17-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-10-2026

ਆਮ ਆਦਮੀ ਕਲੀਨਿਕਾਂ ਨੇ ਸੂਬੇ ’ਚ ਸਿਹਤ ਕ੍ਰਾਂਤੀ ਲਿਆਂਦੀ-ਗੋਲਡੀ

ਕੁਰਾਲੀ, 16 ਅਕਤੂਬਰ (ਹਰਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ’ਚ ਸਥਾਪਿਤ ਕੀਤੇ ਗਏ ਆਮ ਆਦਮੀ ਕਲੀਨਿਕਾਂ ਨੇ ਸਿਹਤ ਕ੍ਰਾਂਤੀ ਲਿਆਂਦੀ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਖਰੜ ਤੋਂ ਇੰਚਾਰਜ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਨੇੜਲੇ ਪਿੰਡ ਸਿੰਘਪੁਰਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਮੌਕੇ ਕੀਤਾ।

ਅਜੀਤ ਡੈਸਕ 17-10-2026
ਕੁਰਾਲੀ, 16 ਅਕਤੂਬਰ (ਹਰਪ੍ਰੀਤ ਸਿੰਘ)-ਪੰਜਾਬ ਸਰਕਾਰ ਵਲੋਂ ਸੂਬੇ ’ਚ ਸਥਾਪਿਤ ਕੀਤੇ ਗਏ ਆਮ ਆਦਮੀ ਕਲੀਨਿਕਾਂ ਨੇ ਸਿਹਤ ਕ੍ਰਾਂਤੀ ਲਿਆਂਦੀ ਹੈ। ਇਹ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਹਲਕਾ ਖਰੜ ਤੋਂ ਇੰਚਾਰਜ ਅਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਨੇੜਲੇ ਪਿੰਡ ਸਿੰਘਪੁਰਾ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੂਬੇ ‘ਚ ਸਿਹਤ ਕ੍ਰਾਂਤੀ ਤਹਿਤ ਲੋਕਾਂ ਨੂੰ ਬਿਹਤਰ ਅਤੇ ਮੁਫ਼ਤ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੱਡੇ ਪੱਧਰ ‘ਤੇ ਕੰਮ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਪੰਜਾਬ ਸਰਕਾਰ ਵਲੋਂ ਸੂਬੇ ਦੇ ਲੋਕਾਂ ਨੂੰ 154 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕੀਤੇ ਗਏ ਹਨ, ਜਦਕਿ ਹਲਕਾ ਖਰੜ ਦੇ ਲੋਕਾਂ ਨੂੰ ਵੀ 6 ਨਵੇਂ ਆਮ ਆਦਮੀ ਕਲੀਨਿਕ ਮਿਲੇ ਹਨ, ਜੋ ਕਿ ਪਿੰਡ ਸਿੰਘਪੁਰਾ, ਤਿਊੜ, ਤੋਗਾਂ, ਮੱਛਲੀ ਕਲਾਂ, ਚਟੌਲੀ ਅਤੇ ਬਡਾਲੀ ਵਿਖੇ ਸਥਾਪਿਤ ਕੀਤੇ ਗਏ ਹਨ। ਇਸ ਮੌਕੇ ਸੰਬੋਧਨ ਕਰਦਿਆਂ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਹਰ ਨਾਗਰਿਕ ਤੱਕ ਮਿਆਰੀ ਸਿਹਤ ਸਹੂਲਤਾਂ ਪਹੁੰਚਾਉਣਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਨੂੰ ਘਰਾਂ ਦੇ ਨੇੜੇ ਮੁਫ਼ਤ ਸਿਹਤ ਸਹੂਲਤਾਂ ਦੇਣ ‘ਚ ਅਹਿਮ ਭੂਮਿਕਾ ਨਿਭਾ ਰਹੇ ਹਨ। ਇਸ ਮੌਕੇ ਕੌਂਸਲ ਦੇ ਪ੍ਰਧਾਨ ਬਹਾਦਰ ਸਿੰਘ ਓ. ਕੇ., ਐੱਸ. ਐੱਮ. ਓ. ਅਲਕਜੋਤ ਕੌਰ ਬੂਥਗੜ੍ਹ , ਕੌਂਸਲਰ ਅਸ਼ਵਨੀ ਕੁਮਾਰ, ਅਮਨਦੀਪ ਸਿੰਘ ਰੌਕੀ ਅਤੇ ਸੰਜੀਵ ਰਾਣਾ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਮੀਨੀ ਵਿਵਾਦ ਨੂੰ ਲੈ ਕੇ ਪ੍ਰਾਪਰਟੀ ਡੀਲਰ ’ਤੇ ਹਮਲਾ, ਪਿਸਤੌਲ ਦਿਖਾ ਕੇ ਘੇਰਿਆ ਅਗਲੀ ਖ਼ਬਰ ਪਿੰਡ ਭਾਗੋਮਾਜਰਾ ਵਿਖੇ ਕ੍ਰਿਸਚੀਅਨ ਨੈਸ਼ਨਲ ਫਰੰਟ ਦੇ ਡੈਲੀਗੇਸ਼ਨ ਦੀ ਹੋਈ ਮੀਟਿੰਗ ਬਿਨਾਂ ਸੰਘਰਸ਼ ਕੀਤਿਆਂ ਮਸਲਿਆਂ ਦਾ ਹੱਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।