17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਮਿੱਡੇ ਮਾਜਰਾ ਵਿਖੇ 76 ਪਰਿਵਾਰਾਂ ਨੂੰ ਘਰਾਂ ਦੀ ਮਾਲਕੀ ਦੇ ਪੱਤਰ ਵੰਡੇ

ਐੱਸ. ਏ.

ਪਿੰਡ ਮਿੱਡੇ ਮਾਜਰਾ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਘਰਾਂ ਦੀ ਮਾਲਕੀ ਦੇ ਪੱਤਰ ਵੰਡਦੇ ਹੋਏ ਵਿਧਾਇਕ ਕੁਲਵੰਤ ਸਿੰਘ। ਅਜੀਤ ਤਸਵੀਰ 17-10-2026
ਐੱਸ. ਏ. ਐੱਸ. ਨਗਰ, 16 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ-ਪੱਖੀ ਯੋਜਨਾਵਾਂ ਨੂੰ ਅਮਲੀ ਰੂਪ ਦੇਣ ਦੇ ਨਾਲ-ਨਾਲ ਸੂਬੇ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੁਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਨੇ ਪਿੰਡ ਮਿੱਡੇ ਮਾਜਰਾ ਵਿਖੇ ‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ 76 ਪਰਿਵਾਰਾਂ ਨੂੰ ਘਰਾਂ ਦੀ ਮਾਲਕੀ ਦੇ ਪੱਤਰ ਵੰਡਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਪਿੰਡਾਂ ‘ਚ ਆਪਣੇ ਮਕਾਨਾਂ ‘ਚ ਰਹਿ ਰਹੇ ਪਰਿਵਾਰਾਂ ਨੂੰ ਉਨ੍ਹਾਂ ਦੀ ਜਾਇਦਾਦ ਦੇ ਮਾਲਕੀ ਦਸਤਾਵੇਜ਼ ਮੁਹੱਈਆ ਕਰਵਾਉਣਾ ਹੈ ਤਾਂ ਜੋ ਉਹ ਆਪਣੀ ਰਿਹਾਇਸ਼ ਸੰਬੰਧੀ ਮਾਲਕੀ ਹੱਕਾਂ ਪ੍ਰਤੀ ਬੇਫ਼ਿਕਰ ਹੋ ਸਕਣ। ਉਨ੍ਹਾਂ ਕਿਹਾ ਕਿ ਮੁਹਾਲੀ ਵਿਧਾਨ ਸਭਾ ਹਲਕੇ ਅੰਦਰ ਹੁਣ ਤੱਕ 15 ਪਿੰਡਾਂ ‘ਚ ਘਰਾਂ ਦੀ ਮਾਲਕੀ ਵਾਲੇ ਪੱਤਰ ਵੰਡੇ ਜਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਜਾਇਦਾਦ ਦੀ ਮਾਲਕੀ ਨੂੰ ਲੈ ਕੇ ਪੈਦਾ ਹੋਣ ਵਾਲੇ ਵਿਵਾਦਾਂ ਨੂੰ ਘਟਾਉਣ ‘ਚ ਮਦਦ ਮਿਲੇਗੀ। ਇਸ ਤੋਂ ਇਲਾਵਾ ਜਾਇਦਾਦ ਸੰਬੰਧੀ ਮਾਲਕੀ ਦਸਤਾਵੇਜ਼ ਉਪਲੱਬਧ ਹੋਣ ਨਾਲ ਪਰਿਵਾਰਾਂ ਨੂੰ ਆਪਣੇ ਹੱਕਾਂ ਦੀ ਰਾਖੀ ਕਰਨ ‘ਚ ਵੀ ਸਹੂਲਤ ਮਿਲੇਗੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਦੀ ਇਸ ਪਹਿਲਕਦਮੀ ਨਾਲ ਪਿੰਡਾਂ ਦੇ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਇਸ ਯੋਜਨਾ ਤਹਿਤ ਸਰਕਾਰੀ ਨੁਮਾਇੰਦਿਆਂ ਵਲੋਂ ਬਕਾਇਦਾ ਸਰਵੇਖਣ ਕਰਕੇ ਮਾਲਕੀ ਦਸਤਾਵੇਜ਼ ਤਿਆਰ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਦੇ ਵਿਕਾਸ ਦੇ ਨਾਲ-ਨਾਲ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਵੀ ਉਪਰਾਲੇ ਕਰ ਰਹੀ ਹੈ । ਉਨ੍ਹਾਂ ਪਿੰਡ ਮਿੱਡੇ ਮਾਜਰਾ ਦੇ ਵਸਨੀਕਾਂ ਦੀ ਮੰਗ ਦਾ ਜ਼ਿਕਰ ਕਰਦਿਆਂ ਭਰੋਸਾ ਦਿੱਤਾ ਕਿ ਪਿੰਡ ‘ਚ ਜਲਦ ਹੀ ਖੇਡ ਮੈਦਾਨ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਿਕਾਸ ਕਾਰਜਾਂ ਅਤੇ ਲੋਕ-ਪੱਖੀ ਯੋਜਨਾਵਾਂ ਨੂੰ ਭਵਿੱਖ ‘ਚ ਵੀ ਲਗਾਤਾਰ ਅੱਗੇ ਵਧਾਉਂਦੀ ਰਹੇਗੀ। ਇਸ ਮੌਕੇ ਸਰਪੰਚ ਮਲਕੀਤ ਕੌਰ, ਤਹਿਸੀਲਦਾਰ ਗੁਰਪ੍ਰੀਤ ਸਿੰਘ ਢਿੱਲੋਂ, ਹਰਵਿੰਦਰ ਸਿੰਘ, ਹਰਪ੍ਰੀਤ ਸਿੰਘ ਪੰਚ, ਸਤਨਾਮ ਸਿੰਘ ਬਲਾਕ ਪ੍ਰਧਾਨ, ਸੁਖਵਿੰਦਰ ਸਿੰਘ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਮਾਣਾ, ਡਿਪਟੀ ਮੇਅਰ ਹਰਪਾਲ ਸਿੰਘ ਚੰਨਾ, ਅਕਬਿੰਦਰ ਸਿੰਘ ਗੋਸਲ, ਅਮਰਜੀਤ ਸਿੰਘ ਸਿੱਧੂ ਤੇ ਜਗਤਾਰ ਸਿੰਘ ਗੁਡਾਣਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਬਜ਼ੁਰਗ ਔਰਤ ਦੀ ਸੋਨੇ ਦੀ ਵਾਲੀ ਝਪਟ ਕੇ ਮੋਟਰਸਾਈਕਲ ਸਵਾਰ ਫ਼ਰਾਰ ਅਗਲੀ ਖ਼ਬਰ ਕੌਂਸਲ ਪ੍ਰਧਾਨ ਓ.ਕੇ. ਤੇ ਹਲਕਾ ਇੰਚਾਰਜ ਗੋਲਡੀ ਵਲੋਂ 11 ਲੱਖ ਦੀ ਲਾਗਤ ਵਾਲੀ ਐਂਬੂਲੈਂਸ-ਕਮ-ਫਿਊਨਰਲ ਵੈਨ ਸ਼ਹਿਰ ਵਾਸੀਆਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।