ਸਾਬਕਾ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ ਵਲੋਂ ਅਨਾਜ ਮੰਡੀ ਦਾ ਦੌਰਾ
ਮਾਜਰੀ, 17 ਅਕਤੂਬਰ (ਕੁਲਵੰਤ ਸਿੰਘ ਧੀਮਾਨ)-ਯੂਥ ਕਾਂਗਰਸੀ ਆਗੂ ਅਤੇ ਪੰਜਾਬ ਇਨਫੋਟੈੱਕ ਦੇ ਸਾਬਕਾ ਚੇਅਰਮੈਨ ਯਾਦਵਿੰਦਰਾ ਸਿੰਘ ਬੰਨੀ ਕੰਗ ਵਲੋਂ ਖਿਜ਼ਰਾਬਾਦ ਦੀ ਅਨਾਜ ਮੰਡੀ ਦਾ ਦੌਰਾ ਕਰਦੇ ਝੋਨੇ ਦੀ ਫ਼ਸਲ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੰਬੰਧੀ ਜਾਣਕਾਰੀ ਹਾਸਿਲ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਅਧਿਕਾਰੀਆਂ ਨਾਲ ਗੱਲ ਕਰਕੇ ਇਨ੍ਹਾਂ ਮੁਸ਼ਕਿਲਾਂ ਨੂੰ ਹੱਲ ਕਰਵਾਉਣ ਲਈ ਹਰ ਸੰਭਵ ਉਪਰਾਲਾ ਕਰਨਗੇ।
ਅਜੀਤ ਡੈਸਕ
18-10-2026