ ਅਪੀਲ ਦੇ ਮੱਦੇਨਜ਼ਰ ਚੰਡੀਗੜ੍ਹ-ਮੁੱਲਾਂਪੁਰ ਬੈਰੀਅਰ ਵਿਖੇ ਸਮਾਜ ਸੇਵੀ ਦਲਵਿੰਦਰ ਸਿੰਘ ਬੈਨੀਪਾਲ ਨੇ ਇਲਾਕੇ ਦੇ ਪਿੰਡਾਂ ਦੇ ਲੋਕਾਂ ਨੂੰ 15 ਅਕਤੂਬਰ ਨੂੰ ਸਵੇਰੇ 9 ਵਜੇ ਦੀ ਮੁੱਲਾਂਪੁਰ ਗਰੀਬਦਾਸ ਬੈਰੀਅਰ ਵਿਖੇ ਪੁੱਜਣ ਦੀ ਅਪੀਲ ਕੀਤੀ ਹੈ ਤਾਂ ਕਿ ਰੋਸ ਪ੍ਰਦਰਸ਼ਨ ਕਰਕੇ ਨੌਜਵਾਨ ਪਰਵਿੰਦਰ ਸਿੰਘ ਝੋਟਾ ਦੀ ਗੋਲੀਆਂ ਮਾਰਕੇ ਕੀਤੀ ਦਿਨ ਦਿਹਾੜੇ ਹੱਤਿਆਂ ਦੇ ਰੋਸ ਵਜੋਂ ਧਰਨਾ ਲਾ ਕੇ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਨੂੰ ਜਗਾਇਆ ਜਾ ਸਕੇ।
ਅਜੀਤ ਡੈਸਕ
15-10-2026