ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵਲੋਂ ਮੁਲਾਜ਼ਮ ਯੂਨੀਅਨਾਂ ਨਾਲ ਉੱਚ - ਪੱਧਰੀ ਮੀਟਿੰਗ ਦੀ ਪ੍ਰਧਾਨਗੀ ਵਿੱਤ ਮੰਤਰੀ ਨੇ ਸਿੱਖਿਆ ਵਿਭਾਗ ਨੂੰ ਮੁਲਾਜ਼ਮ ਯੂਨੀਅਨਾਂ ਦੀਆਂ ਮੰਗਾਂ ਦੇ ਨਿਪਟਾਰੇ ਵਿਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼
ਚੰਡੀਗੜ੍ਹ, 19 ਅਕਤੂਬਰ (ਅਜੀਤ ਬਿਊਰੋ) - ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੋਮਵਾਰ ਨੂੰ ਪ੍ਰਮੁੱਖ ਮੁਲਾਜ਼ਮ ਯੂਨੀਅਨਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਇਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਵਿੱਤ ਮੰਤਰੀ ਨੇ 3704 ਮਾਸਟਰ ਕੇਡਰ ਯੂਨੀਅਨ ਪੰਜਾਬ ਅਤੇ ਕੰਪਿਊਟਰ ਯੂਨੀਅਨ ਪੰਜਾਬ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਭਗਵੰਤ ਮਾਨ ਸਰਕਾਰ ਉਨ੍ਹਾਂ ਦੇ ਅਹਿਮ ਮੁੱਦਿਆਂ ਪ੍ਰਤੀ ਪੂਰੀ ਤਰ੍ਹਾਂ ਸੰਵੇਦਨਸ਼ੀਲ ਹੈ ਅਤੇ ਸਾਰੀਆਂ ਜਾਇਜ਼ ਮੰਗਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਲਈ ਵਚਨਬੱਧ ਹੈ।
ਅਜੀਤ ਡੈਸਕ
20-10-2026